ਫਰੀਦਕੋਟ ਦੀ ਪੋਲ ਖੋਲ੍ਹ ਰੈਲੀ ਹੁਣ 16 ਸਤੰਬਰ ਨੂੰ ਹੋਵੇਗੀ

ss1

ਫਰੀਦਕੋਟ ਦੀ ਪੋਲ ਖੋਲ੍ਹ ਰੈਲੀ ਹੁਣ 16 ਸਤੰਬਰ ਨੂੰ ਹੋਵੇਗੀ

ਚੰਡੀਗੜ੍ਹ/(ਦਲਜੀਤ ਜੀੜ) 10ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਪਾਰਟੀ ਦੁਆਰਾ ਕਾਂਗਰਸ ਪਾਰਟੀ ਅਤੇ ਗਰਮਖ਼ਿਆਲੀ ਤੱਤਾਂ ਵਿਚਲੇ ਨਾਪਾਕ ਗਠਜੋੜ ਦਾ ਪਰਦਾਫਾਸ਼ ਕਰਨ ਲਈ ਚਲਾਈ ਮੁਹਿੰਮ ਤਹਿਤ 15 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਪੋਲ ਖੋਲ੍ਹ ਰੈਲੀ ਹੁਣ 16 ਸਤੰਬਰ ਨੂੰ ਉਸੇ ਸ਼ਹਿਰ ਵਿਚ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਰੈਲੀ ਫਰੀਦਕੋਟ ਦੀ ਦਾਣਾ ਮੰਡੀ ਵਿਚ ਕੀਤੀ ਜਾਵੇਗੀ। ਇਸ ਰੈਲੀ ਵਿਚ ਸ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *