Thu. Jun 20th, 2019

ਬੀ.ਐਸ.ਐਫ 138 ਬਟਾਲੀਅਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਬੀ.ਐਸ.ਐਫ 138 ਬਟਾਲੀਅਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਦਿੱਤਾ ਭਰੋਸਾ

28-28ਭਿੱਖੀਵਿੰਡ 28 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਸਰਹੱਦੀ ਪੱਟੀ ਖਾਲੜਾ ਅਧੀਨ ਆਉਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਬੀ.ਐਸ.ਐਫ 138 ਬਟਾਲੀਅਨ ਦੇ ਕਮਾਂਡੈਂਟ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ 138 ਬਟਾਲੀਅਨ ਦੇ ਕਮਾਂਡੈਂਟ ਕੰਵਲਜੀਤ ਸਿੰਘ, ਕੰਪਨੀ ਕਮਾਂਡੈਂਟ ਸੰਤੋਸ਼ ਕੁਮਾਰ, ਕੰਪਨੀ ਕਮਾਂਡੈਂਟ ਅਮਿਤ ਕੁਮਾਰ, ਕੰਪਨੀ ਕਮਾਂਡੈਂਟ ਕਮਲ ਸਿੰਘ, ਐਸ.ਆਈ ਟੀ.ਚਨਿੱਪਾ ਆਦਿ ਬੀ.ਐਸ.ਐਫ ਅਧਿਕਾਰੀਆਂ ਤੋਂ ਇਲਾਵਾ ਸਰਪੰਚ ਜਸਵਿੰਦਰ ਸਿੰਘ ਛੀਨਾ, ਸਰਪੰਚ ਮੁਖਤਿਆਰ ਸਿੰਘ ਨਾਰਲੀ, ਸਰਪੰਚ ਜਸਵਿੰਦਰ ਸਿੰਘ ਗਿੱਲਪਨ, ਸਰਪੰਚ ਮੇਜਰ ਸਿੰਘ ਖਾਲੜਾ, ਸਰਪੰਚ ਗੁਰਮੀਤ ਸਿੰਘ ਢਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਇਸ ਸਮੇਂ ਕਿਸਾਨਾਂ ਵੱਲੋਂ ਬੀ.ਐਸ.ਐਫ ਅਧਿਕਾਰੀਆਂ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਕਮਾਂਡੈਂਟ ਕੰਵਲਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਤੇ ਆਖਿਆ ਕਿ ਤੁਹਾਡੇ ਸਹਿਯੋਗ ਦੇ ਨਾਲ ਹੀ ਜਿਥੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕਦੀ ਹੈ, ਉਥੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਵੀ ਕੱਢਿਆ ਜਾ ਸਕਦਾ ਹੈ।

Leave a Reply

Your email address will not be published. Required fields are marked *

%d bloggers like this: