ਪੱਤਰਕਾਰ ਰਾਜੂ ਦੇ ਚਾਚੀ ਜੀ ਦੇ ਦੇਹਾਂਤ ‘ਤੇ ਅਫਸੋਸ ਪ੍ਰਗਟ ਕਰਨ ਪੁੱਜੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਪੱਤਰਕਾਰ ਰਾਜੂ ਦੇ ਚਾਚੀ ਜੀ ਦੇ ਦੇਹਾਂਤ ‘ਤੇ ਅਫਸੋਸ ਪ੍ਰਗਟ ਕਰਨ ਪੁੱਜੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਤਲਵੰਡੀ ਸਾਬੋ, 13 ਦਸੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਤੋਂ ਸੀਨੀਅਰ ਪੱਤਰਕਾਰ ਅਤੇ ਦਮਦਮਾ ਸਾਹਿਬ ਪ੍ਰੈੱਸ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਰਾਜੂ ਮੈਂਬਰ ਟੈਲੀਫੋਨ ਐਡਵਾਇਜਰੀ ਕਮੇਟੀ ਭਾਰਤ ਸਰਕਾਰ ਦੇ ਚਾਚੀ ਜੀ ਅਤੇ ਟਕਸਾਲੀ ਅਕਾਲੀ ਆਗੂ ਗਿਆਨੀ ਨਛੱਤਰ ਸਿੰਘ ਦੇ ਭਰਜਾਈ ਬੀਬੀ ਅਮਰਜੀਤ ਕੌਰ ਜੋ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੀ ਭੇਂਟ ਚੜ ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ ਹਨ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਨ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਬੀਬੀ ਅਮਰਜੀਤ ਕੌਰ ਦੇ ਗ੍ਰਹਿ ਵਿਖੇ ਪੁੱਜੇ।

ਸਿੰਘ ਸਾਹਿਬ ਨੇ ਬੀਬੀ ਅਮਰਜੀਤ ਕੌਰ ਦੇ ਪਰਿਵਾਰ ਵਿੱਚੋਂ ਪਤੀ ਮਹਿੰਦਰ ਸਿੰਘ, ਬੇਟਿਆਂ ਰਾਜਵਿੰਦਰ ਸਿੰਘ, ਤਾਜਵਿੰਦਰ ਸਿੰਘ ਭਤੀਜੇ ਰਣਜੀਤ ਸਿੰਘ ਰਾਜੂ ਅਤੇ ਗਿਆਨੀ ਨਛੱਤਰ ਸਿੰਘ ਨਾਲ ਮੁਲਾਕਾਤ ਕਰ ਅਫਸੋਸ ਪ੍ਰਗਟ ਕਰਦਿਆਂ ਬੀਬੀ ਜੀ ਦੇ ਦੇਹਾਂਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। ਉਨਾਂ ਬੀਬੀ ਅਮਰਜੀਤ ਕੌਰ ਦੇ ਇਸ ਨਾਮੁਰਾਦ ਬਿਮਾਰੀ ਦੀ ਭੇਂਟ ਚੜ ਜਾਣ ਸਬੰਧੀ ਵਾਤਾਵਰਨ ਵਿੱਚ ਲਗਾਤਾਰ ਫੈਲ ਰਹੇ ਪ੍ਰਦੂਸ਼ਨ ਅਤੇ ਫਸਲਾਂ, ਸਬਜੀਆਂ ਵਿੱਚ ਕੀਟਨਾਸ਼ਕਾਂ ਦੀ ਵਰਤੋਂ ਨੂੰ ਵੀ ਕੈਂਸਰ ਵਰਗੀ ਬਿਮਾਰੀ ਦਾ ਵੱਡਾ ਕਾਰਣ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸ਼ੁੱਧਤਾ ਦਾ ਖਿਆਲ ਰੱਖਣ ਤੇ ਕਿਸਾਨ ਫਸਲਾਂ ਵਿੱਚ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ। ਇਸ ਮੌਕੇ ਪੱਤਰਕਾਰ ਰਾਜੂ ਨੇ ਦੱਸਿਆ ਕਿ ਬੀਬੀ ਅਮਰਜੀਤ ਕੌਰ ਨਮਿਤ ਅੰਤਿਮ ਅਰਦਾਸ ਅਤੇ ਭੋਗ ਸਮਾਗਮ 14 ਦਸੰਬਰ ਨੂੰ ਪਿੰਡ ਜਗਾ ਰਾਮ ਤੀਰਥ ਵਿਖੇ ਸ. ਮਹਿੰਦਰ ਸਿੰਘ ਦੇ ਗ੍ਰਹਿ ਵਿਖੇ ਹੀ ਕਰਵਾਏ ਜਾਣਗੇ।

Share Button

Leave a Reply

Your email address will not be published. Required fields are marked *

%d bloggers like this: