ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਰਜ਼ ਕਰਾਉਣ ਲਈ ਆਨ-ਲਾਈਨ ਪੋਰਟਲ ਸ਼ੁਰੂ

ss1

ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਰਜ਼ ਕਰਾਉਣ ਲਈ ਆਨ-ਲਾਈਨ ਪੋਰਟਲ ਸ਼ੁਰੂ

ਐਸ.ਏ.ਐਸ. ਨਗਰ, 6 ਸਤੰਬਰ: ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੋਰ ਸਖਤ ਕਦਮ ਪੁੱਟਦਿਆਂ ਰਾਜ ਵਿੱਚ ਆਨ-ਲਾਈਨ ਪੋਰਟਲ ਵੀ ਤਿਆਰ ਕੀਤਾ ਹੈ | ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰੰਨੀ ਮਾਈਨਿੰਗ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ| ਇਸ  ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਜਿਹੜੇ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ  ਰੋਕਣ ਸਬੰਧੀ ਨੋਡਲ ਅਫਸਰ ਵੀ ਹਨ, ਨੇ ਦੱਸਿਆ ਕਿ ਸਰਕਾਰ ਵੱਲੋਂ ਆਨ ਲਾਇਨ ਪੋਰਟਲ ਸ਼ੁਰੂ ਕੀਤਾ ਹੈ ਜਿਸ ਤੇ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ| ਇਸ ਪੋਰਟਲ ਤੇ ਦਰਜ਼ ਕਰਵਾਈ ਸ਼ਿਕਾਇਤ ਸਿੱਧੇ ਤੌਰ ਡਾਇਰੈਕਟਰ ਮਾਈਨਿੰਗ ਅਤੇ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ  ਕੋਲ ਪੁੱਜਦੀ ਹੋਵੇਗੀ ਜਿਸ ਤੇ ਤੁਰੰਤ ਕਾਰਵਾਈ ਹੋ ਸਕੇਗੀ|

Share Button

Leave a Reply

Your email address will not be published. Required fields are marked *