Tue. Oct 15th, 2019

ਬਠਿੰਡਾ ਹਲਕੇ ਤੋਂ ਹੀ ਲੜਾਂਗੀ ਚੋਣ : ਹਰਸਿਮਰਤ

ਬਠਿੰਡਾ ਹਲਕੇ ਤੋਂ ਹੀ ਲੜਾਂਗੀ ਚੋਣ : ਹਰਸਿਮਰਤ

ਮਾਨਸਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਵਿਕਾਸ ਦੇ ਮੁੱਦੇ ਤੇ ਚੋਣ ਲੜਨ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਨਜ਼ਦੀਕੀ ਪਿੰਡ ਬੱਛੂਆਣਾ, ਰਿਉਂਦ ਕਲਾ ਅਤੇ ਰੱਲੀ ਵਿਖੇ ਸੰਗਤ ਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਤਰੱਕੀ ਅਤੇ ਪਿੰਡਾਂ ਦੇ ਵਿਕਾਸ ਲਈ ਲਗਭਗ ਦੋ ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਐਲਾਨ ਵੀ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਨੇ ਇਸ ਮੌਕੇ ‘ਤੇ ਬੋਲਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਮੈਂਬਰ ਪਾਰਲੀਮੈਂਟ ਹਰਸਿਮਰਤ ਬਾਦਲ ਹਨ ਜੋ ਲਗਾਤਾਰ 10 ਸਾਲ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦੇ ਆ ਰਹੇ ਹਨ। ਇਸ ਮੌਕੇ ਤੇ ਅਨਮੋਲ ਸਿੰਘ ਸਿੱਧੂ, ਹਲਕਾ ਇੰਚਾਰਜ ਡਾ.ਨਿਸ਼ਾਨ ਸਿੰਘ, ਚੇਅਰਮੇਨ ਬਲਮ ਸਿੰਘ ਕਲੀਪੁਰ, ਸੈਦੇਵਾਲਾ, ਗੁਰਦੀਪ ਸਿੰਘ ਟੋਡਰਪੁਰ, ਭੋਲਾ ਸਿੰਘ ਬਰ੍ਹੇਂ, ਸਾਬਕਾ ਸਰਪੰਚ ਬਲਵੀਰ ਸਿੰਘ ਬੀਰੋਕੇ, ਹੰਸ ਰਾਜ ਸਾਬਕਾ ਸਰਪੰਚ ਅਹਿਮਦਪੁਰ, ਹਰਮੇਲ ਸਿੰਘ ਕਲੀਪੁਰ, ਯੋਗਾ ਸਿੰਘ ਬੋਹਾ, ਦਰਸ਼ਨ ਸਿੰਘ ਰੱਲੀ, ਮਹਿੰਦਰ ਸਿੰਘ ਤੇ ਹਾਕਮ ਸਿੰਘ ਜੱਸਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਭਾਰਤ ਦੇ ਸੰਵਿਧਾਨਕ ਢਾਂਚੇ ਨੂੰ ਬੇਰਹਿਮੀ ਨਾਲ ਖੇਰੰੂ-ਖੇਰੰ ਕਰਨ ’ਤੇ ਤੁਲੀਆਂ ਜਮਹੂਰੀਅਤ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਰਾਜ ਭਿਦਰ ਸਿੰਘ ਖੇਡ ਸਟੇਡੀਅਮ ਵਿਖੇ ਗਣਰਾਜ ਦਿਹਾੜਾ ਮੌਕੇ ਕ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅਗਲੇ ਕੁਝ ਹਫ਼ਤਿਆਂ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਕੇ ਸੱਤਾ ’ਚ ਬੈਠੀਆਂ ਲੋਕ ਵਿਰੋਧੀ ਤਾਕਤਾਂ ਤੋਂ ਆਪਣੇ ਆਪ ਨੂੰ ਬਚਾਉਣ ਦਾ ਇਹ ਸਹੀ ਮੌਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਜੋ ਸਾਡੇ ਢਾਂਚੇ ਅਤੇ ਵਿਚਾਰਧਾਰਾਵਾਂ ਦੇ ਮੂਲ ਸਿਧਾਂਤ ਨੂੰ ਦਰਸਾਉਂਦਾ ਹੈ, ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀਆਂ ਘੋਰ ਉਲੰਘਣਾਵਾਂ ਕਾਰਨ ਖੁਦ ਖਤਰੇ ਵਿੱਚ ਪਿਆ ਹੋਇਆ ਹੈ। ਉਨਾਂ ਕਿਹਾ ਕਿ ਸਾਡੇ ਜਮਹੂਰੀ ਲੋਕਾਚਾਰ ਦੀਆਂ ਤੰਦਾਂ ਵੀ ਤਿੜਕਣ ਕੰਢੇ ਹਨ। ਵੱਖ-ਵੱਖ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਹੁਣ ਲੋਕਾਂ ’ਤੇ ਨਿਰਭਰ ਹੈ ਕਿ ਉਹ ਮੁਲਕ ਵਿੱਚ ਅਤਿ ਲੋੜੀਂਦੀ ਸੱਤਾ ਤਬਦੀਲੀ ਲਿਆ ਕੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਆਪਣੇ ਆਪ ਦਾ ਅਤੇ ਮੁਲਕ ਦਾ ਬਚਾਅ ਕਰਨ।

Leave a Reply

Your email address will not be published. Required fields are marked *

%d bloggers like this: