ਬਹਿਬਲ ਕਲਾਂ ਗੋਲੀਕਾਂਡ: ਦੋ ਮੁਲਜ਼ਮ ਪੁਲਿਸ ਅਧਿਕਾਰੀ ਅਗਾਊਂ ਜ਼ਮਾਨਤ ਲਈ ਪੁੱਜੇ ਅਦਾਲਤ

ਬਹਿਬਲ ਕਲਾਂ ਗੋਲੀਕਾਂਡ: ਦੋ ਮੁਲਜ਼ਮ ਪੁਲਿਸ ਅਧਿਕਾਰੀ ਅਗਾਊਂ ਜ਼ਮਾਨਤ ਲਈ ਪੁੱਜੇ ਅਦਾਲਤ

ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਦੋ ਮੁਲਜ਼ਮ ਪੁਲਿਸ ਅਧਿਕਾਰੀਆਂ ਨੇ ਅੱਜ ਆਪਣੀ ਅਗਾਊਂ ਜ਼ਮਾਨਤ ਲਈ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਆਪਣੀ ਅਰਜ਼ੀ ਦਾਖ਼ਲ ਕਰ ਦਿੱਤੀ। ਇਨ੍ਹਾਂ ਵਿੱਚੋਂ ਇੱਕ ਐੱਸਪੀ ਬਿਕਰਮਜੀਤ ਸਿੰਘ ਹੈ ਤੇ ਦੂਜਾ ਇੰਸਪੈਕਟਰ ਪ੍ਰਦੀਪ ਸਿੰਘ ਹੈ।
ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਉਨ੍ਹਾਂ ਦੋਵਾਂ ਦੀ ਜ਼ਮਾਨਤ–ਅਰਜ਼ੀ ’ਤੇ ਆਉਂਦੀ 30 ਜਨਵਰੀ ਨੂੰ ਸੁਣਵਾਈ ਕਰੇਗੀ। ਵਿਸ਼ੇਸ਼ ਜਾਂਚ ਟੀਮ ਐੱਸਪੀ ਬਿਕਰਮਜੀਤ ਸਿੰਘ ਨੂੰ ਪਹਿਲਾਂ ਹੀ ਸੰਮਨ ਜਾਰੀ ਕਰ ਕੇ ਭਲਕੇ 29 ਜਨਵਰੀ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਦੀ ਹਦਾਇਤ ਜਾਰੀ ਕਰ ਚੁੱਕੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹੁਣ ਐੱਸਪੀ ਬਿਕਰਮਜੀਤ ਸਿੰਘ ਦੇ SIT (Special Investigation Team – ਵਿਸ਼ੇਸ਼ ਜਾਂਚ ਟੀਮ) ਸਾਹਵੇਂ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ ਕਿਉ਼ਕਿ ਇਹ ਦੋਵੇਂ ਪੁਲਿਸ ਅਧਿਕਾਰੀ ਕਿਸੇ ਵੀ ਤਰ੍ਹਾਂ ਗ੍ਰਿਫ਼ਤਾਰੀ ਤੋਂ ਬਚਣਾ ਚਾਹੁੰਦੇ ਹਨ।
ਇਹ ਦੋਵੇਂ ਪੁਲਿਸ ਅਧਿਕਾਰੀ ਆਪਣੀ ਅਗਾਊਂ ਜ਼ਮਾਨਤ ਲਈ ਉਸ ਵੇਲੇ ਸਰਗਰਮ ਹੋਏ, ਜਦੋਂ ਕੱਲ੍ਹ ਤੜਕੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਉਸ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਇਨ੍ਹਾਂ ਚਾਰੇ ਪੁਲਿਸ ਅਧਿਕਾਰੀਆਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਸੇ ਲਈ ਹੁਣ ਇਨ੍ਹਾਂ ਦੋ ਪੁਲਿਸ ਅਧਿਕਾਰੀਆਂ ਨੇ ਅਦਾਲਤ ਤੱਕ ਪਹੁੰਚ ਕੀਤੀ ਹੈ।
ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਿਫ਼ਾਰਸ਼ ਦੇ ਆਧਾਰ ’ਤੇ ਪੰਜਾਬ ਪੁਲਿਸ ਦੇ ਚਾਰ ਪੁਲਿਸ ਅਧਿਕਾਰੀਆਂ – ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਉਦੋਂ ਦੇ ਐੱਸਪੀ (ਡੀ) ਫ਼ਾਜ਼ਿਲਕਾ ਬਿਕਰਮਜੀਤ ਸਿੰਘ, ਇੰਸਪੈਕਟਰ ਤੇ ਉਦੋਂ ਬਾਜਾਖਾਨਾ ਦੇ ਐੱਸਐੱਚਓ ਪ੍ਰਦੀਪ ਸਿੰਘ ਅਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਦੇ ਨਾਂਅ ਬਹਿਬਲ ਕਲਾਂ ਗੋਲੀਕਾਂਡ ਦੀ ਐੱਫ਼ਆਈਆਰ ਵਿੱਚ ਪਿਛਲੇ ਵਰ੍ਹੇ ਸ਼ਾਮਲ ਕੀਤੇ ਗਏ ਸਨ।

Share Button

Leave a Reply

Your email address will not be published. Required fields are marked *

%d bloggers like this: