ਬਠਿੰਡਾਂ ਚ ਮਨਾਹੀ ਦੇ ਹੁਕਮ ਲਾਗੂ

ss1

ਬਠਿੰਡਾਂ ਚ ਮਨਾਹੀ ਦੇ ਹੁਕਮ ਲਾਗੂ
ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਦੀ ਓਵਰਲੋਡਿੰਗ ‘ਤੇ ਮਨਾਹੀ ਦੇ ਹੁਕਮ ਜਾਰੀ
ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ‘ਤੇ ਰੱਖਣ ਸਮੇਂ ਸੂਚਨਾ ਨੇੜੇ ਦੇ ਥਾਣੇ ਵਿਚ ਦੇਣ ਸਬੰਧੀ ਹੁਕਮ ਜਾਰੀ
ਕੈਮਿਸਟ ਨੂੰ ਬਿਨਾਂ ਡਾਕਟਰੀ ਪਰਚੀ ਦੇ ਦਵਾਈਆਂ ਵੇਚਣ ਦੀ ਮਨਾਹੀ
ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ
ਹਵਾਈ ਅੱਡੇ ਦੇ ਘੇਰੇ ਤੋਂ 2 ਕਿਲੋਮੀਟਰ ਅੰਦਰ ਪਤੰਗਾਂ ਆਦਿ ਦੀ ਵਰਤੋਂ ‘ਤੇ ਪੂਰਨ ਪਾਬੰਦੀ
ਜ਼ਿਲੇ ‘ਚ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ
ਲਾਊਡ ਸਪੀਕਰਾਂ ਦੀ ਉਚੀ ਆਵਾਜ਼ ‘ਤੇ ਪਾਬੰਦੀ

ਬਠਿੰਡਾ, 6 ਦਸੰਬਰ ( ਦਲਜੀਤ ਸਿੰਘ ਸਿਧਾਣਾ) ਵਧੀਕ ਜ਼ਿਲਾ ਮੈਜਿਸਟਰੇਟ, ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾਂ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਨੂੰ ਓਵਰਲੋਡ ਨਹੀਂ ਕੀਤਾ ਜਾਵੇਗਾ। ਉਨਾ ਕਿਹਾ ਕਿ ਬੱਸਾਂ ਦੀਆਂ ਛੱਤਾਂ ਉਪਰ ਵਿਦਿਆਰਥੀਆਂ/ਸਵਾਰੀਆਂ ਨੂੰ ਬਿਠਾ ਕੇ ਅਤੇ ਬੱਸਾਂ ਦੀਆਂ ਪਿਛਲੀਆਂ ਪੌੜੀਆਂ ਜਾਂ ਬੱਸਾਂ ਦੀਆਂ ਬਾਰੀਆਂ (ਦਰਵਾਜਿਆਂ) ਤੇ ਸਵਾਰੀਆਂ ਨੂੰ ਲਮਕਾ ਕੇ ਬੱਸਾਂ ਚਲਾਉਣ ਤੇ ਪੂਰਨ ਤੌਰ ‘ਤੇ ਪਾਬੰਧੀ ਲਗਾਈ ਜਾਂਦੀ ਹੈ।
ਉਨਾ ਦੱਸਿਆ ਕਿ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਦੇ ਡਰਾਇਵਰਾਂ/ਕੰਡਕਟਰਾਂ ਵਲੋਂ ਸਫ਼ਰ ਦੌਰਾਨ ਬੱਸਾਂ ਨੂੰ ਓਵਰਲੋਡ ਕੀਤਾ ਜਾਂਦਾ ਹੈ ਅਤੇ ਬੱਸਾਂ ਦੀਆਂ ਛੱਤਾਂ ਉਪਰ ਵਿਦਿਆਰਥੀਆਂ/ਸਵਾਰੀਆਂ ਨੂੰ ਬਿਠਾ ਕੇ ਅਤੇ ਬੱਸਾਂ ਦੀਆਂ ਪਿਛਲੀਆਂ ਪੌੜੀਆਂ ਜਾਂ ਬੱਸਾਂ ਦੀਆਂ ਬਾਰੀਆਂ (ਦਰਵਾਜਿਆਂ) ‘ਤੇ ਸਵਾਰੀਆਂ ਨੂੰ ਲਮਕਾ ਕੇ ਬੱਸਾਂ ਚਲਾਈਆਂ ਜਾਂਦੀਆਂ ਹਨ। ਜਿਸ ਨਾਲ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਮਨੁੱਖੀ ਜਿੰਦਗੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਨਾਲ ਅਮਨ ਤੇ ਸ਼ਾਂਤੀ ਵੀ ਭੰਗ ਹੋ ਸਕਦੀ ਹੈ ਅਤੇ ਆਮ ਜਨਤਾ ਦਾ ਜਾਨੀ/ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਲਈ ਅਜਿਹੀਆਂ ਅਣਸੁਖਾਵੀ ਘਟਨਾਵਾਂ ਨੂੰ ਰੋਕਣ ਲਈ ਅਜਿਹੀਆਂ ਗਤੀਵਿਧੀਆਂ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।
ਇਸੇ ਤਰਾ ਇੱਕ ਹੋਰ ਹੁਕਮ ‘ਚ ਜ਼ਿਲਾਂ ਅੰਦਰ ਕਾਰਖਾਨੇਦਾਰਾਂ, ਵਪਾਰੀਆਂ, ਕਾਰੋਬਾਰੀਆਂ, ਕਿਸਾਨਾਂ ਤੇ ਆਮ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ‘ਤੇ ਰੱਖੇ ਜਾਣ ਤੋਂ ਪਹਿਲਾਂ ਉਨਾਂ ਦੀ ਸੂਚਨਾ, ਨਾਂਅ ਅਤੇ ਪਤੇ ਟਿਕਾਨੇ ਨੇੜੇ ਦੇ ਪੁਲਿਸ ਥਾਣੇ ਵਿਚ ਦੇਣ।
ਵਧੀਕ ਜ਼ਿਲਾਂ ਮੈਜਿਸਟ੍ਰੇਟ ਨੇ ਨਿਰਦੇਸ਼ ਜਾਰੀ ਕੀਤਾ ਕਿ ਜ਼ਿਲਾਂ ਦੇ ਸਾਰੇ ਕੈਮਿਸਟ/ਮੈਡੀਕਲ ਡਰੱਗ ਸਟੋਰ (ਥੋਕ/ਪ੍ਰਚੂਨ) ਆਪਣੇ ਚਾਲੂ ਸਟਾਕ, ਵੇਚ ਤੇ ਖਰੀਦ ਦਾ ਰਜਿਸਟਰ ਲਾਉਣਗੇ ਜਿਸ ਨੂੰ ਸਾਰੇ ਕਾਰਜ਼ਕਾਰੀ ਮੈਜਿਸਟ੍ਰੇਟ, ਉਪ ਪੁਲੀਸ ਕਪਤਾਨ ਅਤੇ ਇਸ ਤੋਂ ਉਪਰਲੇ ਦਰਜੇ ਦੇ ਪੁਲੀਸ ਅਧਿਕਾਰੀ ਜਾਂ ਹੋਰ ਕੋਈ ਵੀ ਅਧਿਕਾਰਤ ਕੀਤੇ ਵਿਅਕਤੀ ਦੁਆਰਾ ਪੜਤਾਲ ਲਈ ਹਾਜ਼ਰ ਰੱਖਿਆ ਜਾਵੇਗਾ। ਇਸ ਹੁਕਮ ਅਨੁਸਾਰ ਕੋਈ ਵੀ ਕੈਮਿਸਟ ਅਜਿਹੀਆਂ ਜਾਰੀ ਸੂਚੀ ਵਾਲੀਆਂ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਅਤੇ ਪੱਕੇ ਬਿੱਲ ਤੋਂ ਨਹੀਂ ਵੇਚੇਗਾ।
ਇੱਕ ਹੋਰ ਹੁਕਮ ਰਾਹੀਂ ਜ਼ਿਲਾਂ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁਟੇਗਾ/ਪੁਟਾਏਗਾ।
ਵਧੀਕ ਜ਼ਿਲਾਂ ਮੈਜਿਸਟ੍ਰੇਟ ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਜ਼ਿਲਾ ‘ਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ/ਇੱਛਾ ਪਤੰਗਾਂ ਆਦਿ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੇਨ ਪਤੰਗਾਂ/ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉਤਰਨ ਅਤੇ ਚੜਨ ਸਮੇਂ ਦੌਰਾਨ ਕੰਮਕਾਜ ਅਤੇ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ।
ਇੱਕ ਹੋਰ ਹੁਕਮ ਅਨੁਸਾਰ ਜ਼ਿਲਾ ‘ਚ ਹੁੱਕਾ ਬਾਰ ਚਲਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਇਨਾ ਹੁੱਕਾ ਬਾਰ ‘ਚ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਕਿ ਤੰਬਾਕੂ ਕੰਟਰੋਲ ਐਕਟ, ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਤੇ ਡਰੱਗ ਅਤੇ ਕਾਸਮੈਟਿਕ ਐਕਟ ਦੀ ਉਲੰਘਣਾ ਹੈ ਅਤੇ ਇਨਾਂ ਕੈਮੀਕਲਾਂ ਦਾ ਇਸਤੇਮਾਲ ਮਨੁੱਖੀ ਸਰੀਰ ਲਈ ਕਾਫ਼ੀ ਘਾਤਕ ਹੈ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਵਿਸ਼ੇਸ਼ ਤੌਰ ‘ਤੇ ਨੌਜਵਾਨ/ਵਿਦਿਆਰਥੀ ਵਰਗ ਨੂੰ ਅਜਿਹੇ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ।
ਇਸੇ ਤਰਾ ਇੱਕ ਹੋਰ ਹੁਕਮ ਰਾਹੀਂ ਜ਼ਿਲਾ ਬਠਿੰਡਾ ਵਿਖੇ ਆਰਕੈਸਟਰਾ, ਬੈਂਡ, ਡੀ. ਜੇ ਅਤੇ ਧਾਰਮਿਕ ਥਾਵਾਂ ‘ਤੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਲਾਊਡ ਸਪੀਕਰਾਂ ਦੀ ਆਵਾਜ਼ ਵਿਆਹ ਵਾਲੇ ਘਰਾਂ ‘ਤੇ ਮੈਰਿਜ ਪੈਲੇਸਾਂ ਤੋਂ ਬਾਹਰ ਨਹੀਂ ਜਾਣੀ ਚਾਹੀਦੀ।
ਇਹ ਸਾਰੇ ਹੁਕਮ 04 ਦਸੰਬਰ 2017 ਤੋਂ 03 ਫਰਬਰੀ 2018 ਤੱਕ ਲਾਗੂ ਰਹਿਣਗੇ।

Share Button

Leave a Reply

Your email address will not be published. Required fields are marked *