ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਬਿਹਾਰ ਦੇ ਵਸਨੀਕਾਂ ਨੂੰ ਲੈ ਕੇ ਸੁਪੌਲ ਜ਼ਿਲ੍ਹੇ ਲਈ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ

ਬਿਹਾਰ ਦੇ ਵਸਨੀਕਾਂ ਨੂੰ ਲੈ ਕੇ ਸੁਪੌਲ ਜ਼ਿਲ੍ਹੇ ਲਈ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ

-ਪੰਜਵੀਂ ਗੱਡੀ ਦੇ ਸਵਾਰਾਂ ਨੇ ਵੀ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
-ਪੰਜਾਬ ਸਰਕਾਰ ਨੇ ਦੂਸਰੇ ਰਾਜਾਂ ਦੇ ਵਸਨੀਕ ਮਜਦੂਰਾਂ ਦੀ ਘਰ ਵਾਪਸੀ ਲਈ ਖ਼ਰਚਾ ਚੁੱਕਿਆ-ਮੇਅਰ ਸੰਜੀਵ ਬਿੱਟੂ

ਪਟਿਆਲਾ, 11 ਮਈ (ਨਿਰਪੱਖ ਆਵਾਜ਼ ਬਿਊਰੋ): ਯੂ.ਪੀ. ਦੇ ਵਸਨੀਕਾਂ ਨੂੰ ਚਾਰ ਵਿਸ਼ੇਸ਼ ਰੇਲ ਗੱਡੀਆਂ ‘ਚ ਬਿਠਾ ਕੇ ਰਵਾਨਾਂ ਕਰਨ ਮਗਰੋਂ ਅੱਜ ਇੱਕ ਰੇਲ ਗੱਡੀ ਬਿਹਾਰ ਦੇ ਵਸਨੀਕਾਂ ਨੂੰ ਲੈ ਕੇ ਸੁਪੌਲ ਜ਼ਿਲ੍ਹੇ ਲਈ ਰਵਾਨਾ ਹੋਈ। ਇਸ ਗੱਡੀ ਵਿੱਚ ਬਿਹਾਰ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਮੁਫ਼ਤ ਟਿਕਟਾਂ ਦੇ ਕੇ ਬਿਠਾਉਣ ਤੋਂ ਬਾਅਦ ਦੁਪਹਿਰ ਦਾ ਖਾਣਾ ਅਤੇ ਪੀਣ ਲਈ ਪਾਣੀ ਪ੍ਰਦਾਨ ਕੀਤਾ ਗਿਆ। ਇਨ੍ਹਾਂ ਯਾਤਰੀਆਂ ਨੇ ਵੀ ਪੰਜਾਬ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਘਰ ਵਾਪਸੀ ਲਈ ਕੀਤੇ ਪ੍ਰਬੰਧਾਂ ਲਈ ਧੰਨਵਾਦ ਕੀਤਾ।

ਇਸ ਰੇਲ ਗੱਡੀ ਨੂੰ ਰਵਾਨਾ ਕਰਨ ਮੌਕੇ ਪੁੱਜੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਦੱਸਿਆ ਕਿ ਇਸ ਰੇਲ ਗੱਡੀ ਵਿੱਚ 1200 ਦੇ ਕਰੀਬ ਉਹ ਵਿਅਕਤੀ ਸਵਾਰ ਸਨ, ਜਿਹੜੇ ਕਿ ਕੋਰੋਨਾਵਾਇਰਸ ਦੇ ਚਲਦਿਆਂ ਲਾਗੂ ਦੇਸ਼ ਵਿਆਪੀ ਲਾਕ ਡਾਊਨ ਕਰਕੇ ਆਪਣੇ ਘਰ ਨਹੀਂ ਸਨ ਜਾ ਸਕੇ ਅਤੇ ਇਨ੍ਹਾਂ ਦੀ ਬਿਹਾਰ ਵਿਖੇ ਆਪਣੀ ਘਰ ਵਾਪਸੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ‘ਤੇ ਵਿਸ਼ੇਸ਼ ਰੇਲ ਗੱਡੀਆਂ ਦੇ ਮੁਫ਼ਤ ਪ੍ਰਬੰਧ ਕੀਤੇ ਗਏ ਹਨ।

ਮੇਅਰ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 4 ਗੱਡੀਆਂ ਯੂ.ਪੀ. ਲਈ ਰਵਾਨਾਂ ਹੋ ਚੁੱਕੀਆਂ ਹਨ ਜਦੋਂਕਿ ਉਤਰਾਖੰਡ, ਰਾਜਸਥਾਨ ਅਤੇ ਜੰਮੂ ਤੇ ਕਸ਼ਮੀਰ ਦੇ ਵਸਨੀਕਾਂ ਨੂੰ ਵੀ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਇਨ੍ਹਾਂ ਯਾਤਰੀਆਂ ਨੂੰ ਖਾਣਾ ਵਰਤਾਏ ਜਾਣ ਸਮੇਂ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ ਅਤੇ ਪੰਜਾਬ ਖਾਦੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਅਨਿਲ ਮਹਿਤਾ ਵੀ ਮੌਜੂਦ ਸਨ।

ਇਸ ਵਿਸ਼ੇਸ਼ ਰੇਲ ਗੱਡੀ ਦੇ ਯਾਤਰੀ ਰਤਨ ਚੌਧਰੀ ਨੇ ਕਿਹਾ ਕਿ ਉਹ ਪਟਿਆਲਾ ਤੋਂ ਆਪਣੇ ਘਰ ਜਾ ਰਹੇ ਹਨ ਅਤੇ ਇਸ ਲਈ ਪੰਜਾਬ ਸਰਕਾਰ ਦੇ ਸ਼ੁਕਰ ਗੁਜ਼ਾਰ ਹਨ ਕਿਉਂਕਿ ਇਸ ਸੰਕਟ ਦੇ ਸਮੇਂ ‘ਚ ਇਸ ਤੋਂ ਵੱਧ ਹੋਰ ਕੁਝ ਹੋ ਨਹੀਂ ਸੀ ਸਕਦਾ। ਇਕ ਹੋਰ ਯਾਤਰੀ, ਜੋ ਕਿ ਇੱਥੇ ਇੱਕ ਸੈਲਰ ‘ਚ ਕੰਮ ਕਰਦਾ ਸੀ ਨੇ ਪਾਣੀ ਤੇ ਸ਼ੁੱਧ ਖਾਣਾ ਮੁਫ਼ਤ ਪ੍ਰਦਾਨ ਕਰਨ ਅਤੇ ਮੁਫ਼ਤ ਟਿਕਟਾਂ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਜਦੋਂਕਿ ਯਾਤਰੀ ਅਸ਼ੋਕ ਕੁਮਾਰ ਝਾਅ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।

ਸਮੁੱਚੇ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਨ੍ਹਾਂ ਨੂੰ ਰਵਾਨਾਂ ਕਰਨ ਤੋਂ ਪਹਿਲਾਂ ਕੋਵਿਡ-19 ਦੇ ਪ੍ਰੋਟੋਕਾਲ ਮੁਤਾਬਕ ਮੈਡੀਕਲ ਸਕਰੀਨਿੰਗ ਕਰਕੇ ਸਾਰਾ ਡਾਟਾ ਇਕੱਤਰ ਕਰਕੇ ਸਬੰਧਤ ਜ਼ਿਲ੍ਹੇ ਨੂੰ ਵੀ ਭੇਜਿਆ ਜਾਂਦਾ ਹੈ। ਇਸ ਦੌਰਾਨ ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀਮਤੀ ਇਨਾਇਤ, ਸਟੇਸ਼ਨ ਸੁਪਰਡੈਂਟ ਅਜੀਤ ਸਿੰਘ ਚੀਮਾ, ਡੀ.ਐਸ.ਪੀ. (ਐਚ) ਪੁਨੀਤ ਸਿੰਘ ਚਹਿਲ, ਤਹਿਸੀਲਦਾਰ ਰਣਜੀਤ ਸਿੰਘ, ਨਾਇਬ ਤਹਿਸਲੀਦਾਰ ਪਰਮਜੀਤ ਜਿੰਦਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: