Tue. Feb 18th, 2020

ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਗਲਿਆਰਾ ਖੁਲਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ।
ਇਹ ਮਤਾ ਅੱਜ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੇ ਦੂਜੇ ਦਿਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ।
ਪਾਰਟੀ ਲੀਹਾਂ ਤੋਂ ਉਪਰ ਉਠ ਕੇ ਸਦਨ ਦੇ ਸਾਰੇ ਮੈਂਬਰਾਂ ਦਾ ਵਿਚਾਰ ਸੀ ਕਿ ਇਹ ਗਲਿਆਰਾ ਖੁਲਣ ਨਾਲ ਭਾਰਤ ਦੇ ਲੱਖਾਂ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਜਾਣਗੇ।
ਸ੍ਰੀ ਕਰਤਾਰ ਸਾਹਿਬ ਵਿਖੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ। ਸ੍ਰੀ ਕਰਤਾਰਪੁਰ ਸਾਹਿਬ ਅੰਤਰਰਾਸ਼ਟਰੀ ਸਰਹੱਦ ਦੇ ਪਰਲੇ ਪਾਸ ਪਾਕਿਸਤਾਨ ਵਿੱਚ ਸਥਿਤ ਹੈ ਭਾਵੇਂ ਇਹ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਸਪਸ਼ਟ ਤੌਰ ‘ਤੇ ਦਿਖਦਾ ਹੈ।
ਇਹ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਇਕ ਪੱਤਰ ਰਾਹੀਂ ਉਠਾਇਆ ਹੈ ਅਤੇ ਉਨ੍ਹਾਂ ਨੂੰ ਪਾਕਿਸਤਾਨ ਦੇ ਹਮ ਰੁਤਬਾ ਕੋਲ ਇਹ ਮੁੱਦਾ ਉਠਾਉਣ ਦੀ ਬੇਨਤੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਹ ਮੁੱਦਾ ਇਸਲਾਮਾਬਾਦ ਕੋਲ ਉਠਾਉਣ ਲਈ ਵਾਰ-ਵਾਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗਲਿਆਰਾ ਖੁਲਣ ਨਾਲ ਸਿੱਖ ਭਾਈਚਾਰੇ ਵੱਲੋਂ ਸੰਜੋਏ ਗਏ ਸੁਫਨੇ ਸਾਕਾਰ ਹੋਣਗੇ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: