ਪੰਜਾਬ ਸਰਕਾਰ ਵੱਲੋਂ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ਕਰਨ ਦਾ ਫੈਸਲਾ

ss1

ਪੰਜਾਬ ਸਰਕਾਰ ਵੱਲੋਂ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ਕਰਨ ਦਾ ਫੈਸਲਾ

kuldeep-manakਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬ ਸਰਕਾਰ ਨੇ ਕਲੀਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਲੋਕ ਗਾਇਕ ਸਵਰਗੀ ਕੁਲਦੀਪ ਮਾਣਕ ਦੀ ਪੰਜਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਹ ਰਾਜ ਪੱਧਰੀ ਸਮਾਗਮ ਪਿੰਡ ਜਲਾਲਦੀਵਾਲ (ਨੇੜੇ ਰਾਏਕੋਟ) ਸਥਿਤ ‘ਮਾਣਕ ਦਾ ਟਿੱਲਾ’ ਵਿਖੇ ਮਿਤੀ 29 ਅਤੇ 30 ਨਵੰਬਰ, 2016 ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਕਈ ਕੈਬਨਿਟ ਮੰਤਰੀ, ਵਿਧਾਇਕ, ਪੰਜਾਬੀ ਸੱਭਿਆਚਾਰ ਅਤੇ ਗਾਇਕੀ ਨਾਲ ਜੁੜੀਆਂ ਸਖ਼ਸ਼ੀਅਤਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ। ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਬੁਲਾਈ ਪਲੇਠੀ ਮੀਟਿੰਗ ਵਿੱਚ ਪੰਜਾਬ ਮੁਸਲਿਮ ਵੈੱਲਫੇਅਰ ਅਤੇ ਵਿਕਾਸ ਬੋਰਡ ਦੇ ਚੇਅਰਮੈਨ ਦਿਲਬਾਗ ਹੁਸੈਨ, ਪਿੰਡ ਜਲਾਲਦੀਵਾਲ ਦੇ ਸਰਪੰਚ ਸ੍ਰ. ਬਲੌਰ ਸਿੰਘ ਅਤੇ ਕੁਲਦੀਪ ਮਾਣਕ ਯਾਦਗਾਰੀ ਸੁਸਾਇਟੀ (ਰਜਿ.) ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਭਗਤ ਨੇ ਇਸ ਮੌਕੇ ਕਮੇਟੀ ਦਾ ਗਠਨ ਕਰਕੇ ਸੰਬੰਧਤ ਅਧਿਕਾਰੀਆਂ ਨੂੰ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ ਕੀਤੀ। ਚੇਅਰਮੈਨ ਦਿਲਬਾਗ ਹੁਸੈਨ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਜਿੱਥੇ ਪੰਜਾਬ ਦੀਆਂ ਪ੍ਰਸਿੱਧ ਰਾਜਸੀ ਸਖ਼ਸ਼ੀਅਤਾਂ ਆਪਣੇ ਵਿਚਾਰ ਪੇਸ਼ ਕਰਨਗੀਆਂ ਉਥੇ ਵੱਡੀ ਗਿਣਤੀ ਵਿੱਚ ਲੋਕ ਗਾਇਕ ਜੈਜ਼ੀ ਬੈਂਸ, ਕੌਰ ਬੀ, ਰਵਿੰਦਰ ਗਰੇਵਾਲ, ਸਰਦੂਲ ਸਿਕੰਦਰ ਅਤੇ ਹੋਰ ਚੋਟੀ ਦੇ ਕਲਾਕਾਰ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕਰਨਗੇ। ਉਨਾਂ ਕਿਹਾ ਕਿ ਇਸ ਮੌਕੇ ਸਵਰਗੀ ਕੁਲਦੀਪ ਮਾਣਕ ਦੀ ਪਤਨੀ ਬੀਬੀ ਸਰਬਜੀਤ ਕੌਰ ਮਾਣਕ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *