ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jun 3rd, 2020

ਬਸੰਤ ਨਗਰ ਵਿੱਚ ਖੜ੍ਹੇ ਪਾਣੀ ਨੂੰ ਹਟਾਉਂਦੇ ਹੋਏ ਇਸ ਖੇਤਰ ਵਿੱਚ ਫੋਗਿੰਗ ਕਰਵਾਈ ਜਾਵੇ : ਗੁਰਨੀਤ ਤੇਜ

ਬਸੰਤ ਨਗਰ ਵਿੱਚ ਖੜ੍ਹੇ ਪਾਣੀ ਨੂੰ ਹਟਾਉਂਦੇ ਹੋਏ ਇਸ ਖੇਤਰ ਵਿੱਚ ਫੋਗਿੰਗ ਕਰਵਾਈ ਜਾਵੇ : ਗੁਰਨੀਤ ਤੇਜ

ਸਥਾਨਿਕ ਬਸੰਤ ਨਗਰ ਵਿੱਚ ਖੜ੍ਹੇ ਪਾਣੀ ਨੂੰ ਹਟਾਉਂਦੇ ਹੋਏ ਇਸ ਖੇਤਰ ਵਿੱਚ ਫੋਗਿੰਗ ਕਰਵਾਈ ਜਾਵੇ । ਇਹ ਹਦਾਇਤ ਡਿਪਟੀ ਕਮਿਸ਼ਨਰ ਰੂਪਨਗਰ  ਗੁਰਨੀਤ ਤੇਜ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਸਬੰਧਤ ਅਧਿਕਾਰੀਆਂ ਨੂੰ ਕੀਤੀ। ਉਨ੍ਹਾਂ ਕਿਹਾ ਕਿ ਕੱਟਾ ਸੰਬੋਰ ਡਰੇਨ ਦੀ ਸਫਾਈ ਦਾ ਕੰਮ ਮਗਨਰੇਗਾ ਤਹਿਤ ਕਰਵਾਇਆ ਜਾਵੇ।ਉਨ੍ਹਾਂ ਕਾਰਜਸਾਧਕ ਅਫਸਰ ਨੰਗਲ ਨੂੰ ਹਦਾਇਤ ਕੀਤੀ ਕਿ ਨੰਗਲ ਦੇ ਹਸਪਤਾਲ ਵਿੱਚ ਲਿਫਟ ਲਗਾਉਣ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇ ਇਸ ਦੇ ਨਾਲ-ਨਾਲ ਇਸ ਹਸਪਤਾਲ ਵਿੱਚ ਬਾਕੀ ਰਹਿੰਦੇ ਕੰਮ ਵੀ ਮੁਕੰਮਲ ਕੀਤੇ ਜਾਣ ਤਾਂ ਜੋ ਸਹੀ ਮਾਇਨਿਆ ਵਿੱਚ ਹਸਪਤਾਲ ਚਾਲੂ ਹੋ ਸਕੇ।ਉਨ੍ਹਾ ਇਹ ਵੀ ਕਿਹਾ ਕਿ ਸ਼ਹਿਰੀ ਅਤੇ ਪੇਡੂ ਮਿਸ਼ਨ ਤਹਿਤ ਕਰਵਾਏ ਵਿਕਾਸ ਦੇ ਕੰਮਾ ਦਾ ਥਰਡ ਪਾਰਟੀ ਆਡਿਟ ਮੁਕੰਮਲ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨ ਤੇ ਪੱਕੇ ਨਜ਼ਾਇਜ਼ ਕਬਜ਼ੇ ਨਾ ਹੋਣ ਦਿੱਤੇ ਜਾਣ ਅਤੇ ਜਿਸ ਵਿਭਾਗ ਦੀ ਜ਼ਮੀਨ ਤੇ ਕੋਈ ਨਜ਼ਾਇਜ਼ ਕਬਜ਼ਾ ਹੋਇਆ ਹੋਇਆ ਹੈ ਤਾਂ ਉਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ।ਦਫਾ -144 ਦੇ ਹੁਕਮਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫਾ 144 ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਬਣਦੀ ਕਾਰਵਾਈ ਕਰਦੇ ਹੋਏ ਕੇਸ ਦਰਜ ਕੀਤੇ ਜਾਣ।ਉਨ੍ਹਾਂ ਇਹ ਵੀ ਕਿਹਾ ਕਿ ਰਾਤ 10 ਵਜੇ ਤੋਂ ਬਾਅਦ ਅਤੇ ਸਵੇਰੇ ਅਵਾਜ਼ ਪ੍ਰਦੂਸ਼ਣ ਨੂੰ ਹਰ ਹਾਲਤ ਵਿੱਚ ਰੋਕਿਆ ਜਾਵੇ।ਮਹੀਨਾਵਾਰ ਮੀਟਿੰਗ ਉਪਰੰਤ ਸਬੰਧਤ ਅਧਿਕਾਰੀਆਂ ਪਾਸੋਂ ਜਾਣਕਾਰੀ ਲੈਣੋ ਉਪਰੰਤ ਉਨ੍ਹਾਂ ਦੱਸਿਆ ਕਿ ਰੂਪਨਗਰ ਸਥਿਤ ਮਹਾਰਾਜਾ ਰਣਜੀਤ ਸਿੰਘ ਬਾਗ ਦਾ ਨਵੀਨੀਕਰਨ ਦਾ ਕੰਮ ਅਲਾਂਟ ਕਰ ਦਿੱਤਾ ਗਿਆ ਹੈ ਅਤੇ ਇਹ ਕੰਮ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ । ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ ਵਾਟਰ ਸਪਾਲਾਈ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ 8294 ਪਖਾਨਿਆ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਿਆ ਜਦਕਿ 8233 ਪਖਾਨਿਆ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੂਰਪੁਰ ਬੇਦੀ ਦੇ 45 ਪਿੰਡਾ ਨੂੰ ਨਹਿਰੀ ਪਾਣੀ ਦੀ ਸਪਲਾਈ ਦਾ ਕੰਮ 31 ਮਈ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਾਰਜਸਾਧਕ ਅਫਸਰਾਂ ਨੂੰ ਪੋਲੀਥੀਨ ਲਿਫਾਫਿਆਂ ਦੀ ਵਰਤੋਂ ਵਿਰੁੱਧ ਕੀਤੇ ਚਲਾਨਾਂ ਅਤੇ ਬਿਨ੍ਹਾਂ ਮਨਜੂਰੀ ਚਲ ਰਹੇ ਸਰਵਿਸ ਸਟੇਸ਼ਨਾ ਦੀ ਤੁਰੰਤ ਰਿਪੋਰਟ ਭੇਜਣ ਲਈ ਆਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ: ਲਖਮੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ ,ਡਾਕਟਰ ਕਰਮਜੀਤ ਸਿੰਘ ਤੇ ਸ਼੍ਰੀ ਸੰਜੀਵ ਕੁਮਾਰ ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਸ਼੍ਰੀ ਗੁਰਨੇਤਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਡਾ: ਰੀਤਾ ਸਹਾਇਕ ਸਿਵਲ ਸਰਜਨ, ਸ਼੍ਰੀ ਇੰਦਰਜੀਤ ਸਿੰਘ , ਸ਼੍ਰੀ ਸੁਖਵਿੰਦਰ ਸਿੰਘ ਕਲਸੀ, ਸ਼੍ਰੀ ਰਾਹੁਲ ਕੌਸ਼ਲ , ਸ਼੍ਰੀ ਹਰਿੰਦਰਜੀਤ ਸਿੰਘ ਭੱਠਲ ,ਸ਼੍ਰੀ ਹਰਵਿੰਦਰ ਸਿੰਘ ਭੱਠਲ, ਸ਼੍ਰੀ ਤੇਜ਼ਪਾਲ ਸਿੰਘ,ਸ਼੍ਰੀ ਹਰਜੀਤ ਸਿੰਘ (ਸਾਰੇ ਕਾਰਜਕਾਰੀ ਇੰਜੀਨੀਅਰ), ਸ਼੍ਰੀ ਚੰਦ ਸਿੰਘ , ਸ਼੍ਰੀਮਤੀ ਰਾਜਵਿੰਦਰ ਕੌਰ , ਸ਼੍ਰੀਮਤੀ ਹਰਿੰਦਰ ਕੌਰ ਤੇ ਸ਼੍ਰੀ ਦਰਸ਼ਨ ਸਿੰਘ (ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ)  ਸ਼੍ਰੀ ਜਸਪਾਲ ਸਿੰਘ ਸਹਾਇਕ ਜਿਆਲੋਜਿਸਟ, ਸ਼੍ਰੀ ਮਨਜਿੰਦਰ ਸਿੰਘ ਕਾਰਜਸਾਧਕ ਅਫਸਰ ਨੰਗਲ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਹਾਜਰ ਸਨ।

Leave a Reply

Your email address will not be published. Required fields are marked *

%d bloggers like this: