ਬਿਜਲੀ ਕਰਮਚਾਰੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ss1

ਬਿਜਲੀ ਕਰਮਚਾਰੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਸਰਕਾਰੀ ਥਰਮਲ ਪਲਾਂਟਾਂ ਨੂੰ ਪੰਜਾਬ ਸਰਕਾਰ ਵੱਲੋਂ ਬੰਦ ਕਰਨ ਦੇ ਫੈਸਲੇ ਦੇ ਖਿਲਾਫ ਡਵੀਜ਼ਨ ਦਫਤਰ ਦੇ ਕਰਮਚਾਰੀਆਂ ਵੱਲੋਂ ਮਨਜੀਤ ਸਿੰਘ ਬਾਹਮਣੀਵਾਲਾ ਅਤੇ ਨਗਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਦੌਰਾਨ ਬਿਜਲੀ ਮੁਲਾਜ਼ਮ ਏਕਤਾ ਮੰਚ ਸਰਕਲ ਤਰਨਤਾਰਨ ਦੇ ਕਨਵੀਨਰ ਪੂਰਨ ਸਿੰਘ ਮਾੜੀਮੇਘਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਨਾਦਰਸ਼ਾਹੀ ਹੁਕਮਾਂ ਨੂੰ ਵਾਪਸ ਲੈ ਕੇ ਸਰਕਾਰੀ ਥਰਮਲ ਪਲਾਂਟਾਂ ਨੂੰ ਹੋਰ ਵਧੀਆ ਬਣਾਏ ਤਾਂ ਕਿ ਸਰਕਾਰੀ ਅਦਾਰੇ ਲੋਕਾਂ ਨੂੰ ਵਧੀਆ ਸੇਵਾਵਾਂ ਦੇ ਸਕਣ, ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਡਵੀਜ਼ਨ ਸਕੱਤਰ ਸੁਖਰਾਜ ਸਿੰਘ, ਗੁਲਜ਼ਾਰ ਸਿੰਘ, ਹਰਦਿਆਲ ਸਿੰਘ, ਬਿੰਦਰਪਾਲ ਸਿੰਘ ਤੇ ਬਲਦੇਵ ਰਾਜ ਆਦਿ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *