ਬੇਅਦਬੀ ਮਾਮਲੇ ‘ਚ CBI ਵੱਲੋਂ ਗਵਾਹਾਂ ਦੇ ਬਿਆਨ ਦਰਜ

ss1

ਬੇਅਦਬੀ ਮਾਮਲੇ ‘ਚ CBI ਵੱਲੋਂ ਗਵਾਹਾਂ ਦੇ ਬਿਆਨ ਦਰਜ

ਫਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਟੀਮ ਨੇ ਅੱਜ ਫਰੀਦਕੋਟ ‘ਚ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਕੱਲ੍ਹ ਸੀਬੀਆਈ ਨੇ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ ਸੀ।

ਸੀਬੀਆਈ ਟੀਮ ਨੇ ਮਾਮਲੇ ਦੇ ਗਵਾਹ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਤੇ ਸੁਰਜੀਤ ਸਿੰਘ ਅਰਾਈਆਵਾਲਾ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਬਿਆਨ ਦਰਜ ਕੀਤੇ। ਹਾਲਾਂਕਿ ਬਿਆਨ ਦਰਜ ਕਰਵਾਉਣ ਪਹੁੰਚੇ ਇਹਨਾਂ ਦੋਨਾਂ ਗਵਾਹਾਂ ਨੇ ਸੀਬੀਆਈ ਦੀ ਜਾਂਚ ‘ਤੇ ਵੀ ਸਵਾਲ ਖੜੇ ਕੀਤੇ ਹਨ। ਇਲਜ਼ਾਮ ਲਗਾਇਆ ਗਿਆ ਕਿ ਜਾਂਚ ਟੀਮ ਮੁਲਜ਼ਮਾਂ ਨੂੰ ਫੜਨ ਦੀ ਥਾਂ ਮਾਮਲੇ ਸਬੰਧੀ ਬਣੀ ਕਮੇਟੀ ਦੇ ਮੈਂਬਰਾਂ ਨੂੰ ਹੀ ਤੰਗ ਕਰ ਰਹੀ ਹੈ।

ਜਿਕਰਯੋਗ ਹੈ ਕਿ 8 ਮਹੀਨੇ ਬੀਤ ਜਾਣ ਦੇ ਬਾਅਦ ਵੀ ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਸੀਬੀਆਈ ਨੇ ਸੂਚਨਾ ਦੇਣ ਲਈ ਆਪਣੇ ਫੋਨ ਨੰਬਰ ਵੀ ਦਿੱਤੇ ਹਨ। ਪਿਛਲੇ ਸਾਲ ਅਕਤੂਬਰ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਪੰਜਾਬ ਦੇ ਮਾਹੌਲ ਨੂੰ ਗਰਮਾ ਦਿੱਤਾ ਸੀ। ਇਸ ਮਾਮਲੇ ‘ਤੇ ਸੱਤਾਧਿਰ ਅਕਾਲੀ ਦਲ ਬੁਰੀ ਤਰ੍ਹਾਂ ਘਿਰ ਗਿਆ ਸੀ।

Share Button

Leave a Reply

Your email address will not be published. Required fields are marked *