ਬੈਂਕ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਤਹਿਤ 100 ਫੀਸਦੀ ਟੀਚੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ : ਮਾਂਗਟ

ss1

ਬੈਂਕ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਤਹਿਤ 100 ਫੀਸਦੀ ਟੀਚੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ : ਮਾਂਗਟ
ਬੈਂਕ ਵਲੋਂ ਸਵੈ ਰੋਜ਼ਗਾਰ ਧੰਦਿਆਂ ਲਈ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜੇ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਇਆ ਜਾਵੇ
ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਹੋਈ ਮੀਟਿੰਗ

28-36 (4)
ਐਸ.ਏ.ਐਸ.ਨਗਰ, 27 ਮਈ (ਧਰਮਵੀਰ ਨਾਗਪਾਲ):ਬੈਂਕ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਤਹਿਤ 100 ਫੀਸਦੀ ਟੀਚੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਹਿੱਤ ਦੀਆਂ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਹਾਂ ਲੈ ਸਕਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਨੇ ਵਿਕਾਸ ਭਵਨ ਦੇ ਕਾਨਫਰੰਸ ਹਾਲ ਵਿਖੇ ਪੰਜਾਬ ਨੈਸ਼ਨਲ ਬੈਂਕ ਜੋ ਕਿ ਜ਼ਿਲ੍ਹੇ ਦਾ ਲੀਡ ਬੈਂਕ ਹੈ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਕੰਨਸਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬੈਂਕ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਇਸ ਮੌਕੇ ਇਸ ਗੱਲ ਦੀ ਲੋੜ ਤੇ ਵੀ ਜੋਰ ਦਿੱਤਾ ਕਿ ਬੈਂਕ ਸਵੈ ਰੋਜ਼ਗਾਰ ਧੰਦਿਆਂ ਲਈ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ ਨੂੰ ਵੀ ਯਕੀਨੀ ਬਣਾਉਣ।
ਸ੍ਰੀ ਡੀ.ਐਸ.ਮਾਂਗਟ ਨੇ ਇਸ ਮੌਕੇ ਸਮੂਹ ਬੈਂਕ ਅਧਿਕਾਰੀਆਂ ਨੂੰ ਆਖਿਆ ਕਿ ਕਿਸਾਨ ਕਰੈਡਿਟ ਕਾਰਡ ਸਕੀਮ ਅਧੀਨ ਕਿਸਾਨਾਂ ਨੂੰ ਏ.ਟੀ.ਐਮ ਕਾਰਡ ਜਾਰੀ ਕਰਨ ਦਾ ñúú ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ। ਉਨ੍ਹਾਂ ਹੋਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਸਕੀਮਾਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ । ਉਨ੍ਹਾਂ ਨੂੰ ਲਾਗੂ ਕਰਨ ਲਈ ਪੁਰੀ ਸੁਹਦਿਤਾ ਨਾਲ ਕੰਮ ਕੀਤਾ ਜਾਵੇ ਤਾਂ ਜੋ ਟੀਚਿਆਂ ਦੀ ਪ੍ਰਾਪਤੀ ਹੋ ਸਕੇ। ਉਨ੍ਹਾਂ ਬੈਂਕਾਂ ਨੂੰ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਪ੍ਰਤੀ ਲੋਕਾਂ ਨੁੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਵੀ ਆਖਿਆ ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਹਾਂ ਲੈ ਸਕਣ। ਉਨ੍ਹਾਂ ਰੁਪਏ ਕਾਰਡ ਯੋਜਨਾ ਬਾਰੇ ਵੀ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ। ਸ੍ਰੀ ਮਾਂਗਟ ਨੇ ਇਸ ਮੌਕੇ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਬੈਂਕਾਂ ‘ਚ ਪਏ ਕਰਜੇ ਦੇ ਕੇਸਾਂ ‘ਚ ਜਲਦੀ ਕਰਜ਼ਾ ਮੁਹੱਈਆ ਕਰਾਉਣ ਦੀ ਹਦਾਇਤ ਵੀ ਕੀਤੀ। ਸ੍ਰੀ ਮਾਂਗਟ ਨੇ ਇਸ ਮੌਕੇ ਸਮੂਹ ਬੈਂਕ ਅਧਿਕਾਰੀਆਂ ਨੂੰ ਆਪਣੇ ਬੈਂਕਾਂ ਦੇ ਏ.ਟੀ.ਐਮਜ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਅਤੇ ਏ.ਟੀ.ਐਮਾਂ ਦੇ ਅੰਦਰ ਤੇ ਬਾਹਰਲੀ ਸਾਇਡ ਸੀ.ਸੀ.ਟੀ.ਵੀ ਕੈਮਰੇ ਲਗਾਉਣ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਏ.ਟੀ.ਐਮਾਂ ‘ਚ ਲੋੜ ਮੁਤਾਬਿਕ ਹੀ ਕੈਸ ਪਾਇਆ ਜਾਵੇ ਤਾਂ ਜੋ ਲੁੱਟ ਦੀਆਂ ਵਾਰਦਾਤਾਂ ਨਾ ਹੋ ਸਕਣ।
ਇਸ ਮੌਕੇ ਚੀਫ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੇ ਸੈਣੀ ਨੇ ਦੱਸਿਆ ਕਿ ਬੈਂਕਾਂ ਵੱਲੋਂ ਟੀਚੇ ਪੁਰੇ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਲੋੜਵੰਦਾਂ ਨੂੰ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਸਕੀਮਾਂ ਸਬੰਧੀ ਕਾਰਗੁਜਾਰੀ ਤੇ ਚਾਨਣਾ ਵੀ ਪਾਇਆ। ਮੀਟਿੰਗ ਵਿੱਚ ਰਿਜਰਵ ਬੈਂਕ ਆਫ ਇੰਡੀਆ ਦੇ ਡੀ.ਐਲ.ਓ ਸ੍ਰੀ ਐਲ.ਆਰ ਬੀਮਰਾ, ਨਵਾਰਡ ਦੇ ਡੀ.ਡੀ.ਐਮ ਸ੍ਰੀ ਸੰਜੀਵ ਸ਼ਰਮਾ ਨੇ ਵੀ ਸੰਬੋਧਨ ਕੀਤਾ । ਮੀਟਿੰਗ ਵਿੱਚ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ਸਮੇਤ ਵੱਖ-ਵੱਖ ਬੈਂਕਾਂ ਅਤੇ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Share Button

Leave a Reply

Your email address will not be published. Required fields are marked *