ਫਤਿਹ ਫਾਊਡੇਸ਼ਨ ਨੇ ਨਸ਼ਿਆਂ ਸੰਬੰਧੀ ਜਾਗਰੂਕਤਾ ਨਾਟਕ ਕਰਵਾਇਆ

ss1

ਫਤਿਹ ਫਾਊਡੇਸ਼ਨ ਨੇ ਨਸ਼ਿਆਂ ਸੰਬੰਧੀ ਜਾਗਰੂਕਤਾ ਨਾਟਕ ਕਰਵਾਇਆ

1ਭਿੱਖੀਵਿੰਡ 23 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੰਜਾਬ ਦੀ ਜੁਵਾਨੀ ਨੂੰ ਮਾਰੂ ਨਸ਼ਿਆਂ ਤੋਂ ਬਚਾਉਣ ਲਈ “ਫਤਿਹ ਫਾਊਡੇਸ਼ਨ” ਵੱਲੋਂ ਸ਼ੁਰੂ ਕੀਤੇ ਗਏ ਜਾਗਰੂਕਤਾ ਪ੍ਰੋਗਰਾਮ ਤਹਿਤ ਪਿੰਡ ਲੱਧੂ ਦੇ ਗੁਰਦੁਆਰਾ ਸਾਹਿਬ ਵਿਖੇ ਨਸ਼ਿਆਂ ਸੰਬੰਧੀ ਨਾਟਕ ਖੇਡੇ ਗਏ। ਇਸ ਜਾਗਰੂਕਤਾ ਨਾਟਕ ਦੌਰਾਨ ਕਲਾਕਾਰਾਂ ਵੱਲੋਂ ਨਸ਼ਿਆਂ ਦੇ ਵੱਗ ਰਹੇ ਛੇਵੇਂ ਦਰਿਆ ਸੰਬੰਧੀ ਚਾਨਣਾ ਪਾਇਆ ਗਿਆ। ਫਤਿਹ ਫਾਊਡੇਸ਼ਨ ਦੇ ਚੇਅਰਮੈਂਨ ਅਨੂਪ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜੁਵਾਨੀ ਮਾਰੂ ਨਸ਼ਿਆਂ ਦੀ ਲਪੇਟ ਵਿਚ ਆਈ ਹੋਈ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਨੇ ਕਿਹਾ ਕਿ ਫਤਿਹ ਫਾਊਡੇਸ਼ਨ ਵੱਲੋਂ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਸਿਲਾਈ ਸੈਂਟਰ ਤੇ ਨੌਜਵਾਨਾਂ ਲਈ ਕਿੱਤਾਮੁਖੀ ਕੋਰਸ ਵੀ ਬਿਲਕੁਲ ਮੁਫਤ ਕਰਵਾਏ ਜਾ ਰਹੇ ਹਨ। ਇਸ ਸਮੇਂ ਹਜੂਰ ਸਿੰਘ, ਬਾਬਾ ਲੱਖਾ ਸਿੰਘ, ਪ੍ਰਭਦੀਪ ਸਿੰਘ, ਹਰਜੀਤ ਸਿੰਘ, ਦੀਦਾਰ ਸਿੰਘ, ਗੁਰਬਚਨ ਸਿੰਘ, ਗੁਰਦੇਵ ਸਿੰਘ, ਉਧਮ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ, ਮਿਲਖਾ ਸਿੰਘ, ਚਾਨਣ ਸਿੰਘ, ਆਤਮਾ ਸਿੰਘ, ਸਾਜਨ ਧਵਨ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *