ਬਾਬਾ ਬੰਦਾ ਬਹਾਦਰ ਕਾਲਜ ਆਫ਼ ਨਰਸਿੰਗ ਵੱਲੋਂ ਬਾਬਾ ਬੰਦਾ ਬਹਾਦਰ ਜੀ ਦੇ ਬੁੱਤ ਦੀ ਸਥਾਪਨਾ

ss1

ਬਾਬਾ ਬੰਦਾ ਬਹਾਦਰ ਕਾਲਜ ਆਫ਼ ਨਰਸਿੰਗ ਵੱਲੋਂ ਬਾਬਾ ਬੰਦਾ ਬਹਾਦਰ ਜੀ ਦੇ ਬੁੱਤ ਦੀ ਸਥਾਪਨਾ

fdk-5ਫ਼ਰੀਦਕੋਟ, 21 ਸਤੰਬਰ ( ਜਗਦੀਸ਼ ਬਾਂਬਾ ) ਸ਼ੋ੍ਰਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਚਹਿਲ ਰੋਡ ਸਥਿਤ ਤਲਵੰਡੀ ਬਾਈਪਾਸ ਤੇ ਬਾਬਾ ਬੰਦਾ ਬਹਾਦਰ ਕਾਲਜ ਆਫ਼ ਨਰਸਿੰਗ ਅਤੇ ਕਾਲਜ ਆਫ਼ ਐਜੂਕੇਸ਼ਨ ਵੱਲੋਂ ਚੇਅਰਮੈਨ ਪੁਨੀਤਇੰਦਰ ਬਾਵਾ ਦੀ ਰਹਿਨੁਮਾਈ ਹੇਠ ਸਥਾਪਿਤ ਕਰਵਾਏ ਬਾਬਾ ਬੰਦਾ ਬਹਾਦਰ ਜੀ ਦੇ ਬੁੱਤ ਦਾ ਪਰਦਾ ਉਠਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਵਿਧਾਇਕ ਦੀਪ ਮਲਹੋਤਰਾਂ ‘ਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਸਾਬਕਾ ਚੇਅਰਮੈਨ ਹਾਊਸਫੈਡ ਪੰਜਾਬ ਨੇ ਸਾਂਝੇ ਤੌਰ ਤੇ ਅਦਾ ਕੀਤੀ।ਇਸ ਮੌਕੇ ਵਿਧਾਇਕ ਸ੍ਰੀ ਮਲਹੋਤਰਾ ਨੇ ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਕਾਲਜਿਜ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਲਾਘਾਂ ਕਰਦਿਆਂ ਕਿਹਾ ਕਿ ਬਾਬਾ ਜੀ ਦੇ ਬੁੱਤ ਦੀ ਸਥਾਪਨਾ ਨਾਲ ਇਹ ਸਥਾਨ ਜਿੱਥੇ ਪਵਿੱਤਰ ਰੁਤਬਾ ਹਾਸਿਲ ਕਰੇਗਾ, ਉਥੇ ਇਸ ਨਾਲ ਸ਼ਹਿਰ ਦੀ ਸੁੰਦਰਤਾਂ ਨੂੰ ਵੀ ਚਾਰ ਚੰਨ ਲੱਗਣਗੇ। ਇਸ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਡੇਸ਼ਨ ਦੇ ਪ੍ਰਧਾਨ ਸ੍ਰੀ ਬਾਵਾ ਅਤੇ ਸੰਸਥਾ ਡਾਇਰੈਕਟਰ ਸ੍ਰੀਮਤੀ ਸ਼ਾਲਿਨੀ ਬਾਵਾ ਨੇ ਕਿਹਾ ਕਿ ਇਹ ਉਪਰਾਲਾ ਨੌਜਵਾਨ ਪੀੜੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਅਤੇ ਸਿਧਾਤਾਂ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਵੇਗਾ। ਉਨਾਂ ਕਿਹਾ ਕਿ ਕਾਲਜ ਵੱਲੋਂ ਬਾਬਾ ਫ਼ਰੀਦ ਜੀ ਦੀ ਇਸ ਇਤਿਹਾਸਿਕ ਨਗਰੀ ਵਿਚ ਬਾਬਾ ਜੀ ਦਾ ਬੁੱਤ ਸਥਾਪਿਤ ਕਰਕੇ ਇਕ ਇਤਹਾਸ ਰਚਿਆ ਗਿਆ ਹੈ। ਉਨਾਂ ਦੱਸਿਆ ਕਿ ਬਾਬਾ ਬੰਦਾ ਬਹਾਦਰ ਜੀ ਦੀ ਸ਼ਹਾਦਤ ਬੇਮਿਸਾਲ ਹੈ, ਜਿੰਨਾਂ ਨੂੰ 9 ਜੂਨ 1716 ਨੂੰ ਦਿੱਲੀ ਮਹਿਰੋਲੀ ਵਿਖੇ 740 ਸਿੰਘ ਸਾਥੀਆਂ ਸਮੇਤ ਸਖਤ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ । ਉਨਾਂ ਕਿਹਾ ਕਿ ਬਾਬਾ ਜੀ ਦਾ ਜੀਵਨ ਜੁਲਮ ਅਤੇ ਨਿਆਂ ਦੇ ਖ਼ਿਲਾਫ਼ ਲੜਨ ਦੀ ਪ੍ਰੇਰਣਾ ਦਿੰਦਾ ਹੈ।

Share Button

Leave a Reply

Your email address will not be published. Required fields are marked *