ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 25, 2020

ਬੀ.ਐਫ.ਸੀ.ਈ.ਟੀ. ਦੇ ਕੋਡਮਾਸਟਰਜ਼ ਕਲੱਬ ਵੱਲੋਂ ‘ਬੌਧਿਕ ਸੰਪਤੀ ਅਧਿਕਾਰਾਂ ਦੀ ਜਾਣ ਪਛਾਣ’ ਬਾਰੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ

ਬੀ.ਐਫ.ਸੀ.ਈ.ਟੀ. ਦੇ ਕੋਡਮਾਸਟਰਜ਼ ਕਲੱਬ ਵੱਲੋਂ ‘ਬੌਧਿਕ ਸੰਪਤੀ ਅਧਿਕਾਰਾਂ ਦੀ ਜਾਣ ਪਛਾਣ’ ਬਾਰੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ

ਬਠਿੰਡਾ 6 ਅਗਸਤ (ਨਿਰਪੱਖ ਆਵਾਜ਼ ਬਿਊਰੋ): ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਨੂੰ ਹਰਫ਼ਨਮੌਲਾ ਬਣਾਉਣ ਲਈ ਹਮੇਸ਼ਾ ਵਧੀਆ ਉਪਰਾਲੇ ਕਰਦਾ ਰਹਿੰਦਾ ਹੈ। ਅਜਿਹੀ ਹੀ ਭਾਵਨਾ ਨਾਲ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਕੋਡਮਾਸਟਰਜ਼ ਕਲੱਬ ਵੱਲੋਂ ਬੀ.ਟੈੱਕ. (ਸੀ.ਐਸ.ਈ./ਆਈ.ਟੀ.) ਦੇ ਵਿਦਿਆਰਥੀਆਂ ਲਈ ‘ਬੌਧਿਕ ਸੰਪਤੀ ਅਧਿਕਾਰਾਂ ਦੀ ਜਾਣ ਪਛਾਣ’ ਬਾਰੇ ਇੱਕ ਵਿਸ਼ੇਸ਼ ਸੈਮੀਨਾਰ ਆਨਲਾਈਨ ਕਰਵਾਇਆ ਗਿਆ। ਸਾਰੇ ਹੀ ਵਿਦਿਆਰਥੀਆਂ ਲਈ ਇਹ ਬਹੁਤ ਵਧੀਆ ਪਰਸਪਰ ਪ੍ਰਭਾਵ ਅਤੇ ਨਵਾਂ ਅੱਖਾਂ ਖੋਲਣ ਵਾਲਾ ਗਿਆਨ ਭਰਪੂਰ ਸੈਸ਼ਨ ਸੀ।

ਅਸਲ ਵਿੱਚ ਇੱਕ ਇੰਜੀਨੀਅਰ ਦੁਨੀਆ ਲਈ ਕੀ ਕਰ ਸਕਦਾ ਹੈ ਅਤੇ ਨਵੀਨ ਖੋਜ ਨੂੰ ਪੇਟੈਂਟ ਕਰਵਾਉਣਾ ਹਮੇਸ਼ਾ ਵਧੀਆ ਹੁੰਦਾ ਹੈ ਬਾਰੇ ਜਾਣੂ ਕਰਵਾਉਣ ਲਈ ਇਹ ਸੈਮੀਨਾਰ ਕਰਵਾਇਆ ਗਿਆ ਸੀ । ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਦੇ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਦੇ ਮੁਖੀ ਡਾ. ਮਨੀਸ਼ ਗੁਪਤਾ, ਪ੍ਰੋਫੈਸਰ ਡੀਨ, ਰਿਸਰਚ ਐਂਡ ਇਨੋਵੇਸ਼ਨ ਨੇ ਮਾਹਿਰ ਵਜੋਂ ਇਸ ਸੈਮੀਨਾਰ ਵਿੱਚ ਸ਼ਿਰਕਤ ਕੀਤੀ। ਡਾ. ਗੁਪਤਾ ਨੇ ਪੇਟੈਂਟ ਖੋਜ ਦੇ ਪਰਿਪੇਖ ਵਿੱਚ ਮੁੱਢਲੀ ਜਾਣਕਾਰੀ ਨਾਲ ਇਸ ਸੈਸ਼ਨ ਦੀ ਸ਼ੁਰੂਆਤ ਕੀਤੀ ਅਤੇ ਭਾਰਤ ਵਿੱਚ ਪੇਟੈਂਟ ਕਰਵਾਉਣ ਦੇ ਨਿਯਮਾਂ, ਪ੍ਰੀਕਿਰਿਆ ਅਤੇ ਐਕਟ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਵੀਨ ਕਾਢ ਅਤੇ ਖੋਜ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਆਂ ਖੋਜਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਾਰੇ ਭਾਗੀਦਾਰਾਂ ਨੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਕੋਡਮਾਸਟਰਜ਼ ਕਲੱਬ ਦੁਆਰਾ ਚੁੱਕੇ ਗਏ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਸੈਮੀਨਾਰ ਦੀ ਕੋਆਰਡੀਨੇਟਰ ਅਤੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੀ ਸਹਾਇਕ ਪੋ੍ਰਫੈਸਰ ਇੰਜ. ਰਮਨਦੀਪ ਚਾਹਲ ਨੇ ਵੀ ਵਿਦਿਆਰਥੀਆਂ ਨੂੰ ਵਿਭਿੰਨ ਸਮਾਜਿਕ ਮੁਸ਼ਕਲਾਂ ਬਾਰੇ ਸੋਚਣ ਅਤੇ ਉਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਤਕਨੀਕੀ ਸੋਚ ਨਾਲ ਨਵੀਆਂ ਖੋਜਾਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਸੈਮੀਨਾਰ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਵਾਈਸ-ਪ੍ਰਿੰਸੀਪਲ ਡਾ. ਜਯੋਤੀ ਬਾਂਸਲ ਤੋਂ ਇਲਾਵਾ ਸੀ.ਐਸ.ਈ./ਆਈ.ਟੀ. ਵਿਭਾਗ ਦੇ ਮੁਖੀ ਇੰਜ. ਹਰਦੀਪ ਸਿੰਘ ਅਤੇ ਫੈਕਲਟੀ ਮੈਂਬਰਾਂ ਨੇ ਮਾਈਕਰੋਸਾਫ਼ਟ ਟੀਮਜ਼ ਰਾਹੀਂ ਸ਼ਮੂਲੀਅਤ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਮਨੀਸ਼ ਗੋਇਲ ਨੇ ਇਸ ਜਾਣਕਾਰੀ ਭਰਪੂਰ ਵਿਸ਼ੇਸ਼ ਸੈਮੀਨਾਰ ਦੀ ਸਫਲਤਾ ਲਈ ਵਧਾਈ ਦਿੰਦਿਆਂ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਅਤੇ ਕੋਡਮਾਸਟਰਜ਼ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਨੂੰ ਜਾਰੀ ਰੱਖਣ ਦੀ ਆਸ ਜਤਾਈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: