ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jul 2nd, 2020

ਪੰਥ ‘ਚੋਂ ਛੇਕੇ ਸਿੱਖਾਂ ਲਈ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਪੰਥ ‘ਚੋਂ ਛੇਕੇ ਸਿੱਖਾਂ ਲਈ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਲੁਧਿਆਣਾ : ਹਾਲ ਹੀ ‘ਚ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਬਾਅਦ ਸਿੱਖਾਂ ਲਈ ਗੁਰੂ ਨਗਰੀ ਹਰਿਮੰਦਰ ਸਾਹਿਬ ਤੋਂ ਵੱਡਾ ਐਲਾਨ ਹੋਇਆ ਹੈ। ਜੀ ਹਾਂ ਇਹ ਐਲਾਨ ਕੀਤਾ ਹੈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ। ਗਿਆਨੀ ਹੁਰਾਂ ਨੇ ਐਲਾਨ ਕੀਤਾ ਹੈ ਕਿ ਜਿਹੜੇ ਸਿੱਖ ਵਿਅਕਤੀਆਂ ਨੂੰ ਪੰਥ ‘ਚੋਂ ਛੇਕਿਆ ਗਿਆ ਹੈ ਜੇਕਰ ਉਹ ਪੂਰੀ ਸਿੱਖ ਮਰਿਆਦਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਥ ਵਿੱਚ ਮੁੜ ਸ਼ਾਮਲ ਕਰਨ ਬਾਰੇ ਸੋਚਿਆ ਜਾ ਸਕਦਾ ਹੈ।

ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਗਿਆਨੀ ਹੁਰਾਂ ਨੇ ਐਲਾਨ ਕਰਦਿਆਂ ਕਿਹਾ ਕਿ ਪੰਥ ‘ਚੋਂ ਛੇਕੇ ਗਏ ਵਿਅਕਤੀਆਂ ਸਬੰਧੀ ਘਰੇ ਬੈਠਿਆਂ ਹੀ ਕੋਈ ਸੋਚ ਵਿਚਾਰ ਨਹੀਂ ਕੀਤੀ ਜਾ ਸਕਦੀ ਪਰ ਜੇਕਰ ਉਹ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਆਪਣੀ ਭੁੱਲ ਬਖਸਾਉਂਦਿਆਂ ਮਾਫੀ ਮੰਗਦੇ ਹਨ ਤਾਂ ਇਸ ਬਾਰੇ ਵਿਚਾਰਿਆ ਜਾਵੇਗਾ। ਇੱਥੇ ਹੀ ਉਨ੍ਹਾਂ ਨੇ ਸੰਤ ਬਾਬਾ ਰਣਜੀਤ ਸਿੰਘ ਜੀ ਢੱਡਰੀਆਂਵਾਲਿਆਂ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਬਾਰੇ ਬਣਾਈ ਗਈ ਕਮੇਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਮੇਟੀ ਦੀ ਜਾਂਚ ਤੋਂ ਬਾਅਦ ਹੀ ਕੁਝ ਸੋਚਿਆ ਜਾਵੇਗਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: