Sun. Nov 17th, 2019

ਬਿਕਰਮ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾ ਕੀਤਾ ਘਿਰਾਓ , ਕਾਂਗਰਸ ‘ਤੇ ਧੱਕੇਸ਼ਾਹੀ ਦੇ ਲਾਏ ਦੋਸ਼

ਬਿਕਰਮ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾ ਕੀਤਾ ਘਿਰਾਓ , ਕਾਂਗਰਸ ‘ਤੇ ਧੱਕੇਸ਼ਾਹੀ ਦੇ ਲਾਏ ਦੋਸ਼

ਦਾਖਾ : ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖ ਚੁੱਕਿਆ ਹੈ। ਇਸ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ,ਓਥੇ ਹੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਰਹੀ ਹੈ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਵੋਟਰਾਂ ਨੂੰ ਡਰਾਇਆ -ਧਮਕਾਇਆ ਜਾ ਰਿਹਾ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾਘਿਰਾਓ ਕੀਤਾ ਹੈ। ਓਥੇ ਸ਼੍ਰੋਮਣੀ ਅਕਾਲੀ ਦਲ ਨੇਕਾਂਗਰਸ ਦੀ ਧੱਕੇਸ਼ਾਹੀ ਖਿਲਾਫ਼ ਮੋਰਚਾ ਲਾਇਆ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਜਗਰਾਓ ਦੇ ਐੱਸ.ਐੱਸ.ਪੀ ਸੰਦੀਪ ਗੋਇਲ ਨਾਲ ਕਾਂਗਰਸ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਗੱਲਬਾਤ ਕਰ ਰਹੇ ਹਨ।

ਬਿਕਰਮ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਪੁਲਿਸ ਵੱਲੋਂ ਕਾਂਗਰਸ ਦੀ ਸਹਿ ‘ਤੇ ਅਕਾਲੀ ਵਰਕਰਾਂ ਨੂੰ ਡਰਾਇਆ -ਧਮਕਾਇਆ ਜਾ ਰਿਹਾ ਹੈ ਅਤੇ ਝੂਠੇ ਪਰਚੇ ਪਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ , ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਮੌਜੂਦ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: