ਬੈਂਕ ਸਵੈ ਰੁਜ਼ਗਾਰ ਧੰਦਿਆਂ ਲਈ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾਂP ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ : ਮਾਂਗਟ

ss1

ਬੈਂਕ ਸਵੈ ਰੁਜ਼ਗਾਰ ਧੰਦਿਆਂ ਲਈ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾਂP ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ : ਮਾਂਗਟ

photo-4-dਐਸ.ਏ.ਐਸ.ਨਗਰ: 06 ਅਕਤੂਬਰ (ਧਰਮਵੀਰ ਨਾਗਪਾਲ) ਜਿਲੇ ਦੇ ਸਮੂਹ ਬੈਂਕ ਸਵੈ ਰੋਜ਼ਗਾਰ ਧੰਦਿਆਂ ਲਈ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜੇ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਅਤੇ 31 ਅਕਤੂਬਰ ਤੱਕ ਚਲਣ ਵਾਲੀ ਵਿਸ਼ੇਸ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਰੁਪਏ ਕਾਰਡ ਯੋਜਨਾ ਆਦਿ ਬਾਰੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੇਂਦਰੀ ਸਕੀਮਾਂ ਨੂੰ ਪੂਰੀ ਤਰਾਂ ਲਾਗੂ ਕਰਨ ਲਈ ਜਿਲ੍ਹੇ ਦ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਯੋਜਿਤ ਜ਼ਿਲ੍ਹਾਂ ਪੱਧਰੀ ਕੰਨਸਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬੈਂਕ ਅਧਿਕਾਰੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿਚ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨਾਂ ਪ੍ਰਤੀ ਲੋਕ ਪੂਰੀ ਤਰਾਂ ਜਾਗਰੂਕ ਨਹੀਂ ਹਨ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਲੋਕਾਂ ਨੂੰ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨਾਂ ਸਕੀਮਾਂ ਤਹਿਤ ਮਿਲਣ ਵਾਲੇ ਕਰਜ਼ਿਆਂ ਰਾਹੀਂ ਆਪਣੇ ਸਵੈ-ਰੋਜ਼ਗਾਰ ਧੰਦੇ ਸ਼ੁਰੂ ਕਰ ਸਕਣ। ਉਨ੍ਹਾਂ ਇਸ ਮੌਕੇ ਕਿਸਾਨ ਕਰੈਡਿਟ ਕਾਰਡ ਸਕੀਮ ਅਧੀਨ ਕਿਸਾਨਾਂ ਨੂੰ ਏ.ਟੀ.ਐਮ ਕਾਰਡ ਜਾਰੀ ਕਰਨ ਅਤੇ ਬੈਂਕ ਖਾਤਿਆਂ ਨਾਲ ਆਧਾਰ ਕਾਰਡ ਕਿ ਕਰਨ ਦਾ 100 ਫੀਸਦੀ ਟੀਚਾ ਮੁਕੰਮਲ ਕਰਨ ਲਈ ਵੀ ਆਖਿਆ।
ਇਸ ਮੌਕੇ ਚੀਫ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੇ ਸੈਣੀ ਨੇ ਦੱਸਿਆ ਕਿ ਵਿਸ਼ੇਸ ਮੁਹਿੰਮ ਦੌਰਾਨ ਲੋਕਾਂ ਨੂੰ ਭਾਰਤ ਸਰਕਾਰ ਵੱਲੋਂ ਉਨਾਂP ਦੇ ਹਿੱਤ ਵਿਚ ਸ਼ੁਰੂ ਕੀਤੀਆਂ ਵਿੱਤੀ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜਿਲ੍ਹੇ ਵਿਚ ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਤਹਿਤ 84 ਹਜ਼ਾਰ 524 ਖਾਤੇ ਖੋਲ ਗਏ ਹਨ ਅਤੇ 76 ਹਜ਼ਾਰ 619 ਰੁਪਏ ਕਾਰਡਜ਼ ਜਾਰੀ ਕੀਤੇ ਗਏ ਹਨ। ਬੈਂਕ ਖਾਤਿਆਂ ਨਾਲ ਆਧਾਰ ਕਾਰਡ ਜੋੜਣ ਦਾ ਕੰਮ 95 ਫੀਸਦੀ ਮੁਕਮੰਲ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 1812 ਖਾਤੇ ਖੋਲPੇ ਗਏ ਹਨ ਅਤੇ 7 ਕਰੋੜ 77 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਹੈ। ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਵਿਚ ਆਪੋ ਆਪਣੇ 100ਫੀਸਦੀ ਟੀਚੇ ਪੂਰੇ ਕਰਨ ਲਈ ਆਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਸਮੇਤ ਹੋਰਨਾ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ।

Share Button

Leave a Reply

Your email address will not be published. Required fields are marked *