ਪੰਥ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ 18 ਤੋ 23 ਜਨਵਰੀ ਤੱਕ ਯੂਰੋਪ ਫੇਰੀ ਤੇ
ਪੰਥ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ 18 ਤੋ 23 ਜਨਵਰੀ ਤੱਕ ਯੂਰੋਪ ਫੇਰੀ ਤੇ
ਮਿਲਾਨ 04 ਜਨਵਰੀ 2018 (ਬਲਵਿੰਦਰ ਸਿੰਘ ਢਿੱਲੋ):- ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ ਯੂਰੋਪ ਦੋਰੇ ਤੇ 18 ਜਨਵਰੀ ਤੋਂ 23 ਜਨਵਰੀ 2018 ਤੱਕ ਪਹੁੰਚ ਰਹੇ ਹਨ। ਭਾਈ ਪ੍ਰਗਟ ਸਿੰਘ ਖਾਲਸਾ ਨੇ ਦੱਸਿਆ ਕਿ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ ਇਸ ਯੂਰੋਪ ਫੇਰੀ ਦੋਰਾਨ 18 ਤੇ 19 ਜਨਵਰੀ ਨੂੰ ਸਪੇਨ ਦੀਆ ਸੰਗਤਾ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਉਣਗੇ। ਅਤੇ ਭਾਈ ਕੇਵਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ 20 ਜਨਵਰੀ ਦਿਨ ਸ਼ਨੀਵਾਰ ਸ਼ਾਮ ਅਤੇ 21 ਜਨਵਰੀ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ ਹਾਜਰੀ ਭਰਨਗੇ ਅਤੇ ਭਾਈ ਭਗਵਾਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਕਸਤਲਗੋਬੈਰਤੋ ਵਿਖੇ ਵੀ ਬਾਬਾ ਬੰਤਾ ਸਿੰਘ ਜੀ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਸ ਦਾ ਵਿਸਥਾਰ ਆਉਣ ਵਾਲੇ ਦਿਨਾਂ ਵਿੱਚ ਮੀਡੀਏ ਨਾਲ ਕੀਤਾ ਜਾਵੇਗਾ।ਭਾਈ ਪ੍ਰਗਟ ਸਿੰਘ ਖਾਲਸਾ, ਭਾਈ ਕੇਵਲ ਸਿੰਘ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਅਤੇ ਭਾਈ ਭਗਵਾਨ ਸਿੰਘ ਗੁਰਦੁਆਰਾ ਸਿੰਘ ਸਭਾ ਕਸਤਲਗੋਬੈਰਤੋ ਅਤੇ ਦਮਦਮੀ ਟਕਸਾਲ ਇਟਲੀ, ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਇਟਲੀ ਦੇ ਸਮੂਹ ਮੈਂਬਰਾਂ ਅਤੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸੇਵਾ ਸੋਸਾਇਟੀ, ਲੋਨੀਗੋ ਦੀ ਸਮੂਹ ਪ੍ਰਬੰਧਕ ਕਮੇਟੀ ਵਲੋ ਇਟਲੀ ਅਤੇ ਯੂਰੋਪ ਦੀਆਂ ਸਮੂਹ ਸੰਗਤਾ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਜਾਂਦੀ ਹੈ। ਇਨ੍ਹਾਂ ਸਾਰੇ ਸਮਾਗਮਾ ਵਿੱਚ ਸਮੇਂ ਸਰਿ ਪਹੁੰਚ ਪਹੁੰਚ ਕੇ ਜੀਵਨ ਸਫਲਾ ਕਰੋ ਜੀ।