ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jun 3rd, 2020

ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਤਲਵੰਡੀ ਸਾਬੋ : ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇ ਤੇ ਪ੍ਰਚਾਰਕ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।ਇਸ ਦੀ ਪੁਸ਼ਟੀ ਦਾਦੂਵਾਲ ਦੇ ਸੇਵਾਦਾਰ ਜਗਮੀਤ ਸਿੰਘ ਨੇ ਕੀਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼ਮੂਲੀਅਤ ਕਰਨ ਆਏ ਸਨ ਪਰ ਵਾਪਸੀ ਮੌਕੇ ਐੱਸ.ਪੀ. ਬਠਿੰਡਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।

ਦੱਸਿਆ ਜਾਂਦਾ ਹੈ ਕਿ ਦਾਦੂਵਾਲ ਦੀ ਗ੍ਰਿਫ਼ਤਾਰੀ ਦੇ ਪਿੱਛੇ ਸਿਵਲ ਲਾਈਨ ਬਠਿੰਡਾ ਦਾ ਮਾਮਲਾ ਹੈ। ਫਿਲਹਾਲ ਕਿਸੇ ਪੁਲਿਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Leave a Reply

Your email address will not be published. Required fields are marked *

%d bloggers like this: