ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਬਹਿਬਲ ਕਲ੍ਹਾਂ ਫਾਇਰਿੰਗ ਕੇਸ ‘ਚ ਸਿੱਟ ਵੱਲੋਂ ਚਰਨਜੀਤ ਸ਼ਰਮਾ ਖ਼ਿਲਾਫ਼ ਅਦਾਲਤ ‘ਚ ਚਲਾਨ ਪੇਸ਼

ਬਹਿਬਲ ਕਲ੍ਹਾਂ ਫਾਇਰਿੰਗ ਕੇਸ ‘ਚ ਸਿੱਟ ਵੱਲੋਂ ਚਰਨਜੀਤ ਸ਼ਰਮਾ ਖ਼ਿਲਾਫ਼ ਅਦਾਲਤ ‘ਚ ਚਲਾਨ ਪੇਸ਼

ਬਹਿਬਲ ਕਲ੍ਹਾਂ ਫਾਇਰਿੰਗ ਕੇਸ ਸੰਬੰਧੀ ਜਾਂਚ ਕਰ ਰਹੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ (ਸਿੱਟ) ਨੇ ਮੁਕੱਦਮਾ ਨੰ: 130, ਮਿਤੀ 21.10.15, ਧਾਰਾ 302/307/201/218/166-ਏ/120-ਬੀ, ਆਈ. ਪੀ. ਸੀ., 25/27/54/59, ਅਸਲਾ ਕਾਨੂੰਨ, ਤਹਿਤ ਥਾਣਾ ਬਾਜਾਖਾਨਾ ਜਿਲ੍ਹਾ ਫਰੀਦਕੋਟ ਵਿਖੇ ਦਰਜ ਕੇਸ ਵਿੱਚ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਆਫ ਇੰਵੈਸਟੀਗੇਸ਼ਨ (ਬੀ.ਓ.ਆਈ.) ਦੀ ਅਗਵਾਈ ਹੇਠ ਸਿੱਟ ਵੱਲੋਂ ਇਸ ਮੁਕੱਦਮੇ ਦੀ ਤਫਤੀਸ਼ ਅਜੇ ਜਾਰੀ ਹੈ। ਤਫਤੀਸ਼ ਦੌਰਾਨ ਜੋ ਵੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਤਫਤੀਸ਼ ਮੁਕੰਮਲ ਹੋਣ ਉਤੇ ਮੁਕੱਦਮਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਬਹਿਬਲ ਕਲ੍ਹਾਂ ਫਾਇਰਿੰਗ ਕੇਸ ਵਿੱਚ ਦੋਸ਼ੀ ਸਾਬਕਾ ਐਸ.ਐਸ.ਪੀ. ਮੋਗਾ ਚਰਨਜੀਤ ਸ਼ਰਮਾ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਹੈ।

Leave a Reply

Your email address will not be published. Required fields are marked *

%d bloggers like this: