ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ. (ਕੰਪਿਊਟਰ ਸਾਇੰਸ, ਸਟੇਟਿਸਟਿਕਸ ਐਂਡ ਮੇਥੈਮੇਟਿਕਸ) ਦੇ ਨਤੀਜੇ ਰਹੇ ਸ਼ਾਨਦਾਰ

ss1

ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ. (ਕੰਪਿਊਟਰ ਸਾਇੰਸ, ਸਟੇਟਿਸਟਿਕਸ ਐਂਡ ਮੇਥੈਮੇਟਿਕਸ) ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ (ਪਰਵਿੰਦਰਜੀਤ ਸਿੰਘ) ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ । ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ। ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਐਸ.ਸੀ. (ਕੰਪਿਊਟਰ ਸਾਇੰਸ, ਸਟੇਟਸਟਿਕਸ ਐਂਡ ਮੇਥੈਮੇਟਿਕਸ) ਤੀਜਾ ਸਮੈਸਟਰ ਅਤੇ ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਕੰਪਿਊਟਰ ਸਾਇੰਸ, ਸਟੇਟਿਸਟਿਕਸ ਐਂਡ ਮੇਥੈਮੇਟਿਕਸ) ਪੰਜਵਾਂ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਦਿਕਸ਼ਾ ਜਿੰਦਲ ਨੇ 89 ਫੀਸਦੀ ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ, ਦਿਵਿਆ ਜੋਤੀ ਨੇ 87.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਸਵਰਨਜੀਤ ਕੌਰ ਨੇ 86.8 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਇਸ ਨਤੀਜੇ ਅਨੁਸਾਰ 3 ਵਿਦਿਆਰਥੀਆਂ ਨੇ 85% ਤੋਂ ਵੱਧ, 11 ਵਿਦਿਆਰਥੀਆਂ ਨੇ 80% ਤੋਂ ਵੱਧ, 25 ਵਿਦਿਆਰਥੀਆਂ ਨੇ 75% ਤੋਂ ਵੱਧ, 37 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 44 ਵਿਦਿਆਰਥੀਆਂ ਨੇ 60% ਤੋਂ ਵੀ ਵੱਧ ਅੰਕ ਪ੍ਰਾਪਤ ਕੀਤੇ ਹਨ ।
ਇਸੇ ਤਰ੍ਹਾਂ ਬੀ.ਐਸ.ਸੀ. (ਕੰਪਿਊਟਰ ਸਾਇੰਸ, ਸਟੇਟਿਸਟਿਕਸ ਐਂਡ ਮੇਥੈਮੇਟਿਕਸ) ਤੀਜਾ ਸਮੈਸਟਰ ਦੇ ਨਤੀਜੇ ਵੀ ਸ਼ਾਨਦਾਰ ਰਹੇ । ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਪ੍ਰਮਿੰਦਰ ਸਿੰਘ ਸਿੱਧੂ ਨੇ 84.67% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ, ਦਿਵਿਆ ਨੇ 84.44% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਕਿ ਅਰਸ਼ਦੀਪ ਕੌਰ ਤੇ ਚੈਰੀ ਗੋਇਲ ਨੇ 84% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਇਸ ਨਤੀਜੇ ਅਨੁਸਾਰ 8 ਵਿਦਿਆਰਥੀਆਂ ਨੇ 80% ਤੋਂ ਵੱਧ, 16 ਵਿਦਿਆਰਥੀਆਂ ਨੇ 75% ਤੋਂ ਵੱਧ, 22 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 34 ਵਿਦਿਆਰਥੀਆਂ ਨੇ 60% ਤੋਂ ਵੀ ਵੱਧ ਅੰਕ ਪ੍ਰਾਪਤ ਕੀਤੇ ਹਨ ।
ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਸਮੇਂ ਸਮੇਂ ਤੇ ਸੰਸਥਾ ਵਿਖੇ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ/ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਆਯੋਜਿਤ ਹੁੰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਗਰੁੱਪ ਡਿਸਕਸ਼ਨ, ਡੀਬੇਟ, ਭਾਸ਼ਣ ਆਦਿ ਗਤੀਵਿਧੀਆਂ ਵਿੱਚ ਹਰ ਵਿਦਿਆਰਥੀ ਹਿੱਸਾ ਲੈਂਦਾ ਹੈ ਜਿਸ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ। ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Share Button

Leave a Reply

Your email address will not be published. Required fields are marked *