ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਬੀਬੀ ਖਾਲੜਾ ਦੇ ਹੱਕ ‘ਚ ਹੋਇਆ ਠਾਠਾਂ ਮਾਰਦਾ ਇਕੱਠ

ਬੀਬੀ ਖਾਲੜਾ ਦੇ ਹੱਕ ‘ਚ ਹੋਇਆ ਠਾਠਾਂ ਮਾਰਦਾ ਇਕੱਠ

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਮੀਆਂਪੁਰ, ਪਿੰਡ ਪੱਖੋਕੇ ਸਮੇਤ ਕਈ ਪਿੰਡਾਂ ਵਿਖੇ ਗੁਰਬਖ਼ਸ਼ ਸਿੰਘ ਬੱਬੂ ਵਲੋਂ ਭਰਵਾਂ ਇਕੱਠ ਕਰਵਾਇਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਪੰਜਾਬ ਵਿਚ ਲੰਮੇ ਸਮੇਂ ਤੋਂ ਰਾਜ ਕਰਦੀਆਂ ਆ ਰਹੀਆਂ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਨੇ ਸੂਬੇ ਦੇ ਲੋਕਾਂ ਨੂੰ ਗੁਰਬਤ ਵਿਚੋਂ ਕੱਢਣ ਦਾ ਕੋਈ ਉਪਰਾਲਾ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਸੇ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਲੁੱਟਿਆ ਤੇ ਕੁੱਟਿਆ ਹੈ। ਉਨ ਨੇ ਸਮੂਹ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਮਨੁੱਖੀ ਅਧਿਕਾਰਾਂ ਦੀ ਲੜਾਈ ਅਤੇ ਮਾਨਤਵਾ ਦੀ ਸੇਵਾ ਨੂੰ ਮੁੱਖ ਟੀਚਾ ਬਣਾ ਕੇ ਚੋਣ ਮੈਦਾਨ ਵਿਚ ਆਏ ਹਨ। ਇਸ ਮੌਕੇ ਦਲਜੀਤ ਸਿੰਘ ਸਿੱਧੂ, ਜਸਪਿੰਦਰ ਸਿੰਘ,ਭਗਵੰਤ ਸਿੰਘ ਕਾਬਲ, ਜਗਜੀਤ ਸਿੰਘ, ਗੁਰਬਚਨ ਸਿੰਘ ਬੱਬੂ, ਗੁਰਜੰਟ ਸਿੰਘ, ਗੁਰਸਾਹਬ ਸਿੰਘ, ਕਸ਼ਮੀਰ ਸਿੰਘ, ਤਰਸੇਮ ਸਿੰਘ ਨੇ ਵੀ ਪਿੰਡ ਵਾਸੀਆਂ ਨੂੰ ਬੀਬੀ ਪਰਮਜੀਤ ਕੌਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

%d bloggers like this: