ਬਾਦਲ ਨੂੰ ਸਿਰੋਪਾਓ ਨਾ ਦੇਣ ਵਾਲੇ ਅਰਦਾਸੀਏ ਨੂੰ ਇਕ ਲੱਖ ਰੁਪਏ ਦਾ ਸਨਮਾਨ

ss1

ਬਾਦਲ ਨੂੰ ਸਿਰੋਪਾਓ ਨਾ ਦੇਣ ਵਾਲੇ ਅਰਦਾਸੀਏ ਨੂੰ ਇਕ ਲੱਖ ਰੁਪਏ ਦਾ ਸਨਮਾਨ

12-12

ਅੰਮ੍ਰਿਤਸਰ, 11 ਜੂਨ (ਏਜੰਸੀ): : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਸਿਰੋਪਾਓ ਨਾ ਦੇਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਨੂੰ ਆਖੰਡ ਕੀਰਤਨੀ ਜੱਥੇ ਵਲੋਂ ਸ਼ੁੱਕਰਵਾਰ ਨੂੰ ਸਿਰੋਪਾਓ ਸਮੇਤ ਇਕ ਲੱਖ ਰੁਪਏ ਰੁਪਿਆ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਜੱਥੇ ਦੇ ਬੁਲਾਰੇ ਆਰ. ਪੀ. ਸਿੰਘ ਨੇ ਕਿਹਾ ਕਿ ਭਾਈ ਬਲਬੀਰ ਸਿੰਘ ਨੇ ਉਨ੍ਹਾਂ ਲੋਕਾਂ ਨੂੰ ਸਨਮਾਨ ਦੇਣ ਤੋਂ ਇਨਕਾਰ ਕੀਤਾ ਹੈ, ਜੋ ਆਪਣੇ ਨਿਜੀ ਸੁਆਰਥਾਂ ਲਈ ਸਿੱਖ ਕੌਮ ਨੂੰ ਬਦਨਾਮ ਕਰ ਰਹੇ ਹਨ, ਇਸ ਲਈ ਜੱਥੇ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਭਾਈ ਬਲਬੀਰ ਸ਼੍ਰੀ ਦਰਬਾਰ ਸਾਹਿਬ ‘ਚ 1980 ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਮੁੱਖ ਮੰਤਰੀ ਬਾਦਲ ਨੂੰ ਸਿਰੋਪਾਓ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਐੱਸ. ਜੀ. ਪੀ. ਸੀ. ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਉਨ੍ਹਾਂ ਦਾ ਤਬਾਦਲਾ ਸ਼੍ਰੀ ਮਾਛੀਵਾੜਾ ਸਾਹਿਬ ਕਰ ਦਿੱਤਾ ਸੀ ਪਰ ਭਾਈ ਬਲਬੀਰ ਸਿੰਘ ਨੇ ਮਾਛੀਵਾੜਾ ਜਾਣ ਦੀ ਜਗ੍ਹਾ ਅਸਤੀਫਾ ਦੇਣ ਦੀ ਗੱਲ ਕਹੀ ਸੀ।
ਇਸ ਤੋਂ ਇਲਾਵਾ ਆਖੰਡ ਕੀਰਤਨੀ ਜੱਥੇ ਵਲੋਂ ਐਲਾਨ ਕੀਤਾ ਗਿਆ ਕਿ ਉਹ ‘ਪੰਜ ਪਿਆਰਿਆਂ’ ਨੂੰ ਹਰ ਮਹੀਨੇ 25,000 ਰੁਪਏ ਦੇਣਗੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜੱਥੇ ਵਲੋਂ ਪੰਜ ਪਿਆਰਿਆਂ ਨੂੰ ਪਹਿਲਾਂ ਹੀ ਇਕ ਇਨੋਵਾ ਗੱਡੀ ਮੁਹੱਈਆ ਕਰਾਈ ਗਈ ਹੈ। ਅਸਲ ‘ਚ ਡੇਰਾ ਸਿਰਸਾ ਮੁਖੀ ਨੂੰ ਐੱਸ. ਜੀ. ਪੀ. ਸੀ. ਵਲੋਂ ਮੁਆਫੀ ਦੇਣ ਤੋਂ ਬਾਅਦ ਪੰਜ ਪਿਆਰਿਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਤਲਬ ਹੋਣ ਲਈ ਕਿਹਾ ਸੀ, ਜਿਸ ਤੋਂ ਬਾਅਦ ਪੰਜ ਪਿਆਰਿਆਂ ਨੂੰ ਕਮੇਟੀ ਵਲੋਂ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਹੁਣ ਪੰਜ ਪਿਆਰਿਆਂ ਨੇ ਅੰਮ੍ਰਿਤਸਰ ਵਿਖੇ ਆਪਣਾ ਵੱਖਰਾ ਦਫਤਰ ਖੋਲ੍ਹ ਕੇ ਸ਼੍ਰੋਮਣੀ ਕਮੇਟੀ ਨੂੰ ਇਕ ਵੱਡੀ ਚੁਣੌਤੀ ਦਿੱਤੀ ਹੈ।

Share Button

Leave a Reply

Your email address will not be published. Required fields are marked *