ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਪੰਜਾਬ ਸਰਕਾਰ ਦੇ ਯਤਨਾ ਸਦਕਾ 1200 ਤੋਂ ਵੱਧ ਪਰਵਾਸੀ ਮਜ਼ਦੂਰ ਝਾਰਖੰਡ ਲਈ ਰਵਾਨਾ

ਪੰਜਾਬ ਸਰਕਾਰ ਦੇ ਯਤਨਾ ਸਦਕਾ 1200 ਤੋਂ ਵੱਧ ਪਰਵਾਸੀ ਮਜ਼ਦੂਰ ਝਾਰਖੰਡ ਲਈ ਰਵਾਨਾ

ਚੇਅਰਮੈਨ ਅਮਰਦੀਪ ਚੀਮਾ ਨੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਬਟਾਲਾ, 5 ਮਈ (ਨਿਰਪੱਖ ਆਵਾਜ਼ ਬਿਊਰੋ): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪਰਵਾਸੀ ਮਜ਼ਦੂਰਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਰਾਹ ਪੱਧਰਾ ਹੋ ਸਕਿਆ ਹੈ। ਸ੍ਰੀਮਤੀ ਸੋਨੀਆਂ ਗਾਂਧੀ ਦੇ ਦਖਲ ਸਦਕਾ ਅਤੇ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਦੇ ਭਾੜੇ ਦਾ ਖਰਚਾ ਚੁੱਕਣ ਮਗਰੋਂ ਅੱਜ ਜਲੰਧਰ ਤੋਂ ਝਾਰਖੰਡ ਲਈ ਰੇਲਗੱਡੀ ਰਵਾਨਾ ਕੀਤੀ ਗਈ ਹੈ ਜਿਸ ਵਿੱਚ 1200 ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਗਏ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਮਜ਼ਦੂਰਾਂ ਦੇ ਭਾੜੇ ਦੀ 7 ਲੱਖ ਰੁਪਏ ਰਕਮ ਰੇਲਵੇ ਨੂੰ ਜਮ੍ਹਾਂ ਕਰਾਈ ਹੈ।

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਨੇ ਮਾਨਵਵਾਦੀ ਪਹੁੰਚ ਨੂੰ ਅਪਣਾਇਆ ਹੈ ਅਤੇ ਪਰਵਾਸੀ ਮਜ਼ਦੂਰਾਂ ਦੇ ਦਰਦ ਨੂੰ ਸਮਝਿਆ ਹੈ। ਸ. ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਝਾਰਖੰਡ ਲਈ ਰਵਾਨਾ ਹੋਏ ਸਾਰੇ ਮਜ਼ਦੂਰਾਂ ਦੀ ਸਿਹਤ ਦਾ ਮੁਆਇਨਾ ਕੀਤਾ ਹੈ ਅਤੇ ਤੰਦਰੁਸਤ ਵਿਅਕਤੀਆਂ ਨੂੰ ਹੀ ਸਫਰ ਦੀ ਇਜਾਜਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੇ ਚਾਹਵਾਨ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਰਾਜ ਵਿੱਚ ਵਾਪਸ ਭੇਜਿਆ ਜਾਵੇਗਾ ਅਤੇ 7 ਲੱਖ ਤੋਂ ਵੱਧ ਪਰਵਾਸੀ ਮਜ਼ਦੂਰਾਂ ਨੇ ਵਾਪਸ ਜਾਣ ਲਈ ਰਜਿਸਟ੍ਰੇਸ਼ਨ ਕਰਾਈ ਹੈ।

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਰੋਨਾ ਦੇ ਸੰਕਟ ਨਾਲ ਨਜਿੱਠਣ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਸਰਕਾਰ ਵਲੋਂ ਹਰ ਕਿਸੇ ਦਾ ਖਿਆਲ ਰੱਖਿਆ ਜਾ ਰਿਹਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: