ਬਰਗੜੀ ਕਾਂਡ ‘ਚ ਸ਼ਾਮਲ 40 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਸੰਮਨ

ss1

ਬਰਗੜੀ ਕਾਂਡ ‘ਚ ਸ਼ਾਮਲ 40 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਸੰਮਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ‘ਚ ਬਰਗਾੜੀ ਕਾਂਡ ਦੀ ਜਾਂਚ ਲਈ ਨਿਯੁਕਤ ਕੀਤੇ ਇਨਕਲਾਬੀ ਕਮਿਸ਼ਨ ਦੇ ਮਾਨਯੋਗ ਚੇਅਰਮੈਨ ਜਸਟਿਸ ਰਣਜੀਤ ਸਿੰਘ ਵੱਲੋਂ 40 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ ਬਰਗਾੜੀ ਕਾਂਡ ਤੇ ਹੋਰ ਥਾਵਾਂ ‘ਤੇ ਜੋ ਸ੍ਰੀ ਗੁਰੂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਉਸ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਉਨ੍ਹਾਂ ਨੂੰ ਇਸ ਸਬੰਧ ‘ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ।  ਇਸ ਸਬੰਧੀ ਕੋਈ 40 ਪੁਲਿਸ ਅਧਿਕਾਰੀਆਂ ਤੇ  ਕਰਮਚਾਰੀਆਂ ਨੂੰ ਜਾਂਚ ‘ਚ ਹਿੱਸਾ ਲੈਣ ਲਈ ਤੇ ਬਿਆਨ ਦਰਜ ਕਰਨ ਲਈ ਸੰਮਨ ਜਾਰੀ ਕੀਤੇ ਹਨ। ਇੱਥੇ ਦੱਸਿਆ ਜਾਂਦਾ ਹੈ ਕਿ ਬਰਗਾੜੀ ਕਾਂਡ ਤੇ ਹੋਰ ਥਾਵਾਂ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ ਹੈ, ਉਸ ਲਈ ਪਹਿਲੀ ਅਕਾਲ-ਭਾਜਪਾ ਗੱਠਜੋੜ ਸਰਕਾਰ ਨੇ ਜਸਟਿਸ ਜੋਰਾ ਸਿੰਘ ਦੀ ਅਗਵਾਈ ‘ਚ ਕਮਿਸ਼ਨ ਬਣਾਇਆ ਸੀ। ਜਿਸ ਨੇ ਆਪਣੀ ਰਿਪੋਰਟ ਵੀ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੂੰ ਸੌਂਪ ਦਿੱਤੀ ਸੀ ਪਰ ਸਰਕਰ ਨੇ ਰਿਪੋਰਟ ‘ਤੇ ਅਸਲੀ ਕੋਈ ਕਾਰਵਾਈ ਨਹੀਂ ਕੀਤੀ। ਹੁਣ ਜਦੋਂ 15 ਮਾਰਚ ਨੂੰ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸਰਕਾਰ ਗਠਿਤ ਹੋਈ। ਇਸ ਸਰਕਾਰ ਨੇ ਆਪਣੀ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ‘ਚ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਦਿਆਂ ਇਕ ਨਵੀਂ ਕਮਿਸ਼ਨ ਜਸਟਿਸ ਰਣਜੀਤ ਸਿੰਘ ਦੀ ਚੇਅਰਮੈਨੀ ਹੇਠ ਬਣਾ ਦਿੱਤਾ। ਹੁਣ ਇਸ ਕਮਿਸ਼ਨ ਨੇ ਆਪਣੀ ਜਾਂਚ ਪੜ੍ਹਤਾਲ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸੀ ਤਹਿਤ ਪੰਜਾਬ ਦੇ ਕੋਈ 40 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ।

Share Button

Leave a Reply

Your email address will not be published. Required fields are marked *