ਪੰਜਾਬ ਸਰਕਾਰ ਨੇ ਰਾਜ ਵਿੱਚ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸ਼ੁਰੂ ਕਰਕੇ ਸਭ ਤੋਂ ਅਹਿਮ ਅਤੇ ਨਿਵੇਕਲਾ ਕੰਮ ਕੀਤਾ : ਚੰਦੂਮਾਜਰਾ

ss1

ਤੀਰਥ ਦਰਸ਼ਨ ਯਾਤਰਾ ਰਾਜ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤ ਕਰੇਗੀ

ਪੰਜਾਬ ਸਰਕਾਰ ਨੇ ਰਾਜ ਵਿੱਚ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸ਼ੁਰੂ ਕਰਕੇ ਸਭ ਤੋਂ ਅਹਿਮ ਅਤੇ ਨਿਵੇਕਲਾ ਕੰਮ ਕੀਤਾ : ਚੰਦੂਮਾਜਰਾ

ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਐਸ.ਏ.ਐਸ ਨਗਰ ਰੇਲਵੇ ਸਟੇਸ਼ਨ ਤੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਸਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿੱਖਾ ਕੇ ਕੀਤਾ ਰਵਾਨਾ

1000 ਸਰਧਾਲੂਆਂ ਦਾ ਜਥਾ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾ ਲਈ ਹੋਇਆ ਰਵਾਨਾ

23-32

ਐਸ.ਏ.ਐਸ.ਨਗਰ : 22 ਜੂਨ (ਪ੍ਰਿੰਸ): : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸ਼ੁਰੂ ਕਰਕੇ ਸਭ ਤੋਂ ਅਹਿਮ ਅਤੇ ਨਿਵੇਕਲੀ ਪਹਿਲ ਕਦਮੀ ਕੀਤੀ ਹੈ । ਤੀਰਥ ਦਰਸ਼ਨ ਯਾਤਰਾ ਰਾਜ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤ ਕਰ ਰਹੀ ਹੈ । ਇਸ ਗੱਲ ਦੀ ਜਾਣਕਾਰੀ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਰੇਲਵੇ ਸਟੇਸ਼ਨ ਐਸ.ਏ.ਐਸ ਨਗਰ ਤੋਂ ਮੁੱਖ ਮੰਤਰੀ ਦਰਸ਼ਨ ਯਾਤਰਾ ਤਹਿਤ ਸਰਧਾਲੂਆਂ ਦੀ ਰੇਲ ਗੱਡੀ ਨੂੰ ਸ੍ਰੀ ਹਜੂਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
%ਪ੍ਰੋ: ਚੰਦੂਮਾਜਰਾ ਨੇ ਇਸ ਮੌਕੇ ਦੱਸਿਆ ਕਿ ਐਸ.ਏ.ਐਸ ਨਗਰ ਹਲਕੇ ਲਈ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਜਿਥੋ ਕਿ ਮੁੱਖ ਮੰਤਰੀ ਦਰਸ਼ਨ ਯਾਤਰਾ ਸਕੀਮ ਤਹਿਤ 1000 ਸਰਧਾਲੂ ਤਖਤ ਸ੍ਰੀ ਹਜੂਰ ਸਾਹਿਬ ਅਤੇ ਨੇੜਲੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕਣਗੇ। ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮੌਕੇ ਤਖ਼ਤ ਸ੍ਰੀ ਹਜੂਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਸੁਭ ਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਕਰਾਉਣ ਦਾ ਕੀਤਾ ਗਿਆ ਉਪਰਾਲਾ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਭ ਧਰਮਾਂ ਨੁੂੰ ਸਤਿਕਾਰ ਦਿੰਦਿਆ ਇਸ ਯਾਤਰਾ ਰਾਹੀਂ ਵੱਖ-ਵੱਖ ਤੀਰਥ ਅਤੇ ਧਾਰਮਿਕ ਸਥਾਨਾ ਤੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਯਾਤਰਾ ਦੇ ਆਉਣ ਵਾਲਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਤਖ਼ਤ ਸ੍ਰੀ ਹਜੂਰ ਸਾਹਿਬ, ਕਾਂਸੀ (ਵਾਰਾਨਸ਼ੀ), ਮਾਤਾ ਵੈਸ਼ਨੋ ਜੀ, ਸਾਲਾਸਾਰ ਧਾਮ ਅਤੇ ਅਜਮੇਰ ਸਰੀਫ ਦਰਗਾਹ ਦੀ ਯਾਤਰਾ ਕਰਵਾਈ ਜਾ ਰਹੀਂ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਹਲਕੇ ਦੀ ਸੰਗਤ ਦੀ ਮੰਗ ਨੂੰ ਮੁੱਖ ਰੱਖਦਿਆਂ ਐਸ.ਏ.ਐਸ ਨਗਰ ਰੇਲਵੇ ਸਟੇਸ਼ਨ ਤੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾ ਲਈ ਵੀ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਰੇਲ ਗੱਡੀ ਭੇਜੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਰੇਲਵੇ ਸਟੇਸ਼ਨ ਨੂੰ ਅਧੁਨਿਕਰਨ ਅਤੇ ਇਨ੍ਹਾਂ ਦੀ ਸੁਦੰਰਤਾ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ।
ਇਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਸਮੁੱਚੀ ਸੰਗਤ ਮੁੱਖ ਮੰਤਰੀ ਪੰਜਾਬ ਦੀ ਉਸਾਰੂ ਸੋਚ ਸਦਕਾ ਧਾਰਮਿਕ ਸਥਾਨਾ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਲਈ ਵਿਸ਼ੇਸ ਤੌਰ ਤੇ ਬਹੁਤ ਹੀ ਸ਼ਲਾਘਾ ਯੋਗ ਕਦਮ ਦੱਸ ਰਹੇ ਹਨ ਅਤੇ ਇਸ ਸਕੀਮ ਤਹਿਤ ਲੋਕ ਧਾਰਮਿਕ ਸਥਾਨਾ ਦੇ ਦਰਸ਼ਨ ਦੀਦਾਰੇ ਕਰ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਦੱਸਿਆ ਕਿ ਸ੍ਰੀ ਹਜੂਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਗਏ ਹਲਕਾ ਐਸ.ਏ.ਐਸ ਨਗਰ ਦੇ ਸਰਧਾਲੂਆਂ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਧਾਲੂਆਂ ਲਈ ਖਾਣ ਪੀਣ , ਠਹਿਰਾਓ ਆਦਿ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੇਲ ਗੱਡੀ ਨਾਲ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਜੋ ਸਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ ਨਾ ਆਵੇ।
ਰੇਲਵੇ ਸਟੇਸ਼ਨ ਐਸ.ਏ.ਐਸ ਨਗਰ ਤੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਇਹ ਰੇਲ ਗੱਡੀ ਬੋਲੇ ਸੋ ਨਿਹਾਲ ਦੇ ਜੈ ਕਾਰਿਆ ਨਾਲ ਰਵਾਨਾ ਹੋਈ। ਰੇਲਵੇ ਸਟੇਸ਼ਨ ਤੇ ਪੁੱਜੇ ਸਰਧਾਲੂਆਂ ਵਿੱਚ ਸ੍ਰੀ ਹਜੂਰ ਸਾਹਿਬ ਦਰਸ਼ਨ ਦੀਦਾਰਿਆਂ ਲਈ ਬੇਹੱਦ ਉਤਸਾਹ ਪਾਇਆ ਜਾ ਰਿਹਾ ਸੀ। ਲਾਂਡਰਾਂ ਦੇ ਵਸਨੀਕ ਸ. ਸਤਨਾਮ ਸਿੰਘ ਨੰਬਰਦਾਰ ਜੋ ਕਿ ਇਸ ਯਾਤਰਾ ਵਿੱਚ ਸ਼ਾਮਲ ਸਨ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੇਹੱਦ ਸਰਾਹਨਾ ਯੋਗ ਹੈ ਹੁਣ ਉਹ ਸਰਧਾਲੂ ਵੀ ਤੀਰਥ ਸਥਾਨਾਂ ਦੇ ਦਰਸ਼ਨ ਦੀਦਾਰੇ ਕਰ ਸਕਣਗੇ ਜਿਨ੍ਹਾਂ ਦੀ ਮਾਲੀ ਹਾਲਤ ਕਮਜੋਰ ਹੈ, ਪਰੰਤੂ ਉਨ੍ਹਾਂ ਦੇ ਮਨ ਵਿੱਚ ਦਰਸ਼ਨਾਂ ਦੀ ਤਾਂਘ ਹੈ ਕਿਉਂਕਿ ਇਹ ਤੀਰਥ ਦਰਸ਼ਨ ਯਾਤਰਾ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ।
ਇਸ ਮੌਕੇ ਹਲਕਾ ਇੰਚਾਰਜ ਸਨੌਰ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਐਸ.ਡੀ.ਐਮ ਸ. ਲਖਮੀਰ ਸਿੰਘ, ਯੂਥ ਅਕਾਲੀ ਦਲ ਦੇ ਬੁਲਾਰਾ ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਪਰਮਜੀਤ ਸਿੰਘ ਕਾਹਲੋਂ, ਸਾਬਕਾ ਸ਼ਹਿਰੀ ਪ੍ਰਧਾਨ ਜਸਵੰਤ ਸਿੰਘ ਭੁੱਲਰ, ਅਕਾਲੀ ਦਲ ਦੇ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਜਿਲ੍ਹਾ ਪ੍ਰਧਾਨ ਸ. ਗੁਰਮੁੱਖ ਸਿੰਘ ਸੋਹਲ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ. ਬਲਜੀਤ ਸਿੰਘ ਕੁੰਬੜਾ, ਚੇਅਰਮੈਨ ਬਲਾਕ ਸੰਮਤੀ ਖਰੜ ਸ. ਰੇਸ਼ਮ ਸਿੰਘ ਬੈਰੋਂਪੁਰ, ਲੇਬਰਫੈਡ ਦੇ ਐਮ.ਡੀ ਪਰਮਿੰਦਰ ਸਿੰਘ ਸੁਹਾਣਾ, ਪਰਮਿੰਦਰ ਸਿੰਘ ਤਸਿੰਬਲੀ, ਵਾਇਸ ਚੇਅਰਮੈਨ ਸਹਿਕਾਰੀ ਬੈਂਕ ਮੋਹਾਲੀ ਸ. ਸੁਖਦੇਵ ਸਿੰਘ ਪਟਵਾਰੀ ਸ੍ਰੀ ਆਸ਼ੋਕ ਝਾਅ (ਚਾਰੇ ਕੌਸਲਰ) ਓ.ਐਸ.ਡੀ. ਸ੍ਰ: ਹਰਦੇਵ ਸਿੰਘ ਹਰਪਾਲਪੁਰ, ਸ. ਜਸਪਿੰਦਰ ਸਿੰਘ ਵਿਰਕ, ਅਮਨਿੰਦਰ ਸਿੰਘ ਅਬਿਆਣਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿਲੋਂ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Share Button

Leave a Reply

Your email address will not be published. Required fields are marked *