Mon. Sep 23rd, 2019

ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ਵਿਚ ਭੁਚਾਲ ਦੇ ਝਟਕੇ

ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ਵਿਚ ਭੁਚਾਲ ਦੇ ਝਟਕੇ

ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ। ਸਮਾਚਾਰ ਏਜੰਸੀ ਏਐਨਆਈ ਮੁਤਾਬਕ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ (ਚੰਬਾ) ਦੇ ਸੀਮਾਵਰਤੀ ਖੇਤਰ ਵਿਚ ਦੁਪਹਿਰ 12.10 ਵਜੇ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ। ਇਹ ਰਿਕਟਰ ਸਕੇਲ ਉਤੇ ਤੀਬਰਤਾ 5.0 ਰਹੀ। ਹਾਲਾਂਕਿ, ਅਜੇ ਤੱਕ ਇਸ ਵਿਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ।

ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਖੇਤਰਾਂ ਵਿਚ ਲਗਾਤਾਰ ਦੂਜੇ ਦਿਨ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ।

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਐਤਵਾਰ ਨੂੰ ਸਵੇਰੇ ਦੋ ਘੰਟੇ 35 ਮਿੰਟ ਵਿਚ ਤਿੰਨ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਚੰਬਾ ਦੀ ਪੁਲਿਸ ਸੁਪਰਡੈਂਟ ਮੋਨਿਕਾ ਨੇ ‘ਪੀਟੀਆਈ–ਭਾਸ਼ਾ ਨੂੰ ਦੱਸਿਆ ਕਿ ਅਜੇ ਤੱਕ ਜਾਨ–ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ।

Leave a Reply

Your email address will not be published. Required fields are marked *

%d bloggers like this: