ਪੰਜਾਬ ਸਰਕਾਰ ਖ਼ਿਲਾਫ ਕੀਤਾ ਰੋਸ ਪ੍ਰਦਰਸ਼ਨ

ss1

ਪੰਜਾਬ ਸਰਕਾਰ ਖ਼ਿਲਾਫ ਕੀਤਾ ਰੋਸ ਪ੍ਰਦਰਸ਼ਨ

ਰਾਜਪੁਰਾ – ਅੱਜ ਸਥਾਨਕ ਮਿਨੀ ਸੱਕਤਰੇਤ ਵਿੱਚ ਆਲ ਇੰਡੀਆ ਕਿਸਾਨ ਫੈਡੇਰਸ਼ਨ ਨੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ । ਇਹ ਰੋਸ਼ ਪ੍ਰਦਰਸ਼ਨ ਆਲ ਇੰਡੀਆ ਕਿਸਾਨ ਫੈਡੇਰਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਦੀ ਅਗਵਾਈ ਹੇਠ ਹੋਇਆ । ਉਹਨਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਸਮੁੱਚੇ ਦੇਸ਼ ਦੇ ਕਿਸਾਨ ਆਪਣੇ ਸਿਰ ਚੜ੍ਹੇ ਭਾਰੀ ਕਰਜੇ ਲਈ ਮੁਕੰਮਲ ਮੁਆਫੀ ਤੇ ਕਿਸਾਨੀ ਉਪਜਾਂ ਦੀ ਲਾਹੇਵੰਦ ਕੀਮਤ ਪ੍ਰਾਪਤ ਕਰਨ ਲਈ ਡਾ. ਐਮ. ਐਸ. ਸਵਾਮੀਨਾਥਨ ਕਮੀਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਸਘੰਰਸ਼ ਦੇ ਰਾਹ ਪਏ ਹੋਏ ਹਨ । ਕਿਸਾਨੀ ਅੰਦੋਲਨ ਨੇ ਤਾਮਿਲਨਾਡੁ ਤੋਂ ਸ਼ੁਰੂ ਹੋ ਕੇ ਸਾਰੇ ਦੇਸ਼ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ । ਬੀਤੇ ਦਿਨੀ ਮੱਧ ਪ੍ਰਦੇਸ਼ ਕਿਸਾਨੀ ਸਘੰਰਸ਼ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਸੱਤ ਕਿਸਾਨਾਂ ਨੂੰ ਪੁਲਿਸ ਫਾਇਰਿੰਗ ਵਿੱਚ ਆਪਣੀ ਜਾਨ ਦੇਣੀ ਪਈ ਕਰਜਾ ਮੁਆਫੀ ਦੇ ਨਾਂ ਕਿਸਾਨਾਂ ਖੁਦਕੁਸ਼ੀਆਂ ਵਿੱਚ ਤੇਜੀ ਆਈ ਹੈ । ਪੰਜਾਬ ਵਿੱਚ ਤਿੰਨ ਮਹੀਨਿਆਂ ਦੇ ਕਾਂਗਰਸ ਰਾਜ ਦੌਰਾਨ 86 ਕਿਸਾਨਾਂ ਨੇ ਮੌਤ ਨੂੰ ਆਪਣੇ ਗਲ ਲਾਇਆ ਹੈ । ਇਸ ਸਬੰਧ ਵਿੱਚ ਕੁੱਲ ਹਿੰਦ ਕਿਸਾਨ ਫੈਡੇਰੈਸ਼ਨ ਦੇ ਸੱਦੇ ਉੱਤੇ ਦੇਸ਼ ਭਰ ਵਿੰਚ ਜਿਲ੍ਹਾਂ ਤੇ ਤਹਿਸੀਲ ਕੇਂਦਰਾਂ ਤੇ ਧਰਨੇ ਮਾਰ ਕੇ ਸਰਕਾਰ ਨੂੰ ਪੱਤਰ ਅਤੇ ਮੈਮੋਰੰਡਮ ਦਿੱਤੇ ਜਾ ਰਹੇ ਹਨ । ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਕਿਸਾਨਾਂ ਦੇ ਰਾਖੀ ਕਰਦਿਆਂ ਮੈਮੋਰੰਡਮ ਐਸ. ਡੀ. ਐਮ. ਸਾਹਿਬ ਰਾਜਪੁਰਾ ਨੂੰ ਸੌਪਿਆਂ । ਐਸ. ਡੀ. ਐਮ ਰਾਜਪੁਰਾ ਨੇ ਇਹ ਮੈਮੋਰੰਡਮ ਮੁੱਖ ਮੰਤਰੀ ਪੰਜਾਬ ਨੂੰ ਦੇਣ ਦਾ ਵਿਸ਼ਵਾਸ਼ ਦਿੱਤਾ । ਪ੍ਰਧਾਨ ਪ੍ਰੇਮ ਸਿੰਘ ਭੰਗੂ ਜੀ ਮੰਗਾਂ ਤੋ ਜਾਣੂ ਕਰਵਾਇਆ ਸਾਰੇ ਕਿਸਾਨਾਂ ਤੇ ਖੇਤ ਮਜਦੂਰਾਂ ਦਾ ਸਮੁੱਚਾ ਕਰਜਾ ਮਾਫ ਕੀਤਾ ਜਾਵੇ ।

Share Button

Leave a Reply

Your email address will not be published. Required fields are marked *