ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਅਤੇ ਟੈਕਨਾਲੋਜੀ ਵੱਲੋਂ ਇੱਕ ਦਿਨਾਂ ਵਰਕਸ਼ਾਪ ‘ਵਿਨੋਵੇਸ਼ਨ 2.0’ ਦਾ ਆਯੋਜਨ

ss1

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਅਤੇ ਟੈਕਨਾਲੋਜੀ ਵੱਲੋਂ ਇੱਕ ਦਿਨਾਂ ਵਰਕਸ਼ਾਪ ‘ਵਿਨੋਵੇਸ਼ਨ 2.0’ ਦਾ ਆਯੋਜਨ

ਬਠਿੰਡਾ (ਪਰਵਿੰਦਰ ਜੀਤ ਸਿੰਘ) ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਅਤੇ ਟੈਕਨਾਲੋਜੀ ਵੱਲੋਂ ਬਾਰਵੀਂ ਦੇ ਵਿਦਿਆਰਥੀਆਂ ਅਤੇ ਪੋਲੀਟੈਕਨਿਕ ਕਾਲਜਾਂ ਦੇ ਡਿਪਲੋਮਾ ਹੋਲਡਰ ਵਿਦਿਆਰਥੀਆਂ ਲਈ ਕਰਵਾਈ ਲਈ ਇਕ ਦਿਨਾਂ ਵਰਕਸ਼ਾਪ ਦੇ ਸਫ਼ਲ ਆਯੋਜਨ ਤੋਂ ਬਾਅਦ ਵਿਦਿਆਰਥੀਆਂ ਦੇ ਮਿਲੇ ਹੁੰਗਾਰੇ ਅਤੇ ਦਿਲਚਸਪੀ ਨੂੰ ਦੇਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਇਲੈਕਟ੍ਰੀਕਲ ਇੰਜਨੀਅਰਿੰਗ ਵਿਭਾਗ ਅਤੇ ਇਲੈਕਟ੍ਰੋਨਿਕਸ ਐਂਡ ਕੰਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਵੱਲੋਂ ਅਜਿਹੀ ਹੀ ਇੱਕ ਹੋਰ ਵਰਕਸ਼ਾਪ ‘ਵਿਨੋਵੇਸ਼ਨ 2.0’ ਦਾ ਆਯੋਜਨ ਕੀਤਾ ਗਿਆ।
ਇਸ ਵਰਕਸ਼ਾਪ ਵਿੱਚ 150 ਤੋਂ ਵਧੇਰੇ ਪੋਲੀਟੈਕਨਿਕ ਕਾਲਜਾਂ ਦੇ ਡਿਪਲੋਮਾ ਹੋਲਡਰ ਵਿਦਿਆਰਥੀਆਂ ਅਤੇ 10+2 (ਨਾਨ ਮੈਡੀਕਲ) ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਦੀ ਸਮੁੱਚੀ ਸਖਸ਼ੀਅਤ ਉਸਾਰੀ ਕਰਨਾ ਅਤੇ ਉਹਨਾਂ ਨੂੰ ਤਕਨੀਕੀ ਸਕਿੱਲਜ਼ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸ਼ੌਕਰ ਪਲੇਇੰਗ ਰੋਬੋਟ ਦੇ ਮੁਕੰਮਲ ਨਿਰਮਾਣ ਤੋਂ ਇਲਾਵਾ ਰੋਬੋਟਾਂ ਦੇ ਭੇੜ ਕਰਵਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਲੈਕਟ੍ਰੀਕਲ ਕੰਪੋਨੈਂਟਾਂ ਜਿਵੇਂ ਮੋਟਰਾਂ, ਰਿਲੇਆਂ, ਟਰਾਂਸਫਾਰਮਰਜ਼ ਆਦਿ ਤੋਂ ਇਲਾਵਾ ਰੋਬੋਟ ਬਣਾਉਣ ਲਈ ਵਰਤੇ ਜਾਣ ਵਾਲੇ ਵਿਭਿੰਨ ਇਲੈਕਟ੍ਰੋਨਿਕਸ ਕੰਪੋਨੈਂਟਾਂ ਬਾਰੇ ਜਾਣ ਪਛਾਣ ਅਤੇ ਇਹਨਾਂ ਕੰਪੋਨੈਂਟਾਂ ਦੇ ਕੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਵਿਦਿਆਰਥੀਆਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਵਰਕਸ਼ਾਪ ਦਾ ਆਯੋਜਨ ਹੋਣਾ ਚਾਹੀਦਾ ਹੈ ਤਾਂ ਜੋ ਉਹ ਅਮਲੀ ਗਿਆਨ ਹਾਸਲ ਕਰਕੇ ਆਪਣੀਆਂ ਸਕਿੱਲਜ਼ ਨੂੰ ਤਰਾਸ਼ ਸਕਣ ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਵਰਕਸ਼ਾਪ ਦੇ ਸਫ਼ਲ ਆਯੋਜਨ ਲਈ ਇਲੈਕਟ੍ਰੀਕਲ ਇੰਜਨੀਅਰਿੰਗ ਵਿਭਾਗ ਅਤੇ ਇਲੈਕਟ੍ਰੋਨਿਕਸ ਐਂਡ ਕੰਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਸਮੇਤ ਵਿਦਿਆਰਥੀਆਂ ਦੇ ਰੋਬੋਟ ਕਲੱਬ ( ਰੋਬੋਟਰੋਆਇਜ਼) ਦੇ ਯਤਨਾਂ ਦੀ ਭਰਪੂਰ ਸਲਾਘਾ ਕਰਦਿਆਂ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿਤਾਬੀ ਸਿੱਖਿਆ ਦੇ ਨਾਲ-ਨਾਲ ਹੁਨਰ ਅਤੇ ਵਿਹਾਰਕ ਗਿਆਨ ਦੀ ਮਹੱੱਤਤਾ ਬਹੁਤ ਜ਼ਿਆਦਾ ਹੈ ਜਿਸ ਲਈ ਸਮੇਂ ਸਮੇਂ ਤੇ ਸੰਸਥਾ ਵੱਲੋਂ ਅਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਦਾਂ ਹੈ ।

Share Button

Leave a Reply

Your email address will not be published. Required fields are marked *