ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਫਿਲਮ ‘ਉੱਡਤਾ ਪੰਜਾਬ’ ਖਿਲਾਫ ਡਟੀ ਸ਼ਿਵ ਸੈਨਾ

ਫਿਲਮ ‘ਉੱਡਤਾ ਪੰਜਾਬ’ ਖਿਲਾਫ ਡਟੀ ਸ਼ਿਵ ਸੈਨਾ

ਲੁਧਿਆਣਾ: ਫਿਲਮ ‘ਉੱਡਤਾ ਪੰਜਾਬ’ ਖਿਲਾਫ ਬੁੱਧਵਾਰ ਨੂੰ ਲੁਧਿਆਣਾ ਵਿੱਚ ਸ਼ਿਵ ਸੈਨਾ ਨੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਸ਼ਿਵ ਸੈਨਾ ਨੇ ਫਿਲਮ ਦੇ ਨਿਰਮਾਤਾ ਅਨੁਰਾਗ ਕਸ਼ਿਅਪ ਦਾ ਪੁੱਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਫਿਲਮ ‘ਤੇ ਬੈਨ ਲਾਇਆ ਜਾਵੇ।

ਉਨ੍ਹਾਂ ਕਿਹਾ, ਜੇਕਰ ਸਰਕਾਰ ਬੈਨ ਨਹੀਂ ਲਾਉਣਾ ਚਾਹੁੰਦੀ ਤਾਂ ਸੰਵੇਦਨਸ਼ੀਨ ਦ੍ਰਿਸ਼ਾਂ ਨੂੰ ਕੱਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਿਲਮ ਨਿਰਮਾਤਾ ਚਾਹੁੰਦੇ ਹਨ ਕਿ ਫਿਲਮ ਦਾ ਪ੍ਰਚਾਰ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਫਿਲਮ ਦਾ ਪੂਰੀ ਤਰ੍ਹਾਂ ਨਾਲ ਵਿਰੋਧ ਕਰਨਗੇ। ਉਨ੍ਹਾਂ ਫਿਲਮ ਨੂੰ ਸਿਨੇਮਾ ਘਰਾਂ ਵਿੱਚ ਨਾ ਚੱਲਣ ਦੇਣ ਦੀ ਵੀ ਧਮਕੀ ਦਿੱਤੀ।

ਉੱਧਰ ਫਿਲਮ ‘ਉੜਤਾ ਪੰਜਾਬ’ ਨੂੰ ਬੰਬੇ ਹਾਈਕੋਰਟ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਵੀ ਰਿਲੀਜ਼ ਦੀ ਰਾਹ ਵਿੱਚ ਕਈ ਅੜਿੱਕੇ ਆ ਰਹੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਹੁਣ ਪੰਜਾਬ ਦੇ ਇੱਕ ਹੋਰ ਐਨਜੀਓ ਨੇ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ।

ਐਨਜੀਓ ਹਿਊਮਨ ਰਾਈਟਸ ਅਵੇਅਰਨੈੱਸ ਅਸੋਸੀਏਸ਼ਨ ਦਾ ਕਹਿਣਾ ਹੈ ਕਿ ਫਿਲਮ ਪੰਜਾਬ ਦਾ ਮਾੜਾ ਚਿਹਰਾ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਨੂੰ ਸੈਂਸਰ ਬੋਰਡ ਦਾ ਫੈਸਲਾ ਮੰਨਣਾ ਚਾਹੀਦਾ ਸੀ। ਸਿਰਫ ਇੱਕ ਕੱਟ ਨਾਲ ਫਿਲਮ ਨੂੰ ਰਿਲੀਜ਼ ਨਹੀਂ ਸੀ ਕਰਨਾ ਚਾਹੀਦਾ। ਫਿਲਹਾਲ ਲਈ ਇਹ ਅਰਜ਼ੀ ਪੈਂਡਿੰਗ ਹੈ ਕਿਉਂਕਿ ਸੁਪਰੀਮ ਕੋਰਟ ਦੇ ਜੱਜ ਸਿਰਫ ਉਦੋਂ ਹੀ ਐਕਸ਼ਨ ਲੈਣਗੇ ਜਦ ਅਰਜ਼ੀ ਦੀ ਨੰਬਰਿੰਗ ਹੋਵੇਗੀ। ਫਿਲਮ 17 ਜੂਨ ਨੂੰ ਰਿਲੀਜ਼ ਲਈ ਤਿਆਰ ਹੈ।

Leave a Reply

Your email address will not be published. Required fields are marked *

%d bloggers like this: