ਬਾਬਾ ਫ਼ਰੀਦ ਕਾਲਜ ਵਿਖੇ ਐਮ.ਐਸ.ਸੀ.(ਮੈਥੇਮੇਟਿਕਸ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ss1

ਬਾਬਾ ਫ਼ਰੀਦ ਕਾਲਜ ਵਿਖੇ ਐਮ.ਐਸ.ਸੀ.(ਮੈਥੇਮੇਟਿਕਸ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ (ਪਰਵਿੰਦਰ ਜੀਤ ਸਿੰਘ) ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਐਸ.ਸੀ.(ਮੈਥੇਮੇਟਿਕਸ) ਤੀਜਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਇਸ ਕਾਲਜ ਦੀ ਵਿਦਿਆਰਥਣ ਹਰਪ੍ਰੀਤ ਕੌਰ ਤੇ ਸੁਰਿੰਦਰ ਕੌਰ ਨੇ 92 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿੱਚੋ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਰਮਨਦੀਪ ਕੌਰ ਨੇ 90 ਫੀਸਦੀ ਅੰਕਾਂ ਨਾਲ ਕਾਲਜ ਚੋਂ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ 88 ਫੀਸਦੀ ਅੰਕਾਂ ਨਾਲ ਕਾਲਜ ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਨਤੀਜੇ ਅਨੁਸਾਰ 85 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਹਰਪ੍ਰੀਤ ਕੌਰ (92%), ਸੁਰਿੰਦਰ ਕੌਰ (92%), ਰਮਨਦੀਪ ਕੌਰ (90%) ਜਸਪ੍ਰੀਤ ਕੌਰ (88%), ਹਿਨਾ (86%), ਆਂਚਲ ਰਾਣੀ (86%), ਮਨਪ੍ਰੀਤ ਕੌਰ (86%), ਮੀਨੂ ਬਾਂਸਲ (86%), ਸ਼ੈਫ਼ੀ ( 86%), ਸ਼ਿਫਾਲੀ (86%), ਅਮਨਦੀਪ ਸਿੰਘ ( 86%) ਅਤੇ ਪ੍ਰਿਆ ਅਗਰਵਾਲ (86%) ਆਦਿ ਵਿਦਿਆਰਥੀ ਸ਼ਾਮਿਲ ਹਨ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਕੇ ਇੰਡਸਟਰੀਅਲ ਦੌਰੇ, ਸੈਮੀਨਾਰ, ਮਾਹਿਰਾਂ ਦੇ ਭਾਸ਼ਣ ਅਤੇ ਲਾਈਵ ਪ੍ਰੋਜੈਕਟਾਂ ਰਾਹੀਂ ਵਿਹਾਰਿਕ ਗਿਆਨ ਪ੍ਰਦਾਨ ਕੀਤਾ ਜਾਦਾਂ ਹੈ ਜਿਸ ਸਦਕਾ ਹਰ ਵਿਭਾਗ ਦੇ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਐਮ.ਐਸ.ਸੀ.(ਮੈਥੇਮੇਟਿਕਸ) ਤੀਜਾ ਸਮੈਸਟਰ ਦੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Share Button

Leave a Reply

Your email address will not be published. Required fields are marked *