ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਫਿਰੋਜ਼ਪੁਰ ‘ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਦੋ ਨੌਜਵਾਨਾਂ ਦੀ ਮੌਤ

ਫਿਰੋਜ਼ਪੁਰ ‘ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਦੋ ਨੌਜਵਾਨਾਂ ਦੀ ਮੌਤ

ਪੰਜਾਬ ”ਚ ਕਿਸਾਨ ਖੁਦਕੁਸ਼ੀ ਵਾਂਗ ਨਸ਼ੇ ਦੀ ਓਵਰਡੋਜ਼ ਲੈਣ ਨਾਲ ਹੋ ਰਹੀਆਂ ਮੌਤਾਂ ਵੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਸ਼ਹਿਜਾਦਾ ਸੰਤ ਸਿੰਘ ਵਿਖੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਜੱਗਾ ਸਿੰਘ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਅਨੁਸਾਰ, ਜੱਗਾ ਸਿੰਘ ਨਸ਼ੀਲੇ ਟੀਕੇ ਦਾ ਸੇਵਨ ਕਰਦਾ ਸੀ।
ਮੰਗਲਵਾਰ ਰਾਤ ਘਰ ”ਚ ਨਸ਼ੀਲੇ ਟੀਕੇ ਦਾ ਓਵਰਡੋਜ਼ ਲੈਣ ਨਾਲ ਉਸਦੀ ਮੌਤ ਹੋ ਗਈ। ਇਸਦੇ ਇਲਾਵਾ ਬੱਸ ਸਟੈਂਡ ਜ਼ੀਰਾ ਵਿਖੇ ਇੱਕ ਨੌਜਵਾਨ ਬੇਹੋਸ਼ੀ ਹਾਲਤ ”ਚ ਡਿੱਗਾ ਪਿਆ ਸੀ। ਸੂਚਨਾ ਮਿਲਣ ਮਗਰੋਂ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪਿੰਡ ਡਗਰੂ ਵਾਸੀ ਧਰਮਿੰਦਰ ਸਿੰਘ ਦੇ ਰੂਪ ਵੱਜੋਂ ਹੋਈ। ਮ੍ਰਿਤਕ ਦੇ ਭਰਾ ਜਸਵੀਰ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਨਸ਼ੇ ਦਾ ਆਦੀ ਸੀ। ਉਸ ਵੱਲੋਂ ਨਸ਼ੇ ਦੀ ਵੱਧ ਮਾਤਰਾ ਲੈ ਲਈ ਗਈ ਹੋਵੇਗੀ ਜਿਸ ਕਾਰਨ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

Leave a Reply

Your email address will not be published. Required fields are marked *

%d bloggers like this: