ਬਠਿੰਡਾ ਦਿਹਾਤੀ ਤੋਂ ਆਪ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੇ ਤਖ਼ਤ ਸਾਹਿਬ ‘ਤੇ ਨਤਮਸਤਕ ਉਪਰੰਤ ਚੋਣ ਪ੍ਰਚਾਰ ਮੁਹਿੰਮ ਦੀ ਕੀਤੀ ਸ਼ੁਰੂਆਤ

ss1

ਬਠਿੰਡਾ ਦਿਹਾਤੀ ਤੋਂ ਆਪ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੇ ਤਖ਼ਤ ਸਾਹਿਬ ‘ਤੇ ਨਤਮਸਤਕ ਉਪਰੰਤ ਚੋਣ ਪ੍ਰਚਾਰ ਮੁਹਿੰਮ ਦੀ ਕੀਤੀ ਸ਼ੁਰੂਆਤ
ਪੰਜਾਬ ਵਿੱਚ ਆਪ ਦੀ ਸਰਕਾਰ ਬਣਨਾ ਤਹਿ- ਰੁਪਿੰਦਰ ਕੌਰ

5-11
ਤਲਵੰਡੀ ਸਾਬੋ, 05 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ 2017 ਦੀਆਂ ਵਿਧਾਨ ਚੋਣਾਂ ਦੇ ਮੱਦੇਨਜ਼ਰ ਐਲਾਨੀ ਗਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਿਸ ਵਿੱਚ ਬਠਿੰਡਾ ਦਿਹਾਤੀ ਤੋਂ ਰੁਪਿੰਦਰ ਕੌਰ ਰੂਬੀ ਦਾ ਨਾਂ ਵੀ ਸ਼ਾਮਿਲ ਸੀ ਨੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਉਪਰੰਤ ਆਪਣੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੂਰੂਆਤ ਕਰ ਦਿੱਤੀ ਹੈ।
ਵੱਡੇ ਕਾਫਲੇ ਦੇ ਰੂਪ ਵਿੱਚ ਤਖ਼ਤ ਸਾਹਿਬ ਵਿਖੇ ਪਹੁੰਚੇ ਆਪ ਉਮੀਦਵਾਰ ਰੁਪਿੰਦਰ ਕੌਰ ਰੂਬੀ ਦਾ ਸਥਾਨਕ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਇਸਤੋਂ ਬਾਅਦ ਆਪ ਉਮੀਦਵਾਰ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਉਪਰੰਤ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।ਤਖ਼ਤ ਸਾਹਿਬ ‘ਤੇ ਨਤਮਸਤਕ ਹੋਣ ਉਪਰੰਤ ਆਪ ਆਗੂ ਗੁਰਦੀਪ ਲੇਲੇਵਾਲਾ, ਭਾਈ ਮਾਨ ਸਿੰਘ ਤੇ ਹੋਰਨਾਂ ਵੱਲੋਂ ਰੁਪਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਪਿੰਦਰ ਕੌਰ ਨੇ ਸਭ ਤੋਂ ਪਹਿਲਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਵਿਸ਼ਵਾਸ ਜ਼ਾਹਰ ਕੀਤਾ ਹੈ ਉਸ’ਤੇ ਉਹ ਪੂਰੀ ਤਰ੍ਹਾਂ ਨਾਲ ਖਰੇ ਉਤਰਣਗੇ।ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਤੇ ਹੁਣ ਸਾਨੂੰ ਸਫਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ।ਉਨ੍ਹਾਂ ਕਿਹਾ ਪੰਜਾਬ ਦੇ ਲੋਕ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ, ਕਿਉਂਕਿ ਇੰਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ।ਇਸ ਲਈ ਹੁਣ ਪੰਜਾਬ ਵਾਸੀ ਇੰਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਪੰਜਾਬ ਵਿੱਚੋਂ ਚਲਦਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
ਇਸ ਮੌਕੇ ਉਨ੍ਹਾਂ ਨਾਲ ਵਿਨੋਟ ਵਟਸ, ਅਜੀਤਪਾਲ, ਦੀਪਕ ਬਾਂਸਲ ਸਟੇਟ ਕੈਸ਼ੀਅਰ, ਅੰਮ੍ਰਿਤਲਾਲ ਗਰਗ, ਪੁਨੀਤ ਗਰਗ, ਸੰਧਿਆ ਚੌਹਾਨ, ਅੰਮ੍ਰਿਤ ਕੌਰ, ਗੁਰਦੀਪ ਤੂਰ ਲੇਲੇਵਾਲਾ, ਸੀਨੂੰ ਅਰੋੜਾ, ਭਾਈ ਮਾਨ ਸਿੰਘ, ਦਵਿੰਦਰ ਸ਼ਰਮਾਂ, ਬਲਵੰਤ ਸਿੰਘ, ਟੇਕ ਸਿੰਘ, ਗੋਰਾ ਸਰ੍ਹਾਂ, ਮਲਕੀਤ ਸਿੰਘ, ਜਸਪਾਲ ਸਿੰਘ, ਸੰਦੀਪ ਕੋਟਸ਼ਮੀਰ, ਸੁਖਜਿੰਦਰ ਰੋਮਾਣਾ, ਬਲਵਿੰਦਰ ਕਾਕਾ, ਕੁਲਵਿੰਦਰ ਸਿੰਘ, ਸੁਖਬੀਰ ਮਾਈਸਰਖਾਨਾ ਤੋਂ ਇਲਾਵਾ ਵੱਡੀ ਤਦਾਦ ਵਿੱਚ ਆਪ ਵਰਕਰ ਮੌਜੂਦ ਸਨ।

Share Button

Leave a Reply

Your email address will not be published. Required fields are marked *