ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਫੀਲਡ ‘ਚ ਕਵਰੇਜ ਕਰਨ ਵਾਲੇ ਪੱਤਰਕਾਰਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਜਲਦ ਰਾਹਤ ਪੈਕੇਜ ਕਰਵਾਵੇ ਮੁਹੱਈਆ

ਫੀਲਡ ‘ਚ ਕਵਰੇਜ ਕਰਨ ਵਾਲੇ ਪੱਤਰਕਾਰਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਜਲਦ ਰਾਹਤ ਪੈਕੇਜ ਕਰਵਾਵੇ ਮੁਹੱਈਆ

ਤਲਵੰਡੀ ਸਾਬੋ, 6 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜਿੱਥੇ ਵਿਸ਼ਵ ਭਰ ਦੀ ਦੁਨੀਆਂ ਵਿੱਚ ਸਭ ਤੋਂ ਨਾਮੁਰਾਦ ਨੋਵਲ ਕਰੋਨਾ ਵਾਇਰਸ ਵਰਗੀ ਮਹਾਮਾਰੀ ਫੈਲਣ ਕਾਰਨ ਕੁਝ ਦੇਸ਼ ਇਸ ਔਖੀ ਘੜੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ ਕਿਉਂਕਿ ਜਿਨ੍ਹਾਂ ਦੇਸ਼ਾਂ ਦੇ ਲੋਕਾਂ ਨੂੰ ਇਸ ਮਹਾਮਾਰੀ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ ਪੀੜਤ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਬਚਾਅ ਕਾਰਜ ਵੱਡੀ ਪੱਧਰ ਤੇ ਜਾਰੀ ਕੀਤੇ ਹੋਏ ਹਨ। ਜੋ ਲੋਕ ਤੰਦਰੁਸਤ ਨੇ ਉਨ੍ਹਾਂ ਦੇ ਬਚਾਅ ਲਈ ਦੇਸ਼ ਦੀਆਂ ਸਰਕਾਰਾਂ ਵੱਲੋਂ ਸਰਹੱਦਾਂ ਸੀਲ ਕਰ ਕੇ ਲੌਕਡਾਊਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਕਿਉਂਕਿ ਇਸ ਮਹਾਮਾਰੀ ਤੋਂ ਬਚਣ ਲਈ ਸਭ ਤੋਂ ਵੱਡਾ ਇਲਾਜ ਸਮਾਜਿਕ ਦੂਰੀ ਬਣਾ ਕੇ ਰੱਖਣਾ ਹੈ ਜਿਸ ਕਾਰਨ ਭਾਰਤ ਅੰਦਰ ਵੀ ਨੋਵਲ ਕਰੋਨਾ ਵਾਇਰਸ ਵਰਗੀ ਮਹਾਮਾਰੀ ਫੈਲਣ ਤੋਂ ਰੋਕਣ ਲਈ ਲੌਕਡਾਊਨ (ਤਾਲਾਬੰਦੀ) ਕੀਤੀ ਗਈ ਹੈ ਅਤੇ ਲੋਕਾਂ ਨੂੰ ਘਰਾਂ ਵਿੱਚ ਬੈਠ ਕੇ ਬਚਾਅ ਕਾਰਜ ਜਾਰੀ ਕੀਤੇ ਗਏ ਹਨ।

ਇਸ ਸੰਕਟ ਨੂੰ ਲੈ ਕੇ ਜਿੱਥੇ ਸਫਾਈ ਕਰਮਚਾਰੀ, ਡਾਕਟਰ, ਪੁਲਸ ਕਰਮਚਾਰੀ ਹਰ ਸਮੇਂ ਆਪਣੀ ਡਿਊਟੀ ਨਿਭਾ ਰਹੇ ਹਨ ਉਸੇ ਤਰ੍ਹਾਂ ਹੀ ਪ੍ਰਿੰਟ ਮੀਡੀਆ, ਇਲੈਕਟ੍ਰਾਨਿਕ ਮੀਡੀਆ, ਸ਼ੋਸ਼ਲ ਮੀਡੀਆ ਤੇ ਚੱਲ ਰਹੇ ਚੈਨਲ ਦੇ ਪੱਤਰਕਾਰ ਜੋ ਫੀਲਡ ਵਿੱਚ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਕਵਰੇਜ ਕਰ ਰਹੇ ਹਨ ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਘਰ ਬੈਠੇ ਹੀ ਪਲ ਪਲ ਦੀ ਰਿਪੋਰਟ ਪਹੁੰਚਾਈ ਜਾ ਰਹੀ ਹੈ। ਪਰ ਕੇਂਦਰ ਸਰਕਾਰ ਵੱਲੋਂ ਹਰ ਵਰਗ ਨੂੰ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਹੈ ਉਸੇ ਤਰ੍ਹਾਂ ਪੰਜਾਬ ਦੇ ਨਾਲ ਨਾਲ ਭਾਰਤ ਦੇ ਹੋਰਨਾਂ ਸੂਬਿਆਂ ਵਿੱਚ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਕਰੋਨਾ ਵਾਇਰਸ ਮਹਾਮਾਰੀ ਦੇ ਚਲਦਿਆਂ ਮੀਡੀਆ ਕਰਮੀਆਂ ਨੂੰ ਰਾਹਤ ਪੈਕੇਜ ਦੇਣ ਤੋਂ ਵਾਂਝਾ ਰੱਖਿਆ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਜਿੱਥੇ ਡਾਕਟਰਾਂ ਨੂੰ, ਸਫਾਈ ਕਰਮਚਾਰੀਆਂ ਅਤੇ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਪੰਜਾਹ ਲੱਖ ਰੁਪਏ ਦੇ ਬੀਮੇ ਦਾ ਐਲਾਨ ਕੀਤਾ ਹੈ ਉਸ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਵੀ ਫੀਲਡ ਵਿੱਚ ਕਵਰੇਜ ਕਰਦੇ ਪੱਤਰਕਾਰਾਂ, ਅਖਬਾਰਾਂ ਦੇ ਦਫਤਰਾਂ ‘ਚ ਕੰਮ ਕਰਨ ਵਾਲੇ, ਇਲੈਕਟ੍ਰਾਨਿਕ ਮੀਡੀਆ ਦਫਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਰਾਹਤ ਪੈਕੇਜ ਦੇਣ ਤੋਂ ਸਰਾਸਰ ਧੱਕਾ ਕੀਤਾ ਗਿਆ ਹੈ ਸਰਕਾਰ ਦੇ ਇਸ ਫੈਸਲੇ ਤੋਂ ਨਿਰਾਸ਼ ਹੋਏ ਪੱਤਰਕਾਰਾਂ ‘ਚ ਸੀਨੀਅਰ ਪੱਤਰਕਾਰ ਅਵਤਾਰ ਸਿੰਘ ਛਾਜਲੀ, ਸੀਨੀਅਰ ਪੱਤਰਕਾਰ ਤਰਸੇਮ ਸਿੰਘ ਫਰੰਡ, ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਤੱਗੜ, ਸੀਨੀਅਰ ਪੱਤਰਕਾਰ ਸੁਖਦੇਵ ਸਿੰਘ ਦੇਬੀ, ਸੀਨੀਅਰ ਪੱਤਰਕਾਰ ਗੁਰਜੰਟ ਸਿੰਘ ਨਥੇਹਾ, ਸੀਨੀਅਰ ਪੱਤਰਕਾਰ ਜਗਸੀਰ ਸਿੰਘ ਲੌਂਗੋਵਾਲ, ਪੱਤਰਕਾਰ ਕੁਲਵੰਤ ਛਾਜਲੀ ਨੇ ਕਿਹਾ ਕਿ ਭਾਰਤੀ ਮੀਡੀਆ ਦੇ ਪੱਤਰਕਾਰ ਜੋ ਆਪਣੀ ਜਾਨ ਜੋਖਿਮ ਵਿਚ ਪਾ ਕੇ ਕਰੋਨਾ ਵਰਗੀ ਮਹਾਮਾਰੀ ਫੈਲਣ ਤੇ ਪਲ ਪਲ ਦੀ ਖਬਰ ਘਰ ਬੈਠੇ ਲੋਕਾਂ ਪਹੁੰਚਾਉਣ ਲਈ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ ਜਿੰਨ੍ਹੀ ਫੀਲਡ ਵਿੱਚ ਕਵਰੇਜ ਕਰਦੇ ਪੱਤਰਕਾਰਾਂ ਵੱਲੋਂ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਕਿਸੇ ਵੀ ਸਰਕਾਰ ਨੇ ਰਾਹਤ ਪੈਕੇਜ ਮੁਹੱਈਆ ਕਰਵਾਉਣ ਲਈ ਉਪਰਾਲਾ ਨਹੀਂ ਕੀਤਾ ਗਿਆ ਭਾਂਵੇ ਕਿ ਪੱਤਰਕਾਰ ਫੀਲਡ ਵਿੱਚ ਆਪਣਾ ਯੋਗਦਾਨ ਪਾਉਣ ਲਈ ਕੁਤਾਹੀ ਨਹੀਂ ਵਰਤ ਰਹੇ ਪਰ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਭਾਰਤੀ ਮੀਡੀਆ ਨੂੰ ਰਾਹਤ ਪੈਕੇਜ ਦੇਣ ਦਾ ਐਲਾਨ ਕਰੇ ਤਾਂ ਜੋ ਪੱਤਰਕਾਰ ਭਾਈਚਾਰੇ ਦਾ ਹੌਂਸਲਾ ਹੋਰ ਬੁਲੰਦ ਹੋ ਸਕੇ।

ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਫੀਲਡ ਵਿੱਚ ਕਵਰੇਜ ਕਰਨ ਵਾਲੇ ਪੱਤਰਕਾਰਾਂ, ਅਖਬਾਰਾਂ ਦੇ ਦਫਤਰਾਂ ਵਿੱਚ ਕੰਮ ਵਾਲੇ, ਇਲੈਕਟ੍ਰਾਨਿਕ ਮੀਡੀਆ ਦੇ ਦਫਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਪੰਜਾਹ ਲੱਖ ਰੁਪਏ ਦਾ ਬੀਮਾ ਕਰਕੇ ਇਸ ਔਖੀ ਘੜੀ ਵਿੱਚ ਕਵਰੇਜ ਕਰਨ ਵਾਲੇ ਪੱਤਰਕਾਰਾਂ ਨੂੰ ਤੋਹਫੇ ਦੇ ਰੂਪ ਵਿੱਚ ਪ੍ਰਦਾਨ ਕਰਨ ਦਾ ਉਪਰਾਲਾ ਕਰੇ ਜਿਸ ਨਾਲ ਪੱਤਰਕਾਰ ਆਪਣੀ ਕਵਰੇਜ ਖੁਸ਼ੀ ਭਰੇ ਲਹਿਜੇ ਕਰਨ ਲਈ ਫੀਲਡ ਵਿੱਚ ਆਉਣ ਤੇ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਅੱਗੇ ਆਉਣਗੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: