Tue. Dec 10th, 2019

ਬਠਿੰਡਾ ‘ਚ ਨੌਜਵਾਨ ਕਿਸਾਨ ਨੇ ਲਾਈਵ ਹੋ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ ‘ਚ ਨੌਜਵਾਨ ਕਿਸਾਨ ਨੇ ਲਾਈਵ ਹੋ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ: ਮੌਜੂਦਾ ਸਮੇ ਵਿੱਚ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ । ਅਜਿਹਾ ਇੱਕ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਬਠਿੰਡਾ ਦੇ ਪਿੰਡ ਜਿਉਂਦ ਦੇ ਨੌਜਵਾਨ ਕਿਸਾਨ ਸੁਦਾਗਰ ਸਿੰਘ ਨੇ ਆਪਣੀ 6 ਘੁਮਾਂ ਜ਼ਮੀਨ ਦੇ ਨਾਲ ਲੱਗਦੀ ਜ਼ਮੀਨ ਦੇ ਮਾਲਕਾਂ ਵੱਲੋਂ ਧੱਕੇ ਨਾਲ ਕਬਜ਼ਾ ਕਰਨ ਦੇ ਇਲਜ਼ਾਮ ਲਾਉਂਦਿਆਂ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ. ਇਸ ਘਟਨਾ ਦੇ ਤੁਰੰਤ ਬਾਅਦ ਉਸਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ ।

ਇਸ ਸਬੰਧੀ ਉਕਤ ਨੌਜਵਾਨ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਛੇ ਘੁਮਾਂ ਜਮੀਨ ਖਰੀਦੀ ਗਈ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਾਲ ਇੱਕ ਹੋਰ ਵਿਅਕਤੀ ਵੱਲੋਂ ਬਾਰਾਂ ਘੁਮਾਂ ਜ਼ਮੀਨ ਖਰੀਦੀ ਗਈ ਸੀ, ਪਰ ਹੁਣ ਉਹ ਵਿਅਕਤੀ 18 ਘੁਮਾਂ ਜ਼ਮੀਨ ‘ਤੇ ਹੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਤੋਂ ਦੁਖੀ ਹੋ ਕੇ ਉਸ ਦੇ ਪੁੱਤਰ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ ।

ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਿਆਸੀ ਦਬਾਅ ਹੇਠ ਹੋਣ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ । ਇਸ ਤੋਂ ਇਲਾਵਾ ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਸਿਆਸੀ ਆਗੂਆਂ ਵੱਲੋਂ ਦੋਸ਼ੀਆਂ ਦੀ ਸ਼ਰ੍ਹੇਆਮ ਮਦਦ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: