ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਬਰਤਾਨੀਆ ‘ਚ ਫਸੇ ਲੋਕਾਂ ਲਈ ਵੀਜ਼ੇ ਦੀ ਮਿਆਦ 31 ਅਗਸਤ ਤੱਕ ਵਧੀ

ਬਰਤਾਨੀਆ ‘ਚ ਫਸੇ ਲੋਕਾਂ ਲਈ ਵੀਜ਼ੇ ਦੀ ਮਿਆਦ 31 ਅਗਸਤ ਤੱਕ ਵਧੀ

ਲੰਡਨ (ਰਾਜਵੀਰ ਸਮਰਾ): ਕੋਰੋਨਾ ਵਾਇਰਸ ਕਾਰਨ ਫਰਵਰੀ ਮਹੀਨੇ ਤੋਂ ਦੇਸ਼ ਵਿਚ ਫਸੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਬਰਤਾਨੀਆ ਸਰਕਾਰ ਨੇ 31ਅਗਸਤ ਤੱਕ ਵਧਾਉਣ ਦਾ ਐਲਾਨ ਕੀਤਾ ਹੈ, ਇਨ੍ਹਾਂ ਲੋਕਾਂ ਦੇ ਵੀਜ਼ੇ ਦੀ ਮਿਆਦ 31 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ, ਉਕਤ ਐਲਾਨ ਬਰਤਾਨੀਆ ਦੇ ਇਮੀਗਰੇਸ਼ਨ ਵਿਭਾਗ ਨੇ ਕਰਦਿਆਂ ਦੇਸ਼ ‘ਚ ਵਿਜ਼ਟਰ ਵੀਜ਼ੇ ‘ਤੇ ਫਸੇ ਵੱਖ-ਵੱਖ ਮੁਲਕਾਂ ਦੇ ਨਾਗਰਿਕਾਂ ਨੂੰ ਵੱਡੀ ਰਾਹਤ ਦਿੱਤੀ ਹੈ|

   ਇਸ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਨਾਗਰਿਕਾਂ ਦੀ ਸਹੂਲਤ ਲਈ ਹੀਥਰੋ ਹਵਾਈ ਅੱਡੇ ਤੋਂ ਨਵੀਂ ਦਿੱਲੀ ਅਤੇ ਅੰਮਿ੍ਤਿਸਰ ਹਵਾਈ ਅੱਡੇ ਲਈ ਉਡਾਨਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਾਣਕਾਰੀ ਅਨੁਸਾਰ ਜਦੋਂ ਇਸ ਸਾਲ ਦੇ ਆਰੰਭ ਫਰਵਰੀ ਮਹੀਨੇ ‘ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਦੁਨੀਆ ਭਰ ‘ਚ ਵਰਤਿਆ ਤਾਂ ਬਰਤਾਨੀਆ ‘ਚ ਵੱਡੀ ਗਿਣਤੀ ‘ਚ ਸੈਲਾਨੀ ਫਸ ਗਏ, ਹਾਲਾਤ ਨੂੰ ਭਾਂਪਦਿਆਂ ਬਰਤਾਨਵੀ ਸਰਕਾਰ ਨੇ ਇਨ੍ਹਾਂ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ 31 ਮਈ ਤੱਕ ਵਧਾ ਦਿੱਤੀ ਪਰ ਕੋਰੋਨਾ ਕਾਰਨ ਸਥਿਤੀ ਜਿਉਂ ਦੀ ਤਿਉਂ ਰਹੀ ਤਾਂ ਵੀਜ਼ਿਆਂ ਦੀ ਮਿਆਦ 31 ਜੁਲਾਈ ਤੱਕ ਵਧਾ ਦਿੱਤੀ ਸੀ|

   ਅੱਜ ਇਮੀਗਰੇਸ਼ਨ ਵਿਭਾਗ ਦੇ ਐਲਾਨ ਨਾਲ ਬਰਤਾਨੀਆ ‘ਚ ਫਸੇ ਵਿਦੇਸ਼ੀ ਨਾਗਰਿਕਾਂ ਵੱਡੀ ਰਾਹਤ ਮਿਲੇਗੀ,ਜੇਕਰ ਬਰਤਾਨੀਆ ‘ਚ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਦੀ ਸਰਸਰੀ ਚਰਚਾ ਕਰੀਏ ਤਾਂ ਹਾਲਾਤ ‘ਚ ਬਹੁਤਾ ਸੁਧਾਰ ਨਹੀਂ ਹੋਇਆ ਅਤੇ ਦੇਸ਼ ਲਾਕਡਾਊਨ ਦੇ ਅਸਰ ‘ਚੋਂ ਨਹੀਂ ਨਿਕਲ ਸਕਿਆ, ਬਰਤਾਨਵੀ ਇਮੀਗਰੇਸ਼ਨ ਵਿਭਾਗ ਦੇ ਫ਼ੈਸਲੇ ਨਾਲ ਭਾਵੇਂ ਉਕਤ ਨਾਗਰਿਕਾਂ ਨੂੰ ਰਾਹਤ ਮਿਲੀ ਹੈ ਪਰ ਉਨ੍ਹਾਂ ਨੂੰ 31 ਅਗਸਤ ਤੋਂ ਪਹਿਲਾਂ-ਪਹਿਲਾਂ ਆਪੋ-ਆਪਣੇ ਵਤਨਾਂ ਨੂੰ ਚਾਲੇ ਜ਼ਰੂਰ ਪਾਉਣੇ ਪੈਣਗੇ ਨਹੀਂ ਤਾਂ ਉਹ ਗੈਰ-ਕਾਨੂੰਨੀ ਵੀਜ਼ੇ ‘ਤੇ ਠਹਿਰਾਓ ਕਰਨ ਵਾਲੇ ਸਾਬਤ ਹੋ ਜਾਣਗੇ ਅਤੇ ਭਵਿੱਖ ‘ਚ ਮੁੜ ਬਰਤਾਨੀਆ ‘ਚ ਆਉਣ ਵੇਲੇ ਵੱਡੀ ਮੁਸ਼ਕਿਲ ਹੋ ਸਕਦੀ ਹੈ!

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: