ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਫਿਲਮ ਜੱਦੀ ਸਰਦਾਰ ਦਾ ਗੀਤ “ਸੂਹੇ ਬੁੱਲਾਂ ਵਾਲੀਏ” ਕੱਲ੍ਹ ਹੋਵੇਗਾ ਰਿਲੀਜ਼

ਫਿਲਮ ਜੱਦੀ ਸਰਦਾਰ ਦਾ ਗੀਤ “ਸੂਹੇ ਬੁੱਲਾਂ ਵਾਲੀਏ” ਕੱਲ੍ਹ ਹੋਵੇਗਾ ਰਿਲੀਜ਼

ਫਿਲਮ ਜੱਦੀ ਸਰਦਾਰ ਦਾ ਗੀਤ “ਸੂਹੇ ਬੁੱਲਾਂ ਵਾਲੀਏ” ਕੱਲ੍ਹ ਹੋਵੇਗਾ ਰਿਲੀਜ਼,6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ਜੱਦੀ ਸਰਦਾਰ ਦਾ ਨਵਾਂ ਗੀਤ “ਸੂਹੇ ਬੁੱਲਾਂ ਵਾਲੀਏ” 23 ਅਗਸਤ ਯਾਨੀ ਕਿ ਕੱਲ੍ਹ ਨੂੰ 10 ਵਜੇ ਰਿਲੀਜ਼ ਹੋਣ ਜਾ ਰਿਹਾ ਹੈ।

ਜਿਸ ਨੂੰ ਪੰਜਾਬੀ ਗਾਇਕ ਸਿੱਪੀ ਗਿੱਲ ਨੇ ਆਵਾਜ਼ ਦਿੱਤੀ ਹੈ ਅਤੇ ਇਸ ਗੀਤ ਨੂੰ ਮਨਿੰਦਰ ਕੈਲੀ ਨੇ ਲਿਖਿਆ ਹੈ, ਉਥੇ ਹੀ ਦੇਸ਼ੀ ਰੂਟਸ ਵੱਲੋਂ ਇਸ ਨੂੰ ਮਿਊਜ਼ਿਕ ਦਿੱਤਾ ਗਿਆ ਹੈ। ਇਸ ਗੀਤ ਨੂੰ ਪੀਟੀਸੀ ਮੋਸ਼ਨ ਪਿਕਚਰਸ ਦੇ ਬੈਨਰ ਹੇਠ ਪੀਟੀਸੀ ਪੰਜਾਬੀ,ਪੀਟੀਸੀ ਚੱਕ ਦੇ ‘ਤੇ ਰਿਲੀਜ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਫਿਲਮ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਟਰੇਲਰ ਨੂੰ ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਆਰ, ਤਕਰਾਰ, ਐਕਸ਼ਨ ਤੇ ਫੈਮਿਲੀ ਇਮੋਸ਼ਨਲ ਡਰਾਮੇ ਵਾਲੀ ਫ਼ਿਲਮ ਦੀ ਕਹਾਣੀ ਨੂੰ ਧੀਰਜ ਕੁਮਾਰ ਤੇ ਕਰਨ ਸੰਧੂ ਹੋਰਾਂ ਵੱਲੋਂ ਮਿਲਕੇ ਲਿਖੀ ਗਈ ਹੈ ਤੇ ਮਨਭਾਵਨ ਸਿੰਘ ਵੱਲੋਂ ਡਾਇਰੈਕਟ ਕੀਤੀ ਗਈ ਹੈ। ਫ਼ਿਲਮ ‘ਚ ਮੁੱਖ ਕਿਰਦਾਰਾਂ ‘ਚ ਸਿੱਪੀ ਗਿੱਲ, ਦਿਲਪ੍ਰੀਤ ਢਿੱਲੋਂ, ਗੱਗੂ ਗਿੱਲ ਤੇ ਹੌਬੀ ਧਾਲੀਵਾਲ ਨਜ਼ਰ ਆਉਣਗੇ।

ਜੱਦੀ ਸਰਦਾਰ ਫ਼ਿਲਮ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ। ‘ਸੌਫਟ ਦਿਲ ਪ੍ਰੋਡਕਸ਼ਨ’ ਦੇ ਬੈਨਰ ਹੇਠ ਇਸ ਫ਼ਿਲਮ ਨੂੰ ਰਿਲੀਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *

%d bloggers like this: