ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 25, 2020

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ. ਤੀਜਾ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ. ਤੀਜਾ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ (ਨਿਰਪੱਖ ਆਵਾਜ਼ ਬਿਊਰੋ): ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅਕਾਦਮਿਕ ਨਤੀਜੇ ਪ੍ਰਾਪਤ ਕਰ ਰਹੇ ਹਨ। ਇਹ ਕਾਲਜ ਦੇ ਨਿਰੰਤਰ ਯਤਨਾਂ ਦਾ ਹੀ ਨਤੀਜਾ ਹੈ ਜੋ ਸਿੱਖਿਆ ਨੂੰ ਵਧੇਰੇ ਦਿਲਚਸਪ ਬਣਾਉਣ ਵੱਲ ਕੇਂਦਰਿਤ ਹੈ। ਇਹਨਾਂ ਉਪਰਾਲਿਆਂ ਦੀ ਬਦੌਲਤ ਇੱਕ ਵਾਰ ਫਿਰ ਬੀ.ਬੀ.ਏ. ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਬੀ.ਏ. ਤੀਜਾ ਸਮੈਸਟਰ (ਬੈਚ 2018-21) ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਪਰਮਿੰਦਰ ਨੇ 86 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲਾ ਸਥਾਨ, ਸਿਮਰਪ੍ਰੀਤ ਕੌਰ ਨੇ 85.7 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਪਰਮੀਤ ਕੌਰ ਸਿੱਧੂ ਨੇ 85 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਪ੍ਰਭਜੋਤ ਕੌਰ ਤੇ ਸੋਨਾਕਸ਼ੀ ਨੇ 84 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗਿਰੀਸ਼ ਬਾਂਸਲ ਤੇ ਕਰਨਵੀਰ ਸਿੰਘ ਨੇ 82 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ।

ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੇ ਨਾਲ-ਨਾਲ ਸੰਸਥਾ ਲਈ ਵੀ ਅਹਿਮ ਹੈ। ਉਨ੍ਹਾਂ ਨੇ ਦੱਸਿਆ ਕਿ ਬੀ.ਐਫ.ਜੀ.ਆਈ. ਦਾ ਮੁੱਖ ਉਦੇਸ਼ ਇੰਡਸਟਰੀ ਦੀਆਂ ਲੋੜਾਂ ਅਤੇ ਚੁਣੌਤੀਆਂ ਅਨੁਸਾਰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ। ਇਸ ਲਈ ਸੰਸਥਾ ਵਿਖੇ ਵਿਲੱਖਣ ਅਧਿਆਪਨ ਢੰਗਾਂ ਤਹਿਤ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਲਈ ਉਦਯੋਗਿਕ ਦੌਰੇ, ਲਾਈਵ ਪ੍ਰੋਜੈਕਟਾਂ, ਇੰਡਸਟਰੀ –ਅਕੈਡਮੀਆ ਪ੍ਰੋਗਰਾਮ, ਗੈੱਸਟ ਲੈਕਚਰ ਆਦਿ ਨੂੰ ਪਾਠਕ੍ਰਮ ਦਾ ਹਿੱਸਾ ਬਣਾਇਆ ਗਿਆ ਹੈ।

ਇਹਨਾਂ ਸਾਰਥਿਕ ਉਪਰਾਲਿਆਂ ਦੀ ਬਦੌਲਤ ਹੀ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਉਹ ਅਜਿਹੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ। ਅੰਤ ਵਿੱਚ ਉਨ੍ਹਾਂ ਨੇ ਇੱਕ ਵਾਰ ਫਿਰ ਬੀ.ਬੀ.ਏ. ਤੀਜਾ ਸਮੈਸਟਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: