ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਬਾਰੇ ਰਣਜੀਤ ਸਿੰਘ ਕਮਿਸ਼ਨ ਨੇ ਸ਼ਾਨਦਾਰ ਜਾਂਚ ਕੀਤੀ, ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ-ਮੁੱਖ ਮੰਤਰੀ

ss1

ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਬਾਰੇ ਰਣਜੀਤ ਸਿੰਘ ਕਮਿਸ਼ਨ ਨੇ ਸ਼ਾਨਦਾਰ ਜਾਂਚ ਕੀਤੀ, ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ-ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਘਟਨਾ ਬਾਰੇ ਸਿਆਸੀ ਲਾਹਾ ਲੈਣ ਲਈ ਆਮ ਆਦਮੀ ਪਾਰਟੀ ਤੇ ਹੋਰਾਂ ਆਗੂਆਂ ਦੀ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਬਾਰੇ ਆਪਣੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲਾ ਕਮਿਸ਼ਨ ਬੇਅਦਬੀ ਦੀਆਂ ਵੱਖ ਵੱਖ ਘਟਨਾਵਾਂ ਜਾਂਚ ਕਰ ਰਿਹਾ ਹੈ ਜਿਨ੍ਹਾਂ ਵਿੱਚ ਫਰੀਦਕੋਟ ਜਿਲ੍ਹੇ ਦੇ ਕੋਟਕਪੂਰਾ ਦੀ ਉਹ ਘਟਨਾ ਵੀ ਸ਼ਾਮਲ ਹੈ ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਸਨ |

ਇਸ ਮੁੱਦੇ ਤੋਂ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ਼ ਕਰ ਰਹੇ ਆਮ ਆਦਮੀ ਪਾਰਟੀ ਅਤੇ ਹੋਰਨਾਂ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਾ ਕੇਵਲ ਕਮਿਸ਼ਨ ਨੇ ਬੇਅਦਬੀ ਦੇ ਪਹਿਲੇ ਕੇਸਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਹੈ ਸਗੋਂ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਦੀਆਂ ਨਵੀਂਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਵੀ ਸਰਕਾਰ ਵੱਲੋਂ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ |

ਮੁੱਖ ਮੰਤਰੀ ਨੇ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਅਪ੍ਰੈਲ 2017 ਵਿੱਚ ਕੀਤੀ ਗਈ ਸੀ ਅਤੇ ਇਸ ਨੇ ਬਰਗਾੜੀ ਅਤੇ ਬਹਿਬਲ ਕਲਾਂ ਕਾਂਡਾਂ ਦੇ ਨਾਲ ਨਾਲ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਡੂੰਘਿਆਈ ਵਿੱਚ ਜਾਂਚ ਕੀਤੀ | ਉਨ੍ਹਾਂ ਕਿਹਾ ਕਿ ਉਹ ਇਸ ਵੇਲੇ ਸਬੂਤਾਂ ਨੂੰ ਇਕੱਤਰ ਕਰਨ ਲਈ ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕਰ ਰਹੇ ਹਨ | ਤਿੰਨ ਹੋਰ ਕੇਸ ਜੋ ਸਾਰੇ 2015 ਨਾਲ ਸਬੰਧਿਤ ਹਨ, ਸੀ ਬੀ ਆਈ ਕੋਲ ਲੰਬਿਤ ਪਏ ਹਨ ਜਿਨ੍ਹਾਂ ਦੀ ਉਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਸ੍ਰੋਮਣੀ ਅਕਾਲੀ ਦਲ ਨੇ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਥਾਂ ਇਸ ਨੂੰ ਖਤਮ ਕਰਨ ਦੀ ਮੰਗ ਕੀਤੀ ਸੀ | ਇਸ ਤੋਂ ਸਪਸ਼ਟ ਹੈ ਕਿ ਬਾਦਲਾਂ ਦੀ ਅਗਵਾਈ ਵਿੱਚ ਅਕਾਲੀਆਂ ਨੂੰ ਕਮਿਸ਼ਨ ਦੀ ਜਾਂਚ ਦਾ ਡਰ ਹੈ ਕਿਉਂਕਿ ਇਹ ਕਮਿਸ਼ਨ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਪਿਛਲੀਆਂ ਸਾਜਿਸ਼ਾਂ ਦੀ ਬਹੁਤ ਡੰੁਘਿਆਈ ਵਿੱਚ ਜਾ ਕੇ ਜਾਂਚ ਕਰ ਰਿਹਾ ਹੈ ਜੋ ਸੂਬੇ ਨੂੰ ਅਸਥਿਰ ਕਰਨ ਲਈ ਰਚੀਆਂ ਗਈਆਂ ਸਨ |

Share Button

Leave a Reply

Your email address will not be published. Required fields are marked *