ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਬਾਬਾ ਢੱਡਰੀਆਂ ਵਾਲੇ ‘ਤੇ ਹੋਏ ਹਮਲੇ ਦੀ ਕੀਤੀ ਸਖਤ ਨਿਖੇਧੀ

ss1

ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਬਾਬਾ ਢੱਡਰੀਆਂ ਵਾਲੇ ‘ਤੇ ਹੋਏ ਹਮਲੇ ਦੀ ਕੀਤੀ ਸਖਤ ਨਿਖੇਧੀ

20-19ਤਲਵੰਡੀ ਸਾਬੋ, 19 ਮਈ (ਗੁਰਜੰਟ ਸਿੰਘ ਨਥੇਹਾ)-ਬੀਤੇ ਦਿਨੀਂ ਸਿੱਖ ਧਰਮ ਦੇ ਉੱਘੇ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਕਾਤਲਾਨਾ ਹਮਲੇ ਵਿੱਚ ਉਨ੍ਹਾਂ ਦੇ ਵਾਲ-ਵਾਲ ਬਚਣ ਅਤੇ ਉਕਤ ਹਮਲੇ ਵਿੱਚ ਉਨ੍ਹਾਂ ਦੇ ਇੱਕ ਸਾਥੀ ਪ੍ਰਚਾਰਕ ਦੇ ਅਕਾਲ ਚਲਾਣਾ ਕਰ ਜਾਣ ‘ਤੇ ਜਿੱਥੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਤੇ ਰਾਜਸੀ ਸਖਸ਼ੀਅਤਾਂ ਵੱਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਉੱਥੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ ਅਕਾਲੀ (96 ਕ੍ਰੋੜੀ) ਨੇ ਇਸ ਹਮਲੇ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਦੇਗਸਰ ਬੇਰ ਸਾਹਿਬ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਬੁੱਢਾ ਦਲ ਮੁਖੀ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹੀ ਉਕਤ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਕਿਹਾ ਕਿ ਬਾਬਾ ਢੱਡਰੀਆਂ ਵਾਲੇ ਸਿੱਖੀ ਦੇ ਪ੍ਰਚਾਰ ਵਿੱਚ ਦਿਨ ਰਾਤ ਲਗਾ ਕੇ ਨਿਸ਼ਕਾਮ ਸੇਵਾ ਕਰ ਰਹੇ ਹਨ ਅਤੇ ਅਜਿਹੇ ਵਿੱਚ ਉਨ੍ਹਾਂ ਤੇ ਕਾਤਿਲਾਨਾ ਹਮਲਾ ਹੋਣਾ ਕਾਇਰਤਾ ਪੂਰਨ ਘਟਨਾ ਹੈ ਜਿਸ ਨਾਲ ਸਮੁੱਚੇ ਧਾਰਮਿਕ ਜਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਹਮਲੇ ਵਿੱਚ ਬਾਬਾ ਭੁਪਿੰਦਰ ਸਿੰਘ ਢੱਕੀ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਵੀ ਗਹਿਰਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਜਥੇ ਦੇ ਸਿੰਘਾਂ ਤੇ ਸਮੁੱਚੇ ਪਰਿਵਾਰ ਨਾਲ ਦਲ ਪੰਥ ਵੱਲੋਂ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਮੌਕੇ ਸਮੁੱਚਾ ਧਾਰਮਿਕ ਜਗਤ ਇੱਕਜੁਟਤਾ ਪ੍ਰਗਟ ਕਰੇ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖ ਪ੍ਰਚਾਰਕਾਂ ਦੀ ਸੁਰੱਖਿਆ ਯਕੀਨੀ ਬਣਾਵੇ ਤਾਂ ਕਿ ਮੁੜ ਅਜਿਹੀ ਕੋਈ ਦੁਖਦਾਇਕ ਤੇ ਸੰਗਤਾਂ ਦੇ ਦਿਲਾਂ ਨੂੰ ਦੁੱਖ ਪਹੁੰਚਾਉਣ ਵਾਲੀ ਘਟਨਾ ਨਾ ਵਾਪਰ ਸਕੇ।

Share Button

Leave a Reply

Your email address will not be published. Required fields are marked *