Fri. Dec 13th, 2019

ਬਰਨਾਲਾ :ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ , ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਬਰਨਾਲਾ :ਕੇਜਰੀਵਾਲ ਦਾ ਰੋਡ ਸ਼ੋਅ ਫਿੱਕਾ, ਨੌਜਵਾਨਾਂ ਨੇ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਬਰਨਾਲਾ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਰਨਾਲਾ ਤੋਂ ਆਪਣਾ ਰੋਡ ਸ਼ੋਅ ਕੀਤਾ ਹੈ।

ਜਿੱਥੇ ਇੱਕ ਪਾਸੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਰੋਡ ਸ਼ੋਅ ਵਿੱਚ ਪਿੰਡ-ਪਿੰਡ ਜਾਕੇ ਵੋਟਰਾਂ ਤੋਂ ਆਪਣੇ ਉਮੀਦਵਾਰ ਭਗਵੰਤ ਮਾਨ ਲਈ ਵੋਟ ਲਈ ਅਪੀਲ ਕਰ ਰਹੇ ਸੀ ਤਾਂ ਉੱਥੇ ਹੀ ਰਸਤੇ ਵਿੱਚ ਪੁਰਾਣੇ ਵਰਕਰਾਂ ਨੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਅਰਵਿੰਦ ਕੇਜਰੀਵਾਲ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਦਾ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਕੇ ਰੱਖਿਆ ਗਿਆ। ਇਸ ਮੌਕੇ ਮੁਜ਼ਾਹਰਾਜਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਭਗਵੰਤ ਮਾਨ ਨੇ ਵਰਕਰਾਂ ਉੱਤੇ ਪਰਚੇ ਦਰਜ ਕਰਵਾਏ ਅਤੇ ਪੰਜਾਬ ਵਿੱਚ ਉਸ ਦੀਆਂ ਗਲਤੀਆਂ ਕਾਰਨ ਇੱਕ ਕ੍ਰਾਂਤੀ ਦਾ ਕਤਲ ਹੋ ਗਿਆ।ਉਨ੍ਹਾਂ ਆਖਿਆ ਕਿ ਭਗਵੰਤ ਮਾਨ ਦੇ ਖਿਲਾਫ਼ ਆਪਣਾ ਗੁੱਸਾ ਜ਼ਾਹਰ ਕਰਨ ਲਈ ਹੀ ਉਹ ਕਾਲੀਆਂ ਝੰਡੀਆਂ ਲੈ ਕੇ ਰੋਸ ਜ਼ਾਹਰ ਕਰ ਰਹੇ ਹਨ।

ਦੱਸਣਯੋਗ ਹੈ ਕਿ ਇਹ ਉਹ ਨੌਜਵਾਨ ਸਨ, ਜਿਹੜੇ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ ਰਹੇ ਸਨ ਅਤੇ ਇਨ੍ਹਾਂ ‘ਤੇ ਕੁਝ ਮਹੀਨੇ ਪਹਿਲਾਂ ਭਗਵੰਤ ਮਾਨ ਨੂੰ ਘੇਰਨ ਦੇ ਮਾਮਲੇ ‘ਚ ਮੁਕੱਦਮਾ ਦਰਜ ਕੀਤਾ ਗਿਆ ਸੀ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: