ਬੇਨਿਯਮੀਆਂ ਕਰਨ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

ss1

ਬੇਨਿਯਮੀਆਂ ਕਰਨ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

ਬਾਦਲ ਵਲੋਂ ਹੁਸ਼ਿਆਰਪੁਰ ਜ਼ਮੀਨ ਐਕੁਵਾਇਰ ਮਾਮਲੇ ‘ਚ ਕਥਿਤ ਧਾਂਦਲੀਆਂ ਦੀ ਵਿਜੀਲੈਂਸ ਜਾਂਚ ਦੇ ਹੁਕਮ

ਹੁਸ਼ਿਆਰਪੁਰ, 24 ਜੂਨ: ਹੁਸ਼ਿਆਰਪੁਰ ਵਿੱਚ ਚਾਰ ਮਾਰਗੀ ਸੜਕੀ ਪ੍ਰਾਜੈਕਟ ਲਈ ਐਕੁਵਾਇਰ ਕੀਤੀ ਜ਼ਮੀਨ ਦਾ ਵੱਧ ਮੁਆਵਜ਼ਾ ਲੈਣ ਵਾਸਤੇ ਕੁਝ ਪ੍ਰਭਾਵਸ਼ਾਲੀ ਲੋਕਾਂ ਵੱਲੋਂ ਘੱਟ ਕੀਮਤ ‘ਤੇ ਜ਼ਮੀਨ ਖਰੀਦਣ ਵਿੱਚ ਹੋਈਆਂ ਕਥਿਤ ਧਾਂਦਲੀਆਂ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ।
ਅੱਜ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਨੇ ਜ਼ਮੀਨ ਐਕੁਵਾਇਰ ਕਰਨ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਬਾਰੇ ਤੱਥਾਂ ਦਾ ਪਤਾ ਲਾਉਣ ਲਈ ਚੀਫ ਵਿਜੀਲੈਂਸ ਡਾਇਰੈਕਟਰ ਨੂੰ ਜਾਂਚ ਸੌਂਪੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਮੁੜ ਦੁਹਰਾਇਆ ਕਿ ਸੂਬਾ ਸਰਕਾਰ ਇਸ ਮਾਮਲੇ  ‘ਤੇ ਗੰਭੀਰ ਹੈ ਅਤੇ ਜ਼ਮੀਨ ਐਕੁਵਾਇਰ ਕਰਨ ਦੇ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਵਾਲੇ ਲੋਕਾਂ ਚਾਹੇ ਉਹ ਕਿੰਨੇ ਹੀ ਪ੍ਰਭਾਵਸ਼ਾਲੀ ਕਿਉਂ ਨਾ ਹੋਣ, ਨੂੰ ਕਾਨੂੰਨ ਤਹਿਤ ਸਜ਼ਾ ਮਿਲੇਗੀ।

Share Button

Leave a Reply

Your email address will not be published. Required fields are marked *