Sun. Sep 15th, 2019

ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਫ਼ਰਾਰ 2 ਪੁਲਿਸ ਮੁਲਾਜ਼ਮਾਂ ਨੂੰ ਲਿਆਂਦਾ ਜਾਵੇਗਾ ਪੰਜਾਬ

ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਫ਼ਰਾਰ 2 ਪੁਲਿਸ ਮੁਲਾਜ਼ਮਾਂ ਨੂੰ ਲਿਆਂਦਾ ਜਾਵੇਗਾ ਪੰਜਾਬ

ਫਾਦਰ ਐਂਥਨੀ ਕਰੋੜਾਂ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਨਾਮਜ਼ਦ 2 ਪੁਲਿਸ ਅਧਿਕਾਰੀ ASI ਜੋਗਿੰਦਰ ਸਿੰਘ ਅਤੇ ASI ਰਾਜਪ੍ਰੀਤ ਸਿੰਘ ਨੂੰ ਬੀਤੇ ਕੱਲ ਕੇਰਲ ਦੇ ਕੋਚੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਕੇਰਲਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ASI ਜੋਗਿੰਦਰ ਸਿੰਘ ਅਤੇ ASI ਰਾਜਪ੍ਰੀਤ ਸਿੰਘ ਨੂੰ ਟ੍ਰਾਂਸਿਟ ਰਿਮਾਂਡ ‘ਤੇ ਮੋਹਾਲੀ ਹਵਾਈ ਜਹਾਜ਼ ਰਾਹੀਂ ਵਿਸ਼ੇਸ਼ ਮਨਜ਼ੂਰੀ ‘ਤੇ ਲਿਆਂਦਾ ਜਾ ਰਿਹਾ ਹੈ।

ਇਸ ਦੇ ਲਈ ਐੱਸ.ਆਈ.ਟੀ ਦੇ ਮੁਖੀ ਅਤੇ ਆਈ.ਜੀ ਕ੍ਰਾਈਮ ਪੀਕੇ ਸਿਨ੍ਹਾ ਅਤੇ ਏਆਈ ਜੀ ਰਾਕੇਸ਼ ਕੌਸ਼ਲ ਕੋਚੀ ਪੁੱਜੇ ਹਨ।ਉਨ੍ਹਾਂ ਦੇ ਅੱਜ ਰਾਤ ਜਾਂ ਭਲਕੇ ਪੁੱਜਣ ਦੀ ਆਸ ਹੈ।ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਕੱਲ੍ਹ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਜਲੰਧਰ ਦੇ ਪ੍ਰਤਾਪੁਰਾ ਸਥਿਤ ਗਿਰਜਾਘਰ ਐਮਐਫਜੇ ਹਾਊਸ ਦੇ ਫਾਦਰ ਐਂਥਨੀ ਦੇ ਘਰ ਤੋਂ ਖੰਨਾ ਪੁਲਿਸ ਨੇ ਪਿਛਲੇ ਦਿਨੀ ਕਰੋੜਾਂ ਰੁਪਏ ਫੜਨ ਦਾ ਦਾਅਵਾ ਕੀਤਾ ਸੀ।ਜਿਸ ਤੋਂ ਬਾਅਦ ਫਾਦਰ ਐਂਥਨੀ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਖੰਨਾ ਪੁਲਿਸ ਉੱਤੇ ਕਰੋੜਾਂ ਰੁਪਏ ਗਾਇਬ ਕਰਨ ਦਾ ਦੋਸ਼ ਲਾ ਦਿੱਤਾ।

ਫਾਦਰ ਐਂਥਨੀ ਵੱਲੋਂ ਲਗਾਤਾਰ ਦੋਸ਼ ਲਗਾਏ ਜਾ ਰਹੇ ਸਨ ਕਿ ਪੁਲਿਸ ਨੇ ਰੇਡ ਦੌਰਾਨ ਉਨ੍ਹਾਂ ਦੇ ਘਰ ਤੋਂ 16 ਕਰੋੜ ਦੀ ਰਕਮ ਬਰਾਮਦ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਸਿਰਫ 9 ਕਰੋੜ 60 ਲੱਖ ਹੀ ਜਨਤਕ ਕੀਤੇ ਗਏ ਸਨ।ਜਿਸ ਤੋਂ ਬਾਅਦ ਇਹ ਦੋਵੇਂ ਪੁਲਿਸ ਅਧਿਕਾਰੀ ਫਰਾਰ ਹੋ ਗਏ ਸਨ।

Leave a Reply

Your email address will not be published. Required fields are marked *

%d bloggers like this: