Sat. Apr 4th, 2020

ਬਹਿਬਲ ਗੋਲੀ ਕਾਂਡ ਪੀੜਤ ਪਰਵਾਰ ਇਨਸਾਫ਼ ਲਈ ਸੁਪਰੀਮ ਕੋਰਟ ਪੁੱਜੇ

ਬਹਿਬਲ ਗੋਲੀ ਕਾਂਡ ਪੀੜਤ ਪਰਵਾਰ ਇਨਸਾਫ਼ ਲਈ ਸੁਪਰੀਮ ਕੋਰਟ ਪੁੱਜੇ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੋਂ ਅਕਤੂਬਰ 2015 ‘ਚ ਵਾਪਰੇ ਬਹਿਬਾਲ ਕਲਾਂ ਗੋਲੀ ਕਾਂਡ ਵਿੱਚ ਪੁਲਸ ਗੋਲੀ ਨਾਲ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਵਾਰਸਾਂ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਹਲਫ਼ੀਆ ਬਿਆਨ ਤੇ ਲਿਖਤੀ ਸ਼ਿਕਾਇਤ ਦੇ ਕੇ ਸ਼ੱਕ ਜ਼ਹਿਰ ਕੀਤਾ ਹੈ ਕਿ ਬਹਿਬਲ ਕਾਂਡ ਦੇ ਕੁਝ ਗਵਾਹਾਂ ਦੀ ਜਾਨ ਨੂੰ ਖ਼ਤਰਾ ਹੈ। ਪੀੜਤ ਪਰਵਾਰ ਨੇ ਸੁਰੱਖਿਆ ਅਤੇ ਇਨਸਾਫ਼ ਲਈ ਸੁਪਰੀਮ ਕੋਰਟ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ, ਜਿਸ ਨਾਲ ਜਾਂਚ ਵਿੱਚ ਨਵਾਂ ਮੋੜ ਆ ਸਕਦਾ ਹੈ।
ਇਸ ਸੰਬੰਧ ਵਿੱਚ ਪਤਾ ਲੱਗਾ ਹੈ ਕਿ ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਸੁਪਰੀਮ ਕੋਰਟ ਨੂੰ ਭੇਜੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਨਿਰਪੱਖ ਪੜਤਾਲ ਨਹੀਂ ਕੀਤੀ, ਸਗੋਂ ਹਾਕਮ ਧਿਰ ਦੀ ਸ਼ਹਿ ‘ਤੇ ਜਾਂਚ ਨੂੰ ਇਨਸਾਫ਼ ਤੱਕ ਪਹੁੰਚਾਉਣ ਦੀ ਥਾਂ ਸਿਆਸੀ ਖੇਡ ਖੇਡੀ ਗਈ ਹੈ। ਪੀੜਤ ਪਰਵਾਰ ਨੇ ਦੋਸ਼ ਲਾਇਆ ਕਿ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਦੌਰਾਨ ਦੋ ਵੱਡੇ ਦੋਸ਼ੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਗੋਲੀ ਕਾਂਡ ਦੇ ਮੁਲਜ਼ਮ ਪੁਲਸ ਅਧਿਕਾਰੀਆਂ ਨੂੰ ਬਚਾਉਣ ਲਈ ਪੁਲਸ ਜਿਪਸੀ ਵਿੱਚ ਗੋਲੀਆਂ ਮਾਰ ਕੇ ਫਰਜ਼ੀ ਮੁਕਾਬਲਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਸ਼ਿਕਾਇਤ ਕਰਤਾ ਰੇਸ਼ਮ ਸਿੰਘ ਨੇ ਕਿਹਾ ਕਿ ਘਟਨਾ ਦੇ ਚਸ਼ਮਦੀਦ ਗਵਾਹ ਸੁਰਜੀਤ ਸਿੰਘ ਦੀ ਮੌਤ ਨਾਲ ਇਨਸਾਫ਼ ਦੀ ਆਸ ਨੂੰ ਝਟਕਾ ਲੱਗਾ ਹੈ। ਉਨ੍ਹਾ ਨੇ ਗਵਾਹਾਂ ਲਈ ਸੁਰੱਖਿਆ ਦੀ ਮੰਗ ਕਰ ਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਗੋਲੀ ਕਾਂਡ ਦੀ ਹੋਰ ਉਚ ਪੱਧਰੀ ਜਾਂਚ ਦੀ ਲੋੜ ਹੈ।
ਵਰਨਣ ਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਲਈ ਵਿਸ਼ੇਸ਼ ਜਾਂਚ ਟੀਮ ਸਾਬਕਾ ਪੁਲਸ ਮੁੱਖੀ ਚਰਨਜੀਤ ਸ਼ਰਮਾ ਤੋਂ ਇਲਾਵਾ ਕਿਸੇ ਵੀ ਹੋਰ ਮੁਲਜ਼ਮ ਨੂੰ ਗ਼੍ਰਿਫ਼ਤਾਰ ਨਹੀਂ ਕਰ ਸਕੀ। ਇਸ ਟੀਮ ਨੇ ਚਲਾਨ ਪੇਸ਼ ਕਰ ਦਿੱਤਾ ਹੈ ਪਰ ਦਸ ਮਹੀਨਿਆਂ ਦੀ ਸੁਣਵਾਈ ਤੋਂ ਬਾਅਦ ਵੀ ਇਹ ਕੇਸ ਪਹਿਲਾ ਪੜਾਅ ਪੂਰਾ ਨਹੀਂ ਕਰ ਸਕਿਆ। ਪੀੜਤ ਪਰਵਾਰ ਤੇ ਗਵਾਹਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਜਿੰਨਾ ਚਿਰ ਉਨ੍ਹਾਂ ਦੀ ਗਵਾਹੀ ਨਹੀਂ ਹੁੰਦੀ ਓਨਾ ਚਿਰ ਮੁਕੱਦਮੇ ਦਾ ਨਿਪਟਾਰਾ ਸੰਭਵ ਨਹੀਂ। ਰੇਸ਼ਮ ਸਿੰਘ ਨੇ ਕਿਹਾ ਕਿ ਜਲਦੀ ਉਹ ਸੁਪਰੀਮ ਕੋਰਟ ਸਾਹਮਣੇ ਪੇਸ਼ ਹੋਵੇਗਾ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: