ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਮਾਨਵਤਾ ਨੂੰ ਮੁਬਾਰਕਬਾਦ

ss1

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਮਾਨਵਤਾ ਨੂੰ ਮੁਬਾਰਕਬਾਦ
ਰਾਣਾ ਕੇ ਪੀ ਨੇ ਬਾਬੇ ਨਾਨਕ ਦੀ ਚਰਨਛੋਹ ਧਰਤੀ ਕੀਰਤਪੁਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਨ ਦਾ ਕੀਤਾ ਐਲਾਨ
ਯੋਜਨਾਬੱਧ ਢੰਗ ਦੇ ਨਾਲ ਕੀਰਤਪੁਰ ਸਾਹਿਬ ਨੂੰ ਵਿਸ਼ਵ ਦੇ ਨਕਸ਼ੇ ‘ਤੇ ਲਿਆਂਦਾ ਜਾਵੇਗਾ: ਰਾਣਾ

ਕੀਰਤਪੁਰ ਸਾਹਿਬ ਸਾਹਿਬ, 3 ਨਵੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਮਾਨਵਤਾ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਦੇ ਹੋਏ ਆਪਣਾ ਜੀਵਨ ਸਫਲ ਬਨਾਉਣਾ ਚਾਹੀਦਾ ਹੈ।
ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਮੇਰੇ ਹਲਕੇ ਅੰਦਰ ਪੈਂਦੇ ਧਾਰਮਿਕ ਤੇ ਇਤਿਹਾਸਿਕ ਧਰਤੀ ਕੀਰਤਪੁਰ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਨੇ ਕਈ ਦਿਨਾਂ ਤੱਕ ਰਹਿ ਕੇ ਕੀਰਤਨ ਕੀਤਾ ਸੀ।ਇਹੀ ਕਾਰਨ ਹੈ ਕਿ ਕੀਰਤਪੁਰ ਸਾਹਿਬ ਦੀ ਧਰਤੀ ਦਾ ਯੋਜਨਾਬੱਧ ਢੰਗ ਦੇ ਨਾਲ ਵਿਕਾਸ ਕਰਕੇ ਇਸਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਂਦਾ ਜਾਣਾ ਜਿੱਥੇ ਸਮੇਂ ਦੀ ਲੋੜ ਹੈ ਉੱਥੇ ਹੀ ਮੇਰੀ ਵੀ ਖੁਸ਼ਕਿਸਮਤੀ ਹੋਵੇਗੀ ਕਿ ਮੈਨੂੰ ਇਸ ਧਰਤੀ ਤੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਰਾਣਾ ਨੇ ਕਿਹਾ ਕਿ ਕੀਰਤਪੁਰ ਸਾਹਿਬ ਨੂੰ ਵਿਕਸਿਤ ਕਰਨ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਇੱਕ ਅੱਵਲ ਦਰਜੇ ਦਾ ਮਾਸਟਰ ਪਲਾਨ ਤਿਆਰ ਕਰਨ ਦੇ ਲਈ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਜਿਸਤੋਂ ਬਾਅਦ ਉਸ ਮਾਸਟਰ ਪਲਾਨ ਅਨੁਸਾਰ ਸਾਰੇ ਕੰਮਾਂ ਨੂੰ ਅਮਲੀ ਜਾਮਾ ਪਹਿਨਾਉਣ ਦੇ ਲਈ ਮੈਂ ਮੁੱਖ ਮੰਤਰੀ ਪੰਜਾਬ ਨੂੰ ਮਿਲ ਕੇ ਲੋੜੀਂਦੇ ਫੰਡ ਹਾਸਿਲ ਕਰਕੇ ਕੰਮ ਸ਼ੁਰੂ ਕਰਵਾ ਦੇਵਾਂਗਾ। ਇਹੀ ਨਹੀਂ ਰਾਣਾ ਨੇ ਕਿਹਾ ਕਿ ਸਾਡੀ ਇਹ ਕੌਸ਼ਿਸ਼ ਹੈ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੀਰਤਪੁਰ ਸਾਹਿਬ ਨੂੰ ਵਿਕਸਿਤ ਕਰਨ ਦੇ ਲਈ ਸਾਰੇ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਜਾਣ।

Share Button

Leave a Reply

Your email address will not be published. Required fields are marked *