ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jun 6th, 2020

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਸਰਕਾਰੀ ਬਹੁਤਕਨੀਕੀ ਕਾਲਜ (ਲ) ਦੀਨਾਨਗਰ ਵਿਖੇ ਆਨਲਾਈਨ ਕਲਾਸਾਂ ਸ਼ੁਰੂ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਸਰਕਾਰੀ ਬਹੁਤਕਨੀਕੀ ਕਾਲਜ (ਲ) ਦੀਨਾਨਗਰ ਵਿਖੇ ਆਨਲਾਈਨ ਕਲਾਸਾਂ ਸ਼ੁਰੂ

ਸਰਕਾਰ ਦੇ ਇਸ ਉਪਰਾਲੇ ਦਾ ਮਾਪਿਆਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਸਵਾਗਤ

ਗੁਰਦਾਸਪੁਰ (ਨਿਰਪੱਖ ਆਵਾਜ਼ ਬਿਊਰੋ): ਪੰਜਾਬ ਵਿੱਚ ਕਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੇ ਕਰਕੇ ਸਕੂਲ ਕਾਲਜ ਬੰਦ ਹੋਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਭਾਰੀ ਕਿਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਮੁਸ਼ਕਲ ਦੌਰ ਵਿੱਚ ਜਿੱਥੇ ਲੋਕਾਂ ਨੂੰ ਖਾਣ ਪੀਣ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉੱਥੇ ਸਕੂਲਾਂ ਅਤੇ ਕਾਲਜਾਂ ਵਿੱਚ ਪੜਦੇ ਵਿਦਿਆਰਥੀਆਂ ਦੀ ਪਪੜ੍ਹਾਈ ਦੇ ਹੋ ਰਹੇ ਹਰਜਾਨੇ ਦੀ ਪੂਰਤੀ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਤਹਿਤ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਅਤੇ ਪ੍ਰਮੁੱਖ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨੂੰ ਭਰਵਾਂ ਹੁੰਗਾਰਾ ਪ੍ਰਾਪਤ ਹੋ ਰਿਹਾ ਹੈ।

ਇਸ ਸਬੰਧੀ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੀਨਾਨਗਰ ਦੇ ਪ੍ਰਿੰਸੀਪਲ ਇੰਜੀ: ਅਜੇ ਕੁਮਾਰ ਅਰੋੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਾਡੇ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੀਨਾਨਗਰ ਵਿਖੇ ਵੀ ਆਨਲਾਈਨ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਕਾਲਜ ਦੇ ਵਿਦਿਆਰਥੀ ਆਪਣੇ ਘਰਾਂ ਅੰਦਰ ਹੀ ਬੈਠ ਕੇ ਇਸ ਵਿਧੀ ਦੁਆਰਾ ਸਿੱਖਿਆ ਪ੍ਰਾਪਤ ਕਰਨ ਲੱਗੇ ਹਨ ਜਿਸ ਕਰਕੇ ਉਨ੍ਹਾਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੀ ਪੂਰਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਾਲਜ ਦੇ ਮਿਹਨਤੀ ਸਟਾਫ਼ ਵੱਲੋਂ ਗੂਗਲ ਕਲਾਸਰੂਮ, ਜ਼ੂਮ ਐਪ, ਵਟਸਐਪ, ਯੂ ਟਿਊਬ, ਰਾਹੀਂ ਰਾਬਤਾ ਕਾਇਮ ਕਰਕੇ ਸਿੱਖਿਆ ਮੁਹਾਈਆ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਦੀ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਭਾਰੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਜਿੱਥੇ ਸਾਡੇ ਬੱਚਿਆਂ ਦੀ ਪੜ੍ਹਾਈ ਵੀ ਹੋ ਰਹੀ ਹੈ ਉੱਥੇ ਉਹ ਬਾਹਰ ਫਿਰਨ ਨਾਲੋਂ ਘਰ ਵਧੇਰੇ ਸੁਰੱਖਿਅਤ ਹਨ।

Leave a Reply

Your email address will not be published. Required fields are marked *

%d bloggers like this: