Thu. Jul 11th, 2019

ਬਾਬਾ ਫਤਹਿ ਸਿੰਘ ਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ:ਭੌਰਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 14 ਨੂੰ

ਬਾਬਾ ਫਤਹਿ ਸਿੰਘ ਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ:ਭੌਰਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 14 ਨੂੰ
ਅੱਜ ਅਖੰਡ ਪਾਠ ਸਾਹਿਬ ਹੋਏ ਆਰੰਭ, ਗਿ:ਰਘਬੀਰ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ

ਸ਼੍ਰੀ ਅਨੰਦਪੁਰ ਸਾਹਿਬ, 12 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੇ ਪੋਤਰੇ ਅਤੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਭ ਤੋਂ ਛੋਟੇ ਸਾਹਿਬਜਾਦਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਸਮਰਪਿਤ ਫਤਹਿ ਟੀ ਵੀ. ਵੱਲੌਂ ਤਖਤ ਸ਼੍ਰੀ ਕੇਸਗੜ ਸਾਹਿਬ ਦੀ ਛਤਰ-ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 14 ਦਸੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁ:ਭੌਰਾ ਸਾਹਿਬ, ਗੁਰੂ ਕੇ ਮਹਿਲ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸੇ ਸੰਬੰਧ ਵਿਚ ਅੱਜ ਗੁ:ਭੌਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨਾਂ ਦੀ ਅਰਦਾਸ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਕੀਤੀ ਗਈ।

ਇਸ ਸੰਬੰਧੀ ਹੋਰ ਜਾਣਕਾਰੀ ਦਲਬੀਰ ਸਿੰਘ ਧੂੜੀਆ, ਸੁਖਵਿੰਦਰ ਸਿੰਘ ਅਤੇ ਸੌਢੀ ਵਿਕਰਮ ਸਿੰਘ ਨੇ ਦੱਸਿਆ ਕਿ 14 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉੇਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਸਕੂਲੀ ਬੱਚਿਆਂ ਨੂੰ ਸਮਰਪਿਤ ਹੋਵੇਗਾ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵਲੋਂ ਹੀ ਹੁਕਮਨਾਮਾ ਲਿਆ ਜਾਵੇਗਾ ਅਤੇ ਅਰਦਾਸ ਵੀ ਵਿਦਿਆਰਥੀਆਂ ਵਲੋਂ ਹੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿਚ ਤਖਤ ਸਾਹਿਬ ਦੇ ਜੱਥੇਦਾਰ, ਸੰਤ ਮਹਾਂਪੁਰਸ਼, ਸਭਾ ਸੁਸਾਇਟੀਆਂ, ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਮੂਲੀਅਤ ਕਰਨਗੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ, ਦਲਬੀਰ ਸਿੰਘ ਧੂੜੀਆ, ਭਾਈ ਸੁਖਵਿੰਦਰ ਸਿੰਘ, ਜੱਥੇ:ਸੰਤੋਖ ਸਿੰਘ, ਰਣਬੀਰ ਸਿੰਘ ਕਲੋਤਾ, ਮਨਜਿੰਦਰ ਸਿੰਘ ਬਰਾੜ ਆਦਿ ਹਾਜਰ ਸਨ।

Leave a Reply

Your email address will not be published. Required fields are marked *

%d bloggers like this: